Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਵਿਧਾਇਕਾਂ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਲਈ ਹਾਈ ਕੋਰਟ ਵੱਲੋਂ ਨੋਟਿਸ ਜਾਰੀ

December 03, 2021 01:57 AM

ਚੰਡੀਗ਼ੜ੍ਹ, 2 ਦਸੰਬਰ (ਪੋਸਟ ਬਿਊਰੋ)- ਭਾਰਤ ਦੇ ਸੂਚਨਾ ਦਾ ਅਧਿਕਾਰ ਐਕਟ 2005 ਦੇ ਬਾਵਜੂਦ ਪੰਜਾਬ ਵਿੱਚ ਵੋਟਰ ਉਨ੍ਹਾਂ ਵੱਲੋਂ ਚੁਣੇ ਗਏ ਆਗੂਆਂ ਦੀ ਕਾਰਜ ਪ੍ਰਣਾਲੀ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਨਣ ਦੇ ਅਧਿਕਾਰ ਤੋਂ ਵਾਂਝੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇਇਹ ਦਲੀਲ ਦਿੰਦੇ ਹੋਏ ਵਿਧਾਇਕਾਂ ਬਾਰੇ ਸੂਚਨਾ ਜਨਤਕ ਕਰਨ ਦੀ ਮੰਗ ਵਾਲੀ ਪਟੀਸ਼ਨ ਉੱਤੇ ਸੁਣਵਾਈ ਪਿੱਛੋਂ ਪੰਜਾਬ ਰਾਜ ਸੂਚਨਾ ਕਮਿਸ਼ਨ, ਵਿਧਾਨ ਸਭਾ ਦੇ ਸੈਕਟਰੀ ਅਤੇ ਲੋਕ ਸੂਚਨਾ ਅਧਿਕਾਰੀ ਨੂੰ ਨੋਟਿਸ ਜਾਰੀ ਕਰ ਕੇ ਇਸ ਬਾਰੇ ਜਵਾਬ ਤਲਬ ਕੀਤਾ ਹੈ।
ਇਸ ਮਕਸਦ ਲਈ ਇੱਕ ਪਟੀਸ਼ਨ ਸਾਬਕਾ ਪੀ ਸੀ ਐਸ ਅਫਸਰ ਤਿ੍ਰਲੋਚਨ ਸਿੰਘ ਭੱਟੀ ਨੇ ਦਾਇਰ ਕੀਤੀਅਤੇ ਹਾਈ ਕੋਰਟ ਨੂੰ ਦੱਸਿਆ ਕਿ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਦੀ ਜਾਣਕਾਰੀ ਇੰਟਰਨੈਟ ਉੱਤੇ ਹੈ। ਵੋਟਰ ਇਸ ਨੂੰ ਵੇਖ ਸਕਦੇ ਅਤੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਕੁਝ ਨਹੀਂ। ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦੇ ਕੰਮ, ਉਨ੍ਹਾਂ ਦੀਆਂ ਤਨਖ਼ਾਹਾਂ, ਭੱਤਿਆਂ, ਪ੍ਰਾਈਵੇਟ ਬਿੱਲਾਂ ਆਦਿ ਦੀ ਜਾਣਕਾਰੀ ਲੋਕਾਂ ਤਕ ਪੁਚਾਉਣ ਲਈ ਪੰਜਾਬ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾ ਦੱਸਿਆ ਕਿ ਵਿਧਾਨ ਸਭਾ ਵਿੱਚ ਵਿਧਾਇਕਾਂ ਵੱਲੋਂ ਪੁੱਛੇ ਸਵਾਲਾਂ ਦੀ ਜਾਣਕਾਰੀ ਅਤੇ ਵਿਧਾਇਕਾਂ ਵੱਲੋਂ ਹਲਕੇ ਦੇ ਦੌਰਿਆਂ ਦੀ ਸੂਚਨਾ ਵੀ ਜਨਤਕ ਨਹੀਂ ਕੀਤੀ ਜਾਂਦੀ। ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਵਿਧਾਨ ਸਭਾ ਦੇ ਲੋਕ ਸੂਚਨਾ ਅਧਿਕਾਰੀ ਤੋਂ ਕੁਝ ਜਾਣਕਾਰੀ ਮੰਗੀ ਸੀ, ਪ੍ਰੰਤੂ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਅਜਿਹੀ ਹੈ ਜੋ ਕਿਸੇ ਵੀ ਆਮ ਵਿਅਕਤੀ ਨੂੰ ਸਮਝ ਨਹੀਂ ਆ ਸਕਦੀ ਅਤੇ ਇਹ ਜਾਣਕਾਰੀ ਪੂਰੀ ਤਰ੍ਹਾਂ ਅਧੂਰੀ ਮੰਨੀ ਜਾ ਸਕਦੀ ਹੈ।
ਪਟੀਸ਼ਨਰ ਨੇ ਆਪਣੀ ਅਰਜ਼ੀ ਵਿੱਚ ਕਿਹਾ ਕਿ ਉਸ ਨੇ ਇਸ ਬਾਰੇ ਰਾਜ ਸੂਚਨਾ ਕਮਿਸ਼ਨ ਨੂੰ ਵੀ ਪੱਤਰ ਲਿਖਿਆ ਸੀ, ਪਰ ਉਸ ਪੱਤਰ ਦਾ ਕੋਈ ਲਾਭ ਨਹੀਂ ਹੋਇਆ। ਉਸ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਸ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਨ ਲਈ ਰਾਜ ਸੂਚਨਾ ਕਮਿਸ਼ਨ ਨੂੰ ਹੁਕਮ ਦਿੱਤੇ ਜਾਣ। ਇਸ ਦੇ ਬਾਅਦ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ