Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਜੌਹਨਸਨ ਐਂਡ ਜੌਹਨਸਨ ਵੈਕਸੀਨ ਦੀ ਸੀਮਤ ਡੋਜ਼ ਹੁਣ ਓਨਟਾਰੀਓ ਵਿੱਚ ਹੋਵੇਗੀ ਉਪਲਬਧ

December 03, 2021 06:11 PM

ਓਨਟਾਰੀਓ, 3 ਦਸੰਬਰ (ਪੋਸਟ ਬਿਊਰੋ) : ਜੌਹਨਸਨ ਐਂਡ ਜੌਹਨਸਨ ਵੈਕਸੀਨ ਦੀ ਲਿਮਟਿਡ ਸਪਲਾਈ ਵੀਰਵਾਰ ਤੋਂ ਓਨਟਾਰੀਓ ਵਿੱਚ ਉਪਲਬਧ ਹੋਵੇਗੀ।
ਕੋਵਿਡ-19 ਦੇ ਬੂਸਟਰ ਸ਼ੌਟਸ ਲਈ ਪ੍ਰੋਵਿੰਸ ਵੱਲੋਂ ਵੀਰਵਾਰ ਨੂੰ ਹੀ ਐਲਾਨ ਕੀਤਾ ਗਿਆ ਤੇ ਪ੍ਰੋਵਿੰਸ ਨੇ ਆਖਿਆ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਟ ਕਰਨਾ ਸਾਡਾ ਟੀਚਾ ਹੈ। ਜੌਹਨਸਨ ਐਂਡ ਜੌਹਨਸਨ ਵੈਕਸੀਨ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਨਾਲ ਨਾਲ ਉਨ੍ਹਾਂ ਲੋਕਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ ਜਿਨ੍ਹਾਂ ਨੂੰ ਕੋਈ ਐਲਰਜੀ ਜਾਂ ਐਮਆਰਐਨਏ ਵੈਕਸੀਨ ਤੋਂ ਕੋਈ ਹੋਰ ਦਿੱਕਤ ਹੈ। ਜਿਨ੍ਹਾਂ ਨੇ ਹੁਣ ਤੱਕ ਟੀਕਾਕਰਣ ਨਹੀਂ ਕਰਵਾਇਆ ਹੈ ਉਨ੍ਹਾਂ ਨੂੰ ਵੀ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਜਲਦ ਤੋਂ ਜਲਦ ਇਹ ਸ਼ੌਟ ਲਵਾ ਲੈਣ।
ਇਕਹਿਰੀ ਡੋਜ਼ ਵਾਲੀ ਜੌਹਨਸਨ ਐਂਡ ਜੌਹਨਸਨ ਦੀ ਇਹ ਵੈਕਸੀਨ ਹੁਣ ਤੱਕ ਓਨਟਾਰੀਓ ਵਾਸੀਆਂ ਨੂੰ ਉਪਲਬਧ ਨਹੀਂ ਸੀ ਹਾਲਾਂਕਿ ਇਸ ਨੂੰ ਮਾਰਚ ਤੋਂ ਹੀ ਹੈਲਥ ਕੈਨੇਡਾ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਸੀ।ਪਿਛਲੇ ਮਹੀਨੇ ਚੀਫ ਪਬਲਿਕ ਹੈਲਥ ਆਫੀਸਰ ਡਾ·ਥੈਰੇਸਾ ਟੈਮ ਨੇ ਆਖਿਆ ਕਿ ਇਸ ਵੈਕਸੀਨ ਦੀ ਸਪਲਾਈ ਬੀਸੀ, ਅਲਬਰਟਾ ਤੇ ਸਸਕੈਚਵਨ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਸਕਿਓਰ ਕਰਕੇ ਰੱਖ ਲਈ ਗਈ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ