Welcome to Canadian Punjabi Post
Follow us on

17

January 2022
ਬ੍ਰੈਕਿੰਗ ਖ਼ਬਰਾਂ :
ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀਮਜੀਠੀਆ ਨੇ ਕਿਹਾ : ਹਾਈ ਕੋਰਟ ਦੇ ਫ਼ੈਸਲੇ ਤਕ ਮੈਂ ਜਿੱਥੇ ਵੀ ਸੀ, ਉਸ ਦਾ ਚੰਨੀ ਤੇ ਸਿੱਧੂ ਨੂੰ ਪਤਾ ਸੀਸਾਬਕਾ ਵਿਧਾਇਕ ਖੰਨਾ ਅਤੇ ਜੱਥੇਦਾਰ ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲਨਿਊਜਰਸੀ ਸੂਬੇ ਦੀ ਸੈਨੇਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਐਲਾਨਿਆ17 ਜਨਵਰੀ ਤੋਂ ਇਨ-ਪਰਸਨ ਲਰਨਿੰਗ ਲਈ ਖੁੱਲ੍ਹਣਗੇ ਓਨਟਾਰੀਓ ਦੇ ਸਕੂਲਕੋਰੋਨਾ ਦੀ ਤੀਸਰੀ ਲਹਿਰ: ਭਾਰਤ ਵਿੱਚ ਹਸਪਤਾਲ ਭਰਤੀ ਹੋਣ ਦੀ ਦਰ 5 ਤੋਂ 10 ਫੀਸਦੀ ਤੱਕ ਜਾ ਪਹੁੰਚੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ'ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
 
ਪੰਜਾਬ

ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

December 04, 2021 01:35 AM

ਚੰਡੀਗੜ, 3 ਦਸੰਬਰ  (ਪੋਸਟ ਬਿਊਰੋ)- ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।

  
ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ। ਉਨਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ। ਉਨਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰਾਂ ਉਨਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।
ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।
ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ