Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਪਾਕਿਸਤਾਨ`ਚ ਆਪਣੇ ਨਾਗਰਿਕ ਦੇ ਕਤਲ ਉਤੇ ਸ੍ਰੀਲੰਕਾ ਭੜਕਿਆ

December 06, 2021 01:30 AM

ਕੋਲੰਬੋ, 5 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਆਪਣੇ ਨਾਗਰਿਕ ਦਾ ਕਤਲ ਹੋਣ ਨਾਲਸ੍ਰੀਲੰਕਾ ਭੜਕਿਆ ਪਿਆ ਹੈ। ਸ੍ਰੀਲੰਕਾ ਦੀ ਪਾਰਲੀਮੈਂਟ ਨੇ ਵੀ ਘਟਨਾ ਦੀ ਨਿੰਦਾ ਕੀਤੀ ਅਤੇ ਉਥੋਂ ਦੇ ਅਧਿਕਾਰੀਆਂ ਨੂੰ ਪਾਕਿਸਤਾਨ ਵਿੱਚ ਰਹਿੰਦੇ ਹੋਰਸ੍ਰੀਲੰਕਾਈ ਪ੍ਰਵਾਸੀ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਪਾਰਲੀਮੈਂਟ ਸੈਸ਼ਨ ਦੌਰਾਨ ਸਰਕਾਰ ਤੇ ਵਿਰੋਧੀ ਧਿਰ ਇਕਜੁੱਟ ਹੋ ਕੇ ਸ੍ਰੀਲੰਕਾਈ ਅਧਿਕਾਰੀਆਂ ਨੂੰ ਪਾਕਿਸਤਾਨ ਵਿੱਚ ਸ੍ਰੀਲੰਕਾ ਦੇ ਕਾਮਿਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਇਸਲਾਮਾਬਾਦ ਨਾਲ ਗੱਲਬਾਤ ਕਰਨ ਦੀ ਬੇਨਤੀ ਕਰ ਰਹੀਆਂ ਸਨ। ਸਿੱਖਿਆ ਮੰਤਰੀ ਦਿਨੇਸ਼ ਗੁਣਵਰਧਨੇ ਨੇ ਦੱਸਿਆ ਕਿ ਸਾਨੂੰ ਤਸੱਲੀ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਪਾਕਿਸਤਾਨ ਦੇ ਸਮਾ ਟੀ ਵੀ ਮੁਤਾਬਕ ਇਮਰਾਨ ਖਾਨ ਨੇ ਕਿਹਾ ਕਿ ਇਹ ਸ਼ਰਮ ਦਾ ਦਿਨ ਹੈ, ਇਸ ਕੇਸ ਨਾਲ ਜੁੜੇ ਸਾਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਏਗਾ। ਸਿਆਲਕੋਟ ਵਿੱਚ ਸ੍ਰੀਲੰਕਾਈ ਨਾਗਰਿਕ ਦੇ ਕਤਲ ਦੇ ਕੇਸ ਜੁੜੇ ਲਗਭਗ 100 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ੍ਰੀਲੰਕਾ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਸੁਗੇਸ਼ਵਰ ਗੁਣਰਤਨ ਵੱਲੋਂ ਸਖਤ ਕਾਰਵਾਈ ਕਰਨ ਲਈ ਸਰਕਾਰ ਉੱਤੇ ਦਬਾਅ ਪਾਇਆ ਗਿਆ, ਜਿਸ ਤੋਂ ਬਾਅਦ ਇਮਰਾਨ ਸਰਕਾਰ ਹਰਕਤ ਵਿੱਚ ਆਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ