Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜ਼ਹਿਰ ਖਾਣ ਕਾਰਨ ਮਾਂ-ਪੁੱਤਰ ਦੀ ਮੌਤ, ਧੀ ਗੰਭੀਰ

December 06, 2021 01:38 AM

ਜਲੰਧਰ, 5 ਦਸੰਬਰ (ਪੋਸਟ ਬਿਊਰੋ)- ਥਾਣਾ ਬਸਤੀ ਬਾਵਾ ਖੇਲ ਦੀ ਹੱਦ ਵਿਚਲੇ ਨਿਊ ਰਾਜ ਨਗਰ ਵਿੱਚ ਪਤੀ ਪਤਨੀ ਦਾ ਝਗੜਾ ਇੰਨਾ ਵਧ ਗਿਆ ਕਿ ਪਤੀ ਨੇ ਆਪਣੀ ਪਤਨੀ ਨੂੰ ਕਿਹਾ ਕਿ ਜ਼ਹਿਰ ਖਾ ਲੈ। ਗੁੱਸੇ ਵਿੱਚ ਪਤਨੀ ਨੇ ਪਹਿਲਾਂ ਦੋ ਬੱਚਿਆਂ ਨੂੰ ਜ਼ਹਿਰ ਮਿਲਾ ਕੇ ਕੌਫੀ ਪਿਆਈ ਅਤੇ ਫਿਰ ਖੁਦ ਵੀ ਪੀ ਲਈ। ਤਿੰਨਾਂ ਦੀ ਹਾਲਤ ਖਰਾਬ ਹੋ ਗਈ। ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਤਾਂ ਔਰਤ ਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਉੱਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਓਥੇ ਪੁੱਜੀ ਅਤੇ ਔਰਤ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ। ਟੇਲਰਿੰਗ ਦਾ ਕੰਮ ਕਰਨ ਵਾਲੇ ਦਲੀਪ ਕੁਮਾਰ ਦੇ ਭਰਾ ਜਸਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਸ ਦੇ ਭਰਾ ਤੇ ਭਰਜਾਈ ਰੇਖਾਦੇਰ ਰਾਤ ਤਕ ਝਗੜਦੇ ਰਹੇ। ਕੱਲ੍ਹ ਸਵੇਰੇ ਦਲੀਪ ਕੁਮਾਰ ਹਰਨਾਮਦਾਸਪੁਰਾ ਵਿੱਚ ਦੁਕਾਨ ਉੱਤੇ ਚਲਾ ਗਿਆ ਤਾਂ ਪਿੱਛੋਂ ਰੇਖਾ ਨੇ ਕੌਫੀ ਬਣਾ ਕੇ ਆਪਣੇ ਬੱਚਿਆਂ ਨੂੰ ਪਿਆਈ ਤੇ ਆਪ ਵੀ ਪੀਤੀ। ਇਸ ਮਗਰੋਂ ਤਿੰਨਾਂ ਦੀ ਹਾਲਤ ਖਰਾਬ ਹੋ ਗਈ ਤਾਂ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰੇਖਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦ ਕਿ ਪੁੱਤਰ ਗੌਰਵ ਦੀ ਇਲਾਜ ਦੌਰਾਨ ਮੌਤ ਹੋ ਗਈ, ਧੀ ਮੰਨਤ ਦਾ ਇਲਾਜ ਚੱਲ ਰਿਹਾ ਹੈ।
ਅਨੂਪ ਕੁਮਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਵਾਂ ਪਤੀ-ਪਤਨੀ ਵਿੱਚ ਝਗੜੇ ਦਾ ਕਾਰਨ ਇਹ ਸੀ ਕਿ ਅਨੂਪ ਕੁਮਾਰ ਆਪਣੀ ਪਤਨੀ ਉਪਰ ਸ਼ੱਕ ਕਰਦਾ ਸੀ ਤੇ ਕਿਸੇ ਨਾਲ ਉਸ ਦਾ ਨਾਂਅ ਜੋੜਦਾ ਸੀ। ਬੀਤੀ ਰਾਤ ਝਗੜਾ ਵੀ ਇਸੇ ਕਾਰਨ ਹੋਇਆ ਸੀ। ਪੁਲਸ ਨੇ ਮ੍ਰਿਤਕ ਰੇਖਾ ਦੀ ਭੈਣ ਰੇਨੂੰ ਦੇ ਬਿਆਨਾਂ ਉੱਤੇ ਦਲੀਪ ਕੁਮਾਰ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।ਬੀਤੇ ਸ਼ੁੱਕਰਵਾਰ ਨੂੰ ਬੱਚਿਆਂ ਸਮੇਤ ਜ਼ਹਿਰ ਖਾਣ ਵਾਲੀ ਰੇਖਾ ਨੇ ਆਪਣੇ ਪਤੀ ਅਨੂਪ ਨਾਲ ਆਪਣੇ ਪੁੱਤਰ ਗੌਰਵ ਦਾ ਜਨਮ ਦਿਨ ਮਨਾਇਆ ਸੀ। ਉਸ ਦਿਨ ਪੂਰੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ