Welcome to Canadian Punjabi Post
Follow us on

02

July 2025
 
ਭਾਰਤ

ਦਿੱਲੀ ਗੁਰਦੁਆਰਾ ਕਮੇਟੀ ਵਿੱਚ ਸੱਤਾ ਦੀ ਖੇਡ ਬਦਲਣ ਦੀ ਸੰਭਾਵਨਾ

December 06, 2021 01:40 AM

ਨਵੀਂ ਦਿੱਲੀ, 5 ਦਸੰਬਰ (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ ਐਸ ਜੀ ਐਮ ਸੀ) ਉਤੇ ਕਬਜ਼ਾ ਕਰਨ ਲਈ ਕਈ ਧਿਰਾਂ ਆਪਣੀ ਤਾਕਤ ਵਧਾਉਣ ਲੱਗੀਆਂ ਹੋਈਆਂ ਹਨ। ਇੱਕ-ਦੂਸਰੇ ਦੇ ਜਿੱਤੇ ਹੋਏ ਮੈਂਬਰਾਂ ਨੂੰ ਆਪਣੇ ਨਾਲ ਰਲਾਉਣ ਦੀ ਖੇਡ ਚੱਲ ਰਹੀ ਹੈ। ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਮੀਕਰਣ ਬਦਲ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਲਈ ਆਪਣੇ ਨਵੇਂ ਚੁਣੇ ਮੈਂਬਰਾਂ ਨੂੰ ਇਸ ਤਰ੍ਹਾਂ ਦੇ ਹਾਲਾਤ ਵਿੱਚ ਇਕਜੁੱਟ ਰੱਖਣ ਦੀ ਚੁਣੌਤੀ ਬਣ ਗਈ ਹੈ।
ਵਰਨਣ ਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਨ ਲਈ 51 ਮੈਂਬਰ ਵੋਟ ਪਾਉਂਦੇ ਹਨ। ਇਸ ਕਮੇਟੀ ਦੇ ਕੁੱਲ 55 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 46 ਸਿੱਧੇ ਸੰਗਤ ਵੱਲੋਂ ਚੁਣੇ ਜਾਂਦੇ ਹਨ। ਨੌਂ ਨਾਮਜ਼ਦ ਮੈਂਬਰਾਂ ਵਿੱਚੋਂ ਦੋ ਨਵੇਂ ਚੁਣੇ 46 ਮੈਂਬਰਾਂ ਦੀਆਂ ਵੋਟਾਂ ਨਾਲ ਚੁਣੇ ਜਾਂਦੇ ਹਨ ਅਤੇ ਦੋ ਮੈਂਬਰਾਂ ਦੀ ਚੋਣ ਸਿੰਘ ਸਭਾਵਾਂ ਦੇ ਪ੍ਰਧਾਨਾਂ ਵਿੱਚੋਂ ਲਾਟਰੀ ਨਾਲ ਹੁੰਦੀ ਹੈ। ਇੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨਾਮਜ਼ਦ ਕਰਦੀ ਹੈ। ਇਸ ਦੇ ਨਾਲ ਚਾਰ ਤਖਤਾਂ ਦੇ ਜਥੇਦਾਰ ਵੀ ਨਾਮਜ਼ਦ ਮੈਂਬਰ ਹੁੰਦੇ ਹਨ, ਪ੍ਰੰਤੂ ਇਹ ਪ੍ਰਧਾਨ ਜਾਂ ਬਾਕੀ ਅਹੁਦੇਦਾਰਾਂ ਦੀ ਚੋਣ ਵਿੱਚ ਵੋਟ ਨਹੀਂ ਦੇ ਸਕਦੇ, ਸਿਰਫ 51 ਮੈਂਬਰ ਵੋਟਿੰਗ ਕਰਦੇ ਹਨ ਅਤੇ ਕਮੇਟੀ ਉੱਤੇ ਕਬਜ਼ੇ ਲਈ ਘੱਟੋ-ਘੱਟ 26 ਮੈਂਬਰਾਂ ਦਾ ਸਮਰਥਨ ਜ਼ਰੂਰੀ ਹੈ। ਬਾਦਲ ਅਕਾਲੀ ਦਲ ਕੋਲ 29 ਮੈਂਬਰ ਹਨ। ਦਿੱਲੀ ਗੁਰਦੁਆਰਾ ਕਮੇਟੀ ਦੀਆਂ 46 ਸੀਟਾਂ ਲਈ 22 ਅਗਸਤ ਨੂੰ ਹੋਈ ਚੋਣ ਪਿੱਛੋਂ 25 ਅਗਸਤ ਨੂੰ ਆਏ ਨਤੀਜੇ ਵਿੱਚ ਬਾਦਲ ਅਕਾਲੀ ਦਲ ਨੂੰ 27 ਸੀਟਾਂ ਮਿਲੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਨੂੰ 14 ਸੀਟਾਂ ਮਿਲੀਆਂ ਸਨ, ਪਰ ਇੱਕ ਮੈਂਬਰ ਸੁਖਬੀਰ ਸਿੰਘ ਕਾਲਰਾ ਨੇ ਬਾਦਲ ਅਕਾਲੀ ਦਲ ਦਾ ਪੱਲਾ ਫੜ ਲਿਆ ਸੀ। ਉਹ ਸਰੂਪ ਨਗਰ ਵਾਰਡ ਤੋਂ ਚੋਣ ਜਿੱਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ