Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ‘ਐਸ ਈ ਐਕਸ’ਦੀ ਇਤਰਾਜ਼ਯੋਗ ਸੀਰੀਜ਼ ਬੰਦ

December 06, 2021 01:46 AM

ਨਵੀਂ ਦਿੱਲੀ, 5 ਦਸੰਬਰ (ਪੋਸਟ ਬਿਊਰੋ)- ਦਿੱਲੀ ਵਿੱਚ ਟਰਾਂਸਪੋਰਟ ਵਿਭਾਗ ਨੇ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ‘ਐਸ ਈ ਐਕਸ’ ਅੱਖਰਾਂ ਵਾਲੀ ਸੀਰੀਜ਼ ਉੱਤੇ ਰੋਕ ਲਾ ਦਿੱਤੀ ਹੈ ਅਤੇ ਇਸ ਦੇ ਨੰਬਰ ਜਾਰੀ ਨਹੀਂ ਹੋਣਗੇ। ਵਿਭਾਗ ਨੇ ਹਾਲੇ ਤਕ ਇਸ ਸੀਰੀਜ਼ ਦੇ ਜਾਰੀ ਹੋ ਚੁੱਕੇ ਨੰਬਰਾਂ ਵਾਲੇ ਲੋਕਾਂ ਨੂੰ ਵਾਹਨਾਂ ਦੇ ਨੰਬਰ ਬਦਲਣ ਦੀ ਆਫਰ ਦਿੱਤੀ ਹੈ।
ਇਸ ਬਾਰੇਇੱਕ ਮਾਮਲਾ ਸਾਹਮਣੇ ਆਉਣ ਉੱਤੇਇਹ ਫੈਸਲਾ ਹੋਇਆ ਹੈ। ਦਿੱਲੀ ਮਹਿਲਾ ਕਮਿਸ਼ਨ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ਉੱਤੇ ਟਰਾਂਸਪੋਰਟ ਵਿਭਾਗ ਨੂੰ ਨੋਟਿਸ ਭੇਜਿਆ ਸੀ।ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਇੱਕ ਵਿਦਿਆਰਥਣ ਨੇ ਪਿੱਛੇ ਜਿਹੇ ਸਕੂਟਰੀ ਖਰੀਦੀ ਤਾਂ ਉਸ ਨੂੰ ਮਿਲਿਆ ਸਕੂਟਰੀ ਦਾ ਨੰਬਰ ਦੇਖ ਕੇ ਸ਼ਰਮ ਆਉਣ ਲੱਗੀ। ਉਹ ਨਵੀਂ ਸਕੂਟਰੀ ਲੈ ਕੇ ਬਾਹਰ ਜਾਣ ਤੋਂ ਪ੍ਰਹੇਜ਼ ਕਰਨ ਲੱਗੀ।ਇਹ ਸਕੂਟਰੀ ਉਸ ਦੇ ਪਿਤਾ ਨੇ ਉਸ ਲੜਕੀ ਨੂੰ ਉਸ ਦੇ ਜਨਮ ਦਿਨ ਉੱਤੇ ਦਿੱਤੀ ਸੀ। ਇਸ ਨੰਬਰ ਦੀ ਸੀਰੀਜ਼ ਵਿੱਚ ਐਸ ਈ ਐਕਸ ਸੀ, ਜਿਹੜਾ (ਸੈਕਸ) ਜਾਪਦਾ ਸੀ ਤੇ ਇਸ ਕਾਰਨ ਹਰ ਕੋਈ ਪ੍ਰੇਸ਼ਾਨ ਸੀ। ਇਹ ਨੰਬਰ ਦੇਖ ਕੇ ਕੁਝ ਲੋਕ ਕੁਮੈਂਟ ਕਰਨ ਲੱਗੇ ਤਾਂ ਪਰਵਾਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਬਾਰੇ ਜਦੋਂ ਸ਼ਿਕਾਇਤ ਦਿੱਲੀ ਮਹਿਲਾ ਕਮਿਸ਼ਨ ਕੋਲ ਪਹੁੰਚੀ ਤਾਂ ਮਹਿਲਾ ਕਮਿਸ਼ਨ ਨੇ ਇਸ ਬਾਰੇ ਰੀਜਨਲ ਟਰਾਂਸਪੋਰਟ ਅਥਾਰਟੀ ਤੋਂ ਸਪੱਸ਼ਟੀਕਰਨ ਮੰਗਿਆ। ਇਸ ਤੋਂ ਬਾਅਦ ਸਰਕਾਰ ਵੀ ਚੌਕਸ ਹੋਈ ਅਤੇ ਪਹਿਲ ਕਰਦਿਆਂ ਇਸ ਪੂਰੀ ਲੜੀ ਉੱਤੇ ਪਾਬੰਦੀ ਲਗਵਾ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼