Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਇੰਡੋਨੇਸ਼ੀਆ ਵਿੱਚ ਜਵਾਲਾਮੁਖੀ ਫਟਣ ਕਾਰਨ ਮੌਤਾਂ ਦੀ ਗਿਣਤੀ 14 ਹੋਈ

December 07, 2021 01:07 AM

ਲੂਮਾਜਾਂਗ (ਇੰਡੋਨੇਸ਼ੀਆ), 6 ਦਸੰਬਰ (ਪੋਸਟ ਬਿਊਰੋ)- ਇੰਡੋਨੇਸ਼ੀਆ ਦੀ ਸੰਘਣੀ ਆਬਾਦੀ ਵਾਲੇ ਦੀਪ ਜਾਵਾ ਵਿੱਚ ਜਵਾਲਾਮੁਖੀ ਫਟਣ ਦੀ ਘਟਨਾ ਵਿੱਚ ਮੌਤਾਂ ਦੀ ਗਿਣਤੀ ਵਧ ਕੇ 14 ਹੋ ਗਈ ਹੈ ਅਤੇ ਨੌਂ ਅਜੇ ਲਾਪਤਾ ਹਨ।
ਅਧਿਕਾਰੀਆਂ ਨੇ ਕੱਲ੍ਹ ਏਥੇ ਦੱਸਿਆ ਕਿ ਸੁਲਗਦੇ ਹੋਏ ਮਲਬੇ ਕਰ ਕੇ ਲਾਪਤਾ ਲੋਕਾਂ ਦੀ ਭਾਲ ਕਰਨ ਵਿੱਚ ਔਖ ਹੋ ਰਹੀ ਹੈ। ਪੂਰਬੀ ਜਾਵਾ ਪ੍ਰਾਂਤ ਦੇ ਲੂਮਾਜਾਂਗ ਜ਼ਿਲੇ੍ਹ ਵਿੱਚ ਸੈਮੇਰੂ ਪਹਾੜ `ਚ ਜਵਾਲਾਮੁਖੀ ਫਟਣ ਉਤੇ ਅਸਮਾਨ ਵਿੱਚ (12,000 ਮੀਟਰ) 40,000 ਫੁੱਟ ਦੀ ਉਚਾਈ ਉਤੇ ਸੁਆਹ ਦੀ ਮੋਟੀ ਪਰਤ ਵਿੱਛ ਗਈ ਅਤੇ ਗੈਸ ਤੇ ਲਾਵਾ ਵਗਦਾ ਹੋਇਆ ਹੇਠਲੀਆਂ ਥਾਵਾਂ ਤਕ ਜਾ ਪੁੱਜਾ। ਇਸ ਘਟਨਾ ਨਾਲ ਕਈ ਪਿੰਡ ਪ੍ਰਭਾਵਤ ਹੋਏ ਹਨ।ਜਿਓਲੋਜੀਕਲ ਸਰਵੇਖਣ ਕੇਂਦਰ ਦੇ ਮਖੀ ਈ ਕੋ ਬੁਡੀ ਲੈਲੋਨੋ ਨੇ ਦੱਸਿਆ ਕਿ ਤੂਫਾਨ ਤੇ ਕਈ ਦਿਨਾਂ ਤਕ ਮੀਂਹ ਪੈਣ ਕਾਰਨ 3676 ਮੀਟਰ ਦੀ ਉਚਾਈ ਉਤੇ ਪੈਂਦੇ ਸੈਮੇਰੂ ਪਹਾੜ ਉਤੇ ਜਵਾਲਾਮੁਖੀ ਫਟਿਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਦੋ ਵਾਰ ਗੈਸ ਤੇ ਲਾਵਾ ਵਗ ਕੇ 800 ਮੀਟਰ (2624 ਫੁੱਟ) ਦੂਰ ਨਦੀ ਤਕ ਪਹੁੰਚ ਗਿਆ। ਏਜੰਸੀ ਨੇ ਕਿਹਾ ਕਿ ਲੋਕਾਂ ਨੂੰ ਘਟਨਾ ਸਥਾਨ ਤੋਂ ਘੱਟੋ-ਘੱਟ ਪੰਜ ਕਿਲੋਮੀਟਰ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੂਮਾਜਾਂਗ ਦੇ ਜ਼ਿਲ੍ਹਾ ਮੁਖੀ ਟੀ ਹੱਕ ਨੇ ਕਿਹਾ, ‘‘ਸੁਆਹ ਦੀ ਸੰਘਣੀ ਪਰਤ ਕਾਰਨ ਕਈ ਪਿੰਡਾਂ ਵਿੱਚ ਹਨੇਰਾ ਛਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ