Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਟੋਰਾਂਟੋ/ਜੀਟੀਏ

ਬੇਸਮੈਂਟ ਵਿੱਚ ਅੱਗ ਲੱਗਣ ਤੋਂ ਬਾਅਦ ਮਹਿਲਾ ਦੀ ਹੋਈ ਮੌਤ

December 07, 2021 06:27 PM

ਟੋਰਾਂਟੋ, 7 ਦਸੰਬਰ (ਪੋਸਟ ਬਿਊਰੋ) : ਮੰਗਲਵਾਰ ਸਵੇਰੇ ਪਾਰਕਡੇਲ ਵਿੱਚ ਇੱਕ ਘਰ ਨੂੰ ਅੱਗ ਲੱਗ ਜਾਣ ਤੋਂ ਬਾਅਦ ਇੱਕ ਮਹਿਲਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬੇਸਮੈਂਟ ਵਿੱਚੋਂ ਬਾਹਰ ਕੱਢਿਆ ਗਿਆ ਪਰ ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ।
ਟੋਰਾਂਟੋ ਫਾਇਰਫਾਈਟਰਜ਼ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਵੇਰੇ 3:30 ਵਜੇ ਕੁਈਨ ਸਟਰੀਟ ਵੈਸਟ ਦੇ ਦੱਖਣ ਵੱਲ 61 ਵਿਲਸਨ ਪਾਰਕ ਰੋਡ ਉੱਤੇ ਸਥਿਤ ਘਰ ਵਿੱਚ ਅੱਗ ਲੱਗਣ ਦੀ ਰਿਪੋਰਟ ਮਿਲਣ ਤੋਂ ਬਾਅਦ ਉਹ ਫੌਰੀ ਉੱਥੇ ਪਹੁੰਚੇ।ਡਿਪਟੀ ਚੀਫ ਜਿੰਮ ਜੈਸਪ ਨੇ ਆਖਿਆ ਕਿ ਉਨ੍ਹਾਂ ਨੂੰ ਇੱਕ ਘਰ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਮਿਲਿਆ। ਘਰ ਵਿੱਚ ਦਾਖਲ ਹੋਣ ਉੱਤੇ ਉਨ੍ਹਾਂ ਨੂੰ ਇੱਕ ਮਹਿਲਾ ਘਰ ਦੇ ਅੰਦਰ ਬੇਹੋਸ਼ ਮਿਲੀ। ਪੈਰਾਮੈਡਿਕਸ ਨੇ ਦੱਸਿਆ ਕਿ ਉਸ ਨੂੰ ਬਾਅਦ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ।
ਉਸ ਮਹਿਲਾ ਦੀ ਪਛਾਣ ਨਹੀਂ ਹੋ ਸਕੀ ਹੈ। ਅੱਗ ਦੀਆਂ ਲਪਟਾਂ ਤੇ ਧੂੰਆਂ ਐਨਾ ਸੰਘਣਾ ਸੀ ਕਿ ਫਾਇਰ ਕ੍ਰਿਊ ਘਰ ਦੀ ਪੂਰੀ ਤਰ੍ਹਾਂ ਜਾਂਚ ਵੀ ਨਹੀਂ ਕਰ ਸਕਿਆ। ਫਾਇਰ ਚੀਫ ਮੈਥਿਊ ਪੈਗ ਨੇ ਆਖਿਆ ਕਿ ਘਰ ਵਿੱਚ ਤਿੰਨ ਲੋਕ ਹੀ ਰਹਿੰਦੇ ਸਨ। ਇੱਕ ਬਚ ਨਿਕਲਿਆ, ਇੱਕ ਦੀ ਮੌਤ ਹੋ ਗਈ ਤੇ ਇੱਕ ਬਾਰੇ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਘਰ ਦੇ ਅੰਦਰੂਨੀ ਹਿੱਸੇ ਵਿੱਚ ਢਾਂਚਾਗਤ ਨੁਕਸਾਨ ਵੀ ਪਹੁੰਚਿਆ ਹੈ ਤੇ ਇੱਕ ਪੌੜੀਆਂ ਢਹਿ ਗਈਆਂ ਵੀ ਦੱਸੀਆਂ ਜਾਂਦੀਆਂ ਹਨ।
ਇੱਕ ਵਾਰੀ ਅੱਗ ਉੱਤੇ ਪੂਰੀ ਤਰ੍ਹਾਂ ਕਾਬੂ ਪਾਏ ਜਾਣ ਤੋਂ ਬਾਅਦ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਐਸੋਸੀਏਸ਼ਨ ਨੇ ਸਲਾਨਾ ਪਿਕਨਿਕ ਮਨਾਈ ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ