Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਮੈਟ੍ਰਿਕ ਫੇਲ ਪਾਇਲਟ ਉਡਾ ਰਹੇ ਨੇ ਜਹਾਜ਼

December 31, 2018 12:52 AM

ਲਾਹੌਰ, 30 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਸਰਕਾਰ ਦੇ ਕੰਟਰੋਲ ਹੇਠਲੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀ ਆਈ ਏ) ਵਿੱਚ ਫਰਜ਼ੀ ਸਰਟੀਫਿਕੇਟ ਨਾਲ ਸੱਤ ਜਣਿਆਂ ਦੇ ਪਾਇਲਟ ਬਣਨ ਦਾ ਭੇਦ ਖੁੱਲ੍ਹਾ ਹੈ। ਇਹ ਮਾਮਲਾ ਪਾਕਿਸਤਾਨ ਸੁਪਰੀਮ ਕੋਰਟ ਵਿੱਚ ਓਦੋਂ ਸਾਹਮਣੇ ਆਇਆ ਜਦੋਂ ਉਥੇ ਸਰਕਾਰੀ ਹਵਾਈ ਸੇਵਾ ਵਿਚਲੇ ਪਾਇਲਟਾਂ ਅਤੇ ਦੂਸਰੇ ਸਟਾਫ ਦੀ ਡਿਗਰੀ ਦੀ ਜਾਂਚ ਨਾਲ ਜੁੜੇ ਇੱਕ ਕੇਸ ਦੀ ਸੁਣਵਾਈ ਚਲ ਰਹੀ ਸੀ। ਇਸ ਸੁਣਵਾਈ ਦੌਰਾਨ ਸਿਵਲ ਏਵੀਏਸ਼ਨ ਅਥਾਰਟੀ (ਸੀ ਏ ਏ) ਨੇ ਫਰਜ਼ੀ ਡਿਗਰੀ ਦੇ ਜ਼ਰੀਏ ਸੱਤ ਵਿਅਕਤੀਆਂ ਦੇ ਪਾਇਲਟ ਬਣਨ ਦੀ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚੋਂ ਪੰਜ ਤਾਂ ਮੈਟਿ੍ਰਕ ਵੀ ਪਾਸ ਨਹੀਂ ਸਨ।
ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਦੇ ਇੱਕ ਮੈਂਬਰ ਨੇ ਇਸ 'ਤੇ ਫਿਟਕਾਰ ਲਾਉਂਦੇ ਹੋਏ ਟਿੱਪਣੀ ਕੀਤੀ ਕਿ ਮੈਟਿ੍ਰਕ ਤੱਕ ਪੜ੍ਹਿਆ ਵਿਅਕਤੀ ਠੀਕ ਤਰ੍ਹਾਂ ਬਸ ਨਹੀਂ ਚਲਾ ਸਕਦਾ, ਪਰ ਇਨ੍ਹਾਂ ਲੋਕਾਂ ਨੇ ਜਹਾਜ਼ ਉਡਾ ਕੇ ਹਜ਼ਾਰਾਂ ਲੋਕਾਂ ਦਾ ਜੀਵਨ ਖਤਰੇ ਵਿੱਚ ਪਾਇਆ। ਸੀ ਏ ਏ ਨੇ ਕੋਰਟ ਨੂੰ ਦੱਸਿਆ ਕਿ ਡਿਰਗੀ ਦੀ ਜਾਂਚ ਵਿੱਚ ਵਿਦਿਅਕ ਬੋਰਡ ਅਤੇ ਯੂਨੀਵਰਸਿਟੀ ਵੱਲੋਂ ਸਹਿਯੋਗ ਨਹੀਂ ਮਿਲਦਾ, ਜਿਸ ਕਾਰਨ ਦਿੱਕਤਾਂ ਆਉਂਦੀਆਂ ਹਨ। ਪੀ ਆਈ ਏ ਵੱਲੋਂ ਵੀ ਪਾਇਲਟ, ਕੈਬਿਨ ਕਰੂਅ ਅਤੇ ਦੂਸਰੇ ਮੁਲਾਜ਼ਮਾਂ ਦਾ ਰਿਕਾਰਡ ਸਮੇਂ 'ਤੇ ਹਾਸਲ ਨਹੀਂ ਕਰਾਇਆ ਜਾਂਦਾ। ਇਸ ਲਈ ਇਸ ਤਰ੍ਹਾਂ ਦੇ ਨਤੀਜੇ ਸਾਹਮਣੇ ਆਉਂਦੇ ਹਨ। ਦੂਸਰੇ ਪਾਸੇ ਪੀ ਆਈ ਏ ਦੇ ਅਧਿਕਾਰੀ ਨੇ ਕੋਰਟ ਨੂੰ ਦੱਸਿਆ ਕਿ ਪੜ੍ਹਾਈ ਨਾਲ ਜੁੜੇ ਦਸਤਾਵੇਜ਼ ਪੇਸ਼ ਨਾ ਕਰਨ ਉੱਤੇ 50 ਤੋਂ ਵੱਧ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ