Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

140 ਮਿਲੀਅਨ ਰੈਪਿਡ ਟੈਸਟ ਤੇ ਵੈਕਸੀਨ ਦੀਆਂ ਵਾਧੂ ਡੋਜ਼ਾਂ ਸਾਰਿਆਂ ਲਈ ਹੋਣਗੀਆਂ ਉਪਲਬਧ : ਟਰੂਡੋ

January 06, 2022 12:53 AM

ਓਟਵਾ, 5 ਜਨਵਰੀ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਬੁੱਧਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਇਸ ਮਹੀਨੇ ਦੇ ਅੰਤ ਤੱਕ ਯੋਗ ਬੱਚਿਆਂ ਲਈ ਕੋਵਿਡ-19 ਵੈਕਸੀਨ ਦੀਆਂ ਵਾਧੂ ਡੋਜ਼ਾਂ ਉਪਲਬਧ ਹੋਣਗੀਆਂ। ਇਸ ਤੋਂ ਇਲਾਵਾ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ 140 ਮਿਲੀਅਨ ਵਾਧੂ ਰੈਪਿਡ ਟੈਸਟਸ ਵੀ ਡਲਿਵਰ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਪ੍ਰੋਵਿੰਸਾਂ ਤੇ ਟੈਰੇਟਰੀਜ਼ ਵੱਲੋਂ 35 ਮਿਲੀਅਨ ਰੈਪਿਡ ਟੈਸਟਸ ਦੀ ਕੀਤੀ ਗਈ ਮੰਗ ਨੂੰ ਫੈਡਰਲ ਸਰਕਾਰ ਵੱਲੋਂ ਚਾਰ ਗੁਣਾਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ 140 ਮਿਲੀਅਨ ਰੈਪਿਡ ਟੈਸਟ ਲੋੜ ਪੈਣ ਉੱਤੇ ਦੇਸ਼ ਭਰ ਦੇ ਹਰੇਕ ਵਿਅਕਤੀ ਲਈ ਹਫਤੇ ਵਿੱਚ ਇੱਕ ਵਾਰੀ ਇੱਕ ਮਹੀਨੇ ਲਈ ਕਰਨ ਲਈ ਕਾਫੀ ਹਨ। ਉਨ੍ਹਾਂ ਆਖਿਆ ਕਿ ਇਹ ਟੈਸਟ ਪ੍ਰਤੀ ਵਿਅਕਤੀ ਆਮਦਨ ਦੇ ਹਿਸਾਬ ਨਾਲ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ ਵੰਡ ਦਿੱਤੇ ਜਾਣਗੇ।
ਇਹ ਪੁੱਛੇ ਜਾਣ ਉੱਤੇ ਕਿ ਫੈਡਰਲ ਸਰਕਾਰ ਪ੍ਰੋਵਿੰਸਾਂ ਨੂੰ ਦੇਣ ਦੀ ਥਾਂ ਹਰ ਘਰ ਵਿੱਚ ਆਪ ਹੀ ਇਹ ਟੈਸਟ ਕਿਉਂ ਨਹੀਂ ਪਹੁੰਚਾ ਦਿੰਦੀ ਤਾਂ ਟਰੂਡੋ ਨੇ ਆਖਿਆ ਕਿ ਇਹ ਪ੍ਰੀਮੀਅਰਜ਼ ਉੱਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਇਨ੍ਹਾਂ ਨੂੰ ਕਿਸ ਤਰ੍ਹਾਂ ਵੰਡਣਾ ਹੈ। ਟਰੂਡੋ ਨੇ ਇਹ ਵੀ ਆਖਿਆ ਕਿ ਪਹਿਲੀ, ਦੂਜੀ ਤੇ ਬੂਸਟਰ ਡੋਜ਼ ਲਵਾਉਣ ਦੇ ਯੋਗ ਸਾਰੇ ਬਾਲਗਾਂ ਲਈ ਸਾਡੇ ਕੋਲ ਵਾਧੂ ਵੈਕਸੀਨ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ