Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬ੍ਰਿਟਿਸ਼ ਸਿੱਖ ਮਹਿਲਾ ਫ਼ੌਜੀ ਨੇ 700 ਮੀਲ ਦਾ ਸਫ਼ਰ ਕਰ ਕੇ ਦੱਖਣੀ ਧਰੁਵ 'ਤੇ ਇਤਿਹਾਸਕ ਝੰਡਾ ਗੱਡਿਆ

January 06, 2022 02:03 AM

ਲੰਡਨ, 5 ਜਨਵਰੀ (ਪੋਸਟ ਬਿਊਰੋ)- ਬ੍ਰਿਟਿਸ਼ ਫ਼ੌਜ 'ਚ ਭਾਰਤੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਅਤੇ ਫ਼ੀਜ਼ੀਓਥੈਰੇਪਿਸਟ ਕੈਪਟਨ ਹਰਪ੍ਰੀਤ ਚੰਦੀ ਨੇ ਦੱਖਣੀ ਧਰੁਵ ਦੀ ਬਿਨਾਂ ਸਮਰਥਨ ਦੇ ਇਕੱਲੇ ਯਾਤਰਾ ਕਰਕੇ ਪਹਿਲੀ ‘‘ਗ਼ੈਰ ਗੋਰੀ ਮਹਿਲਾ'' ਬਣ ਕੇ ਇਤਿਹਾਸ ਰੱਚ ਦਿੱਤਾ ਹੈ।
‘ਪੋਲਰ ਪ੍ਰੀਤ' ਦੇ ਨਾਮ ਤੋਂ ਵੀ ਜਾਣੀ ਜਾਣ ਵਾਲੀ ਚੰਦੀ ਨੇ ਆਪਣੇ ਲਾਈਵ ਬਲਾਗ 'ਤੇ ਕੱਲ੍ਹ 40ਵੇਂ ਦਿਨ ਦੇ ਅੰਤ 'ਤੇ 700 ਮੀਲ (1127 ਕਿਲੋਮੀਟਰ) ਦੀ ਯਾਤਰਾ ਕਰਨ ਦੇ ਬਾਅਦ ਆਪਣੇ ਸਾਰੀ ਕਿੱਟ ਨਾਲ ਸਲੇਜ਼ (ਪੁਲ) ਖਿੱਚਦੇ ਹੋਏ ਅਤੇ ਸਿਫ਼ਰ ਤੋਂ 50 ਡਿੱਗਰੀ ਹੇਠਾਂ ਦੇ ਤਾਪਮਾਨ ਅਤੇ ਲੱਗਭਗ 60 ਮੀਲ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ ਨਾਲ ਲੜਦੇ ਹੋਏ ਇਤਿਹਾਸ ਰਚਣ ਦਾ ਐਲਾਨ ਕੀਤਾ।ਉਨ੍ਹਾਂ ਲਿਖਿਆ, ‘‘ਮੈਂ ਦੱਖਣੀ ਧਰੁਵ 'ਤੇ ਪਹੁੰਚ ਗਈ, ਜਿੱਥੇ ਬਰਫ਼ਬਾਰੀ ਹੋ ਰਹੀ ਹੈ। ਹਾਲੇ ਮਨ 'ਚ ਬਹੁਤ ਸਾਰੀਆਂ ਸੰਭਾਨਾਵਾਂ ਚਲ ਰਹੀਆਂ ਹਨ। ਮੈਂ ਤਿੰਨ ਸਾਲ ਪਹਿਲਾਂ ਧਰੁਵਾਂ ਦੀ ਦੁੁਨੀਆ ਬਾਰੇ ਕੁਝ ਨਹੀਂ ਜਾਣਦੀ ਸੀ ਅਤੇ ਅੰਤ ਵਿੱਚ ਇੱਥੇ ਪਹੁੰਚਣਾ ਕਿੰਨਾ ਸੱਚਾ ਲਗਦਾ ਹੈ। ਇਥੇ ਪਹੁੰਚਣਾ ਮੁਸ਼ਕਲ ਸੀ ਅਤੇ ਮੈਂ ਸਾਰਿਆਂ ਦੇ ਸਮਰਥਨ ਲਈ ਧਨਵਾਦ ਦੇਣਾ ਚਾਹੁੰਦੀ ਹਾਂ।''ਚੰਡੀ ਨੇ ਕਿਹਾ, ‘‘ਇਹ ਮੁਹਿੰਮ ਹਮੇਸ਼ਾ ਮੇਰੇ ਤੋਂ ਕਿਤੇ ਵੱਧ ਸੀ। ਮੈਂ ਲੋਕਾਂ ਨੂੰ ਆਪਣੀਆਂ ਇੱਛਾਵਾਂ ਨੂੰ ਅੱਗੇ ਵਧਾਉਣ ਅਤੇ ਖੁਦ 'ਤੇ ਭਰੋਸਾ ਕਰਨ ਲਈ ਉਤਸ਼ਾਹਤ ਕਰਨਾ ਚਾਹੁੰਦੀ ਹਾਂ। ਮੈਨੂੰ ਕਈ ਮੌਕਿਆਂ 'ਤੇ ਨਾਂਹ ਕਿਹਾ ਗਿਆ ਅਤੇ ਕਿਹਾ ਗਿਆ ਕਿ ‘ਬਸ ਆਮ ਜਿਹੇ ਕੰਮ ਕਰੋ', ਪਰ ਅਸੀਂ ਆਪਣੇ ਆਮ ਕੰਮ ਨੂੰ ਖਾਸ ਬਣਾਉਂਦੇ ਹਾਂ।'' ਉਨ੍ਹਾਂ ਨੇ ਆਪਣੀ ਯਾਤਰਾ ਦਾ ਲਾਈਵ ਟ੍ਰੈੇਕਿੰਗ ਨਕਸ਼ਾ ਅਪਲੋਡ ਕੀਤਾ ਅਤੇ ਬਰਫ਼ ਨਾਲ ਢਕੇ ਖੇਤਰ 'ਚ ਆਪਣੀ ਯਾਤਰਾ ਦੇ ਨਿਯਮਤ ਬਲਾਗ ਵੀ ਪੋਸਟ ਕੀਤੇ।ਚੰਦੀ ਨੇ ਆਪਣੇ ਬਲਾਗ 'ਤੇ ਪਹਿਲਾਂ ਕਿਹਾ ਸੀ ਕਿ ਐਂਟਾਰਕਟਿਕਾ ਧਰਤੀ ਦਾ ਸਭ ਤੋਂ ਠੰਢਾ, ਸਭ ਤੋਂ ਉਚਾ, ਸਭ ਤੋਂ ਸੁੱਕਾ ਅਤੇ ਹਵਾ ਵਾਲਾ ਮਹਾਂਦੀਪ ਹੈ। ਬ੍ਰਿਟਿਸ਼ ਫ਼ੌਜ ਦੇ ਚੀਫ਼ ਆਫ਼ ਜਨਰਲ ਸਟਾਫ਼ ਨੇ ਚੰਦੀ ਨੂੰ ਉਸਦੀ ਯਾਤਰਾ ਦੇ ਪੂਰਾ ਹੋਣ 'ਤੇ ਵਧਾਈ ਦਿੱਤੀ ਅਤੇ ਨਾਲ ਉਸ ਦੀ ‘‘ਧੀਰਜ ਅਤੇ ਦਿ੍ਰੜਤਾ ਦੀ ਇੱਕ ਪ੍ਰੇਰਨਾਦਾਇਕ ਉਦਾਹਰਣ'' ਵਜੋਂ ਪ੍ਰਸ਼ੰਸਾ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ