Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਨਜਰਰੀਆ

ਕੋਤਾਹੀ ਸੁਰੱਖਿਆ ਵਿੱਚ ਜਾਂ ਪੰਜਾਬ ਨੂੰ ਸਮਝਣ ਵਿੱਚ

January 09, 2022 09:37 PM

-ਸੁਨੀਲ ਪਾਂਡੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ਿਰੋਜ਼ਪੁਰ ਦੌਰੇ ਦੇ ਦੌਰਾਨ ਬੁੱਧਵਾਰ ਨੂੰ ਰਸਤੇ ਵਿੱਚ ਵਿਖਾਵਾਕਾਰੀਆਂ ਦੇ ਆਉਣ ਦੇ ਕਾਰਨ 20 ਮਿੰਟ ਤੱਕ ਕਾਫਿਲਾ ਰੁਕਿਆ ਰਿਹਾ। ਇਸ ਨੂੰ ਦੇਖ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਤੇ ਕਾਹਲੀ ਵਿੱਚ ਪ੍ਰਧਾਨ ਮੰਤਰੀ ਨੂੰ ਬਠਿੰਡਾ ਏਅਰਪੋਰਟ ਤੋਂ ਵਾਪਸ ਦਿੱਲੀ ਭੇਜ ਦਿੱਤਾ ਗਿਆ। ਕਹਿਣ ਨੂੰ ਇਸ ਨੂੰ ਪੰਜਾਬ ਪੁਲਸ ਦੀ ਸੁਰੱਖਿਆ ਵਿੱਚ ਕੋਤਾਹੀ ਦੱਸਿਆ ਗਿਆ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਦਾ ਸੜਕ ਮਾਰਗ ਰਾਹੀਂ ਰੈਲੀ ਵਾਲੀ ਥਾਂ ਜਾਣ ਦਾ ਰੂਟ ਤਜਵੀਜ਼ਤ ਨਹੀਂ ਸੀ, ਪ੍ਰਧਾਨ ਮੰਤਰੀ ਨੇ ਰੈਲੀ ਵਾਲੀ ਥਾਂ ਅਤੇ ਹੁਸੈਨੀਵਾਲਾ ਬਰਾਡਰ ਉੱਤੇ ਹੈਲੀਕਾਪਟਰ ਰਾਹੀਂ ਜਾਣਾ ਸੀ, ਪਰ ਮੌਸਮ ਖਰਾਬ ਹੋਣ ਕਾਰਨ ਉਨ੍ਹਾਂ ਦੇ ਰੂਟ ਵਿੱਚ ਤਬਦੀਲੀ ਹੋਈ, ਜਿਸ ਨਾਲ ਸੁਰੱਖਿਆ ਵਿੱਚ ਕੁਤਾਹੀ ਹੋਈ।
ਸਿਆਸੀ ਵਿਸ਼ਲੇਸ਼ਕਾਂ ਦੀ ਰਾਏ ਇਹ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਤੋਂ ਵੱਧ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਸਮਝਣ ਦੀ ਕੁਤਾਹੀ ਦਾ ਕੇਸ ਹੈ। ਦਿੱਲੀ ਦੀਆਂ ਹੱਦਾਂ ਉੱਤੇ ਇੱਕ ਸਾਲ ਤੱਕ ਅੜੇ ਰਹੇ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਅੰਦੋਲਨ ਖਤਮ ਨਹੀਂ ਕੀਤਾ, ਜ਼ਿੱਦ ਅਤੇ ਜਜ਼ਬੇ ਨਾਲ ਉਹ ਅੰਦੋਲਨ ਨੂੰ ਸਫਲ ਬਣਾਉਣ ਵਿੱਚ ਕਾਮਯਾਬ ਰਹੇ। ਕਿਸਾਨ ਅੰਦੋਲਨ ਵਿੱਚ ਸਭ ਤੋਂ ਵੱਡਾ ਯੋਗਦਾਨ ਪੰਜਾਬ ਦੇ ਕਿਸਾਨਾਂ ਦਾ ਸੀ, ਜਿਸ ਵਿੱਚ ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਸਹਿਯੋਗੀ ਦੀ ਭੂਮਿਕਾ ਨਿਭਾਈ ਸੀ।
ਕਹਿੰਦੇ ਹਨ ਕਿ ਪੰਜਾਬੀ ਬਾਗੀ ਸੁਭਾਅ ਦੇ ਹੁੰਦੇ ਹਨ, ਇਸ ਗੱਲ ਦਾ ਪਤਾ ਮੁਗਲਾਂ ਤੇ ਅੰਗਰੇਜ਼ਾਂ ਨੂੰ ਵੀ ਸੀ, ਪਰ ਕਿਤੇ ਨਾ ਕਿਤੇ ਭਾਜਪਾ ਰਾਸ਼ਟਰਵਾਦ ਦੀ ਧੁਨ ਉੱਤੇ ਸਵਾਰ ਹੋ ਕੇ ਪੰਜਾਬ ਫਤਿਹ ਕਰਨਾ ਚਾਹੁੰਦੀ ਸੀ। ਇਸ ਲਈ ਵੱਡੇ-ਵੱਡੇ ਪ੍ਰਾਜੈਕਟਾਂ ਦੇ ਨੀਂਹ-ਪੱਥਰ ਰੱਖਣਾ ਦਾ ਮੌਕਾ ਇੱਕਦਮ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੁਣਿਆ ਗਿਆ, ਪਰ ਪ੍ਰਧਾਨ ਮੰਤਰੀ ਦੀ ਰੈਲੀ ਦੇ ਐਲਾਨ ਨਾਲ ਕਿਸਾਨ ਸੰਗਠਨ ਸਰਗਰਮ ਹੋ ਗਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਗੱਡੀ ਨਾਲ ਦਰੜੇ ਗਏ ਕਿਸਾਨਾਂ ਦੇ ਕੇਸ ਵਿੱਚ ਮੰਤਰੀ ਨੂੰ ਜ਼ਿੰਮੇਵਾਰ ਮੰਨਿਆ ਜਾਣ ਦੇ ਬਾਵਜੂਦ ਇਸ ਕੇਂਦਰੀ ਮੰਤਰੀ ਨੂੰ ਅਹੁਦੇ ਤੋਂ ਨਹੀਂ ਹਟਾਇਆ ਗਿਆ। ਇਹੋ ਕਾਰਨ ਹੈ ਕਿ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਾਣ ਵਾਲੇ ਭਾਜਪਾ ਨੇਤਾਵਾਂ ਤੇ ਵਰਕਰਾਂ ਨੂੰ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਦਾ ਵਿਰੋਧ ਝੱਲਣਾ ਪਿਆ। ਇਹ ਭਾਜਪਾ ਲਈ ਸਵੈ-ਪੜਚੋਲ ਦਾ ਸਮਾਂ ਹੈ ਕਿ ਕੀ ਵਾਕਈ ਸੁਰੱਖਿਆ ਵਿੱਚ ਕੁਤਾਹੀ ਹੋਈ ਹੈ ਜਾਂ ਫਿਰ ਪੰਜਾਬ ਨੂੰ ਸਮਝਣ ਵਿੱਚ ਭਾਜਪਾ ਖੁੰਝ ਗਈ ਹੈ।
*****
ਦੂਸਰਾ ਮੁੱਦਾ ਇਸ ਵਕਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਪਸੀ ਖਿੱਚੋਤਾਣ ਅਤੇ ਸਿਆਸਤ ਦੇ ਕਾਰਨ ਦੋ ਧੜਿਆਂ ਵਿੱਚ ਵੰਡੇ ਜਾਣ ਹੈ। ਇਸ ਬਾਰੇ ਕਮੇਟੀ ਵਿੱਚ ਸ਼ਸ਼ੋਪੰਜ ਦੀ ਹਾਲਤ ਹੈ। 1 ਜਨਵਰੀ ਤੋਂ ਇਸ ਕਮੇਟੀ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਤ ਹੈ। ਮੁਲਾਜ਼ਮਾਂ ਨੂੰ ਤਨਖ਼ਾਹ ਵੀ ਨਹੀਂ ਮਿਲ ਸਕੀ। ਓਧਰ ਇਸ ਦਾ ਪ੍ਰਭਾਵ ਆਉਣ ਵਾਲੀ ਕਾਰਜਕਾਰਨੀ ਚੋਣ ਉੱਤੇ ਪੈਦਾ ਦੀ ਸੰਭਾਵਨਾ ਹੈ। ਮੰਨਿਆ ਜਾਂਦਾ ਹੈ ਕਿ 20 ਜਨਵਰੀ ਦੇ ਨੇੜੇ-ਤੇੜੇ ਕਾਰਜਕਾਰਨੀ ਦੀ ਚੋਣ ਹੋ ਸਕਦੀ ਹੈ, ਪਰ ਅਕਾਲੀ ਦਲ ਦੀ ਆਪਸੀ ਫੁੱਟ ਕਾਰਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ ਕੇ ਦਾ ਧੜਾ ਸਭ ਤੋਂ ਵੱਡੇ ਭਾਈਵਾਲ ਦੇ ਰੂਪ ਵਿੱਚ ਉਭਰ ਕੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਨਾ-ਜੀ ਕੇ ਦੋਵਾਂ ਦੇ ਸਾਂਝੇ ਧੜੇ ਕੋਲ ਇਸ ਸਮੇਂ 22 ਮੈਂਬਰ ਹਨ, ਜਦ ਕਿ ਹਰਮੀਤ ਸਿੰਘ ਕਾਲਕਾ ਕੋਲ 17 ਅਤੇ ਤੀਸਰੇ ਧੜੇ ਕੋਲ 12 ਮੈਂਬਰ ਹਨ। ਇਸ ਲਈ ਇਹ ਮੰਨਿਆ ਜਾਂਦਾ ਹੈ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ, ਕਈ ਹੋਰ ਮੈਂਬਰ ਇਧਰ-ਓਧਰ ਹੋ ਸਕਦੇ ਹਨ। ਸੰਭਾਵਨਾ ਇਹ ਵੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਹਰਮੀਤ ਸਿੰਘ ਕਾਲਕਾ ਅਤੇ ਸਰਨਾ-ਜੀ ਕੇ ਗਰੁੱਪ ਇਕੱਠੇ ਹੋ ਕੇ ਕਾਰਜਕਾਰਨੀ ਚੋਣ ਲੜ ਸਕਦੇ ਹਨ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਲਈ ਪਿਛਲੇ ਬੁੱਧਵਾਰ ਨੂੰ ਸੁਰੱਖਿਆ ਦੀ ਵਿਵਸਥਾ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋ ਗਈ ਹੈ। ਇਸ ਦੇ ਨਾਲ ਗੁਰਦੁਆਰਾ ਕਮੇਟੀ ਦੇ ਸਦਨ ਦਾ ਕੋਰਮ ਵੀ ਪੂਰਾ ਹੋ ਗਿਆ ਹੈ। ਇਸ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰ ਵਜੋਂ ਚੋਣ ਹੋ ਗਈ ਹੈ। ਧਾਮੀ ਦਾ ਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧ ਵਜੋਂ ਭੇਜਿਆ ਗਿਆ ਸੀ। ਇਸ ਸੀਟ ਉੱਤੇ ਬੀਤੇ ਤਿੰਨ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ। ਏਦਾਂ ਹੀ ਸਿੰਘ ਸਭਾ ਕੋਟੇ ਦੇ ਇੱਕ ਮੈਂਬਰ ਲਈ ਲਾਟਰੀ ਨਾਲ ਚੋਣ ਕੀਤੀ ਗਈ ਤਾਂ ਗੁਰਦੁਆਰਾ ਸਿੰਘ ਸਭਾ, ਸ਼ੰਕਰ ਵਿਹਾਰ ਦੇ ਪ੍ਰਧਾਨ ਸੁਰਿੰਦਰ ਸਿੰਘ ਦਾਰਾ ਦਾ ਨਾਂ ਆਇਆ ਹੈ।
ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੈਨਰ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਾਰਡ 41 ਤੋਂ ਮੈਂਬਰ ਬਣੇ ਪਰਵਿੰਦਰ ਸਿੰਘ ਲੱਕੀ ਨੇ ਪਾਰਟੀ ਛੱਡਣ ਦਾ ਅਲਟੀਮੇਟਮ ਦਿੱਤਾ ਹੈ। ਲੱਕੀ ਨੇ ਵੀਡੀਓ ਜਾਰੀ ਕਰ ਕੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਨਸੀਹਤ ਦਿੱਤੀ ਕਿ ਉਹ ਕੁਲਵੰਤ ਸਿੰਘ ਬਾਠ ਬਾਰੇ ਆਪਣੀ ਤੇ ਪਾਰਟੀ ਦੀ ਸਥਿਤੀ ਸਪੱਸ਼ਟ ਕਰਨ, ਨਹੀਂ ਤਾਂ ਉਹ ਬਹੁਤ ਜਲਦੀ ਪਾਰਟੀ ਛੱਡ ਦੇਣਗੇ ਅਤੇ ਅੱਗੇ ਦਾ ਫੈਸਲਾ ਲੈਣ ਲਈ ਆਜ਼ਾਦ ਹੋਣਗੇ। ਦੱਸ ਦੇਈਏ ਕਿ ਪਰਵਿੰਦਰ ਸਿੰਘ ਲੱਕੀ ਨੇ ਹੀ ਕੁਲਵੰਤ ਸਿੰਘ ਬਾਠ ਨੂੰ ਕਮੇਟੀ ਚੋਣ ਵਿੱਚ ਹਰਾਇਆ ਸੀ, ਪਰ ਪਿਛਲੇ ਦਿਨੀਂ ਦੋ ਧੜਿਆਂ ਵਿੱਚ ਵੰਡੀ ਗਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਇੱਕ ਧੜੇ ਵੱਲੋਂ ਸਰਦਾਰ ਕੁਲਵੰਤ ਸਿੰਘ ਬਾਠ ਨੂੰ ਕਾਰਜਾਕਾਰੀ ਪ੍ਰਧਾਨ ਐਲਾਨਣ ਬਾਰੇ ਵਿਵਾਦ ਛਿੜ ਗਿਆ ਹੈ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਨਾਮਵਰ ਖਿਡਾਰੀ ਤੋਂ ਸਫ਼ਲ ਕੋਚ ਬਣਨ ਤੱਕ ਦਾ ਸਫ਼ਰ : ਜਸਬੀਰ ਭਾਰਟਾ ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’