Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਝੀਲ ਵਿੱਚ ਚੱਟਾਨ ਟੁੱਟ ਕੇ ਡਿੱਗਣ ਕਾਰਨ ਛੇ ਲੋਕਾਂ ਦੀ ਮੌਤ

January 11, 2022 12:57 AM

ਬ੍ਰਾਸੀਲੀਆ, 10 ਜਨਵਰੀ (ਪੋਸਟ ਬਿਊਰੋ)- ਬ੍ਰਾਜ਼ੀਲ ਦੀ ਇੱਕ ਝੀਲ ਵਿੱਚ ਕੱਲ੍ਹ ਚੱਟਾਨ ਦਾ ਇੱਕ ਹਿੱਸਾ ਟੁੱਟ ਕੇ ਕਿਸ਼ਤੀਆਂ ਉੱਤੇ ਡਿੱਗਣ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹਠ।
ਮਿਨਾਸ ਗੇਰੈਸ ਸੂਬੇ ਦੇ ਅੱਗ ਬੁਝਾਊ ਵਿਭਾਗ ਦੇ ਕਮਾਂਡਰ ਐਡਗਾਰਡ ਐਸਟੇਵੋ ਨੇ ਦੱਸਿਆ ਕਿ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਹੋਰ ਦੇ ਲਾਪਤਾ ਹੋਣ ਦਾ ਸ਼ੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 32 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਜ਼ਿਆਦਤਰ ਨੂੰ ਕੱਲ੍ਹ ਸ਼ਾਮ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ। ਘਟਨਾ ਦੀ ਵੀਡੀਓ ਵਿੱਚ ਦਿੱਸ ਰਿਹਾ ਹੈ ਕਿ ਲੋਕ ਫਰਨੇਸ ਝੀਲ ਉੱਤੇ ਕਿਸ਼ਤੀ ਦੀ ਸਵਾਰੀ ਦਾ ਆਨੰਦ ਲੈ ਰਹੇ ਸਨ ਅਤੇ ਚੱਟਾਨ ਦਾ ਇੱਕ ਹਿੱਸਾ ਟੁੱਟ ਕੇ ਕਿਸ਼ਤੀਆਂ ਉੱਤੇ ਡਿੱਗ ਗਿਆ ਹੈ। ਐਸਟੇਵੋ ਨੇ ਕਿਹਾ ਕਿ ਇਹ ਹਾਦਸਾ ਸਾਓ ਜੋਸ ਡਾ ਬਾਰਾ ਅਤੇ ਕੈਪੀਟੋਲੀਓ ਕਸਬਿਆਂ ਵਿਚਕਾਰ ਹੋਇਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ