Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਕੋਰੋਨਾ ਦੀ ਤੀਸਰੀ ਲਹਿਰ: ਭਾਰਤ ਵਿੱਚ ਹਸਪਤਾਲ ਭਰਤੀ ਹੋਣ ਦੀ ਦਰ 5 ਤੋਂ 10 ਫੀਸਦੀ ਤੱਕ ਜਾ ਪਹੁੰਚੀ

January 11, 2022 09:01 AM

* ਸਰਕਾਰ ਵੱਲੋਂ ਤੇਜ਼ੀ ਨਾਲ ਹਾਲਾਤ ਬਦਲਣ ਦੀ ਚੇਤਾਵਨੀ


ਨਵੀਂ ਦਿੱਲੀ, 10 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਅੱਜ ਸੋਮਵਾਰ ਨੂੰ ਸਾਫ ਕਹਿ ਦਿੱਤਾ ਹੈ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਇਸ ਦੌਰਾਨ ਮਰੀਜ਼ਾਂ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਦਰ 5 ਤੋਂ ਵਧ ਕੇ 10 ਫੀਸਦੀ ਹੋ ਗਈ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਹਾਲਤ ‘ਤੇਜੀ ਨਾਲ ਬਦਲ ਰਹੀ ਹੈ ਤੇ ਇਸ ਲਈ ਹਸਪਤਾਲਾਂ ਦੀ ਲੋੜ ਵਧ ਸਕਦੀ ਹੈ।’ ਅਧਿਕਾਰਤ ਅੰਕੜਿਆਂ ਅਨੁਸਾਰ ਦੂਸਰੀ ਲਹਿਰ ਸਮੇਂ ਹਸਪਤਾਲ ਵਿੱਚ ਦਾਖਲ ਹੋਣ ਦੀ ਦਰ 20-23 ਪ੍ਰਤੀਸ਼ਤ ਦੀ ਰੇਂਜ ਵਿੱਚ ਹੀ ਸੀਮਤ ਰਹੀ ਸੀ।
ਇਸ ਦੌਰਾਨ ਭਾਰਤ ਸਰਕਾਰ ਨੇ ਕੋਵਿਡ-19 ਦੇ ਕੇਸਾਂਵਿੱਚ ਪਿਛਲੀ ਲਹਿਰ ਮੁਕਾਬਲੇ ਵੱਡਾ ਉਛਾਲਾ ਹੋਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਹੈ ਕਿ ਹਰ 100 ਡੈਲਟਾ ਕੇਸਾਂ ਲਈ 400 ਤੋਂ 500 ਓਮੀਕਰੋਨ ਵੇਰੀਐਂਟ ਕੇਸ ਹੋ ਸਕਦੇ ਹਨ। ਅੰਕੜਿਆਂ ਅਨੁਸਾਰ ਦੂਸਰੀ ਲਹਿਰ ਵਿੱਚ ਜਿੱਥੇ 100 ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਂਦਾ ਸੀ, ਤੀਸਰੀ ਲਹਿਰ ਹੇਠ125 ਤੋਂ 250 ਮਰੀਜ਼ ਹਸਪਤਾਲ ਆ ਸਕਦੇ ਹਨ।ਇਸ ਵੇਲੇ ਕੋਰੋਨਾ ਦੀ ਤੀਜੀ ਲਹਿਰ ਤੋਂ ਡਰਾਉਣੇ ਅੰਕੜੇ ਆ ਰਹੇ ਹਨ। ਪਿਛਲੇ ਇੱਕ ਹਫਤੇ ਵਿੱਚ ਭਾਰਤ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ ਅਤੇਐਤਵਾਰ ਤੱਕ ਦੇ ਅੰਕੜਿਆਂਮੁਤਾਬਕਇੱਕੋ ਹਫਤੇ ਵਿੱਚ ਇਹ 6 ਗੁਣਾ ਵਧੀ ਹੈ। ਇਸ ਤੋਂ ਬਿਨਾ ਕੁੱਲ 7 ਦਿਨਾਂ ਵਿੱਚ ਮੌਤਾਂ ਦੀ ਗਿਣਤੀ54 ਫੀਸਦੀ ਵਧ ਗਈ ਹੈ। ਮਾਹਰਾਂ ਦੇ ਅਨੁਸਾਰ ਕੋਰੋਨਾ ਦੀ ਇਹ ਲਹਿਰ ਓਮੀਕਰੋਨ ਵੇਰੀਐਂਟ ਤੋਂ ਆਈ ਹੈ। 3 ਤੋਂ 9 ਜਨਵਰੀ ਦੌਰਾਨ ਭਾਰਤ ਵਿੱਚ ਕੋਰੋਨਾ ਦੇ 7.8 ਲੱਖਕੇਸਮਿਲੇ ਅਤੇ ਪਿਛਲੇ ਹਫ਼ਤੇ ਤੋਂ ਛੇ ਗੁਣਾ ਵੱਧ ਹਨ।ਬੀਤੇ ਹਫ਼ਤੇ ਇਹ ਗਿਣਤੀ 1.3 ਲੱਖ ਸੀ। ਇਸ ਤੋਂ ਪਹਿਲਾਂ 27 ਦਸੰਬਰ ਤੋਂ 2 ਜਨਵਰੀ ਦੌਰਾਨ 2.8 ਗੁਣਾ ਵਾਧਾ ਹੋਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ