Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਪੈਂਂਟਾਗਨ ਦੀ ਚੀਫ ਨੇ ਵੀ ਅਸਤੀਫਾ ਦੇ ਦਿੱਤਾ

January 04, 2019 07:29 AM

ਵਾਸ਼ਿੰਗਟਨ, 3 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਵਿੱਚੋਂ ਅਧਿਕਾਰੀਆਂ ਦੇ ਅਸਤੀਫੇ ਦੇਣ ਦਾ ਦੌਰ ਅਜੇ ਵੀ ਜਾਰੀ ਹੈ। ਤਾਜ਼ਾ ਕੇਸ ਪੈਂਟਾਗਨ ਦੀ ਚੀਫ ਸਪੋਕਸਪਰਸਨ ਡਾਨਾ ਡਬਲਯੂ ਦਾ ਹੈ, ਉਸ ਨੇ ਸਾਬਕਾ ਰੱਖਿਆ ਮੰਤਰੀ ਜਿਮ ਮੈਟਿਸ ਦੇ ਅਸਤੀਫੇ ਦੇ ਕੁਝ ਘੰਟਿਆਂ ਦੇ ਅੰਦਰ ਅਸਤੀਫਾ ਦੇ ਦਿੱਤਾ ਹੈ।
ਡਾਨਾ ਨੇ ਟਵੀਟ ਕਰ ਆਪਣੇ ਅਸਤੀਫੇ ਬਾਰੇ ਦੱਸਿਆ ਹੈ। ਉਸ ਉੱਤੇ ਆਪਣੇ ਸਹਿਯੋਗੀਆਂ ਨਾਲ ਗਲਤ ਵਿਹਾਰ ਕਰਨ ਦੇ ਦੋਸ਼ਾਂ ਦੀ ਜਾਂਚ ਚੱਲ ਰਹੀ ਹੈ, ਜਿਸ ਦੀ ਸ਼ੁਰੂਆਤ ਮਈ `ਚ ਹੋਈ ਸੀ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਇਸੇ ਲਈ ਅਸਤੀਫਾ ਦਿੱਤਾ ਹੈ, ਪਰ ਅਜੇ ਇਸ ਪਿੱਛਲੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਸ ਨੇ ਟਵਿੱਟਰ ਉੱਤੇ ਲਿਖਿਆ, ‘ਮੈਂ ਸੈਕੇਟਰੀ ਜਿਮ ਮੈਟਿਸ, ਆਪਣੇ ਸਹਿਯੋਗੀਆਂ ਤੇ ਸਾਰੇ ਨਾਗਰਿਕਾਂ ਦੇ ਉਨ੍ਹਾਂ ਦੇ ਸਮਰਥਨ ਅਤੇ ਉਨ੍ਹਾਂ ਨਾਲ ਲੰਬੇ ਸਮੇਂ ਤੱਕ ਕੰਮ ਕਰਨ ਲਈ ਮਿਲੇ ਮੌਕੇ ਦੀ ਤਰੀਫ ਕਰਦੀ ਹਾਂ। ਇਹ ਮੇਰੇ ਲਈ ਮਾਣ ਤੇ ਕਿਸਮਤ ਦੀ ਗੱਲ ਹੈ। ਪੈਂਟਾਗਨ ਵੱਲੋਂ ਮੰਗਲਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਗਈ ਕਿ ਡਾਨਾ ਨੇ ਰੱਖਿਆ ਮੰਤਰੀ ਦੇ ਸਪੋਕਸਪਰਸਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੈਂਟਾਗਨ ਦੇ ਮੁਤਾਬਕ ਵ੍ਹਾਈਟ ਦੀ ਥਾਂ ਚਾਰਲਸ ਈ ਸਮਰਸ ਜੂਨੀਅਰ ਡਿਫੈਂਸ ਸੈਕੇਟਰੀ ਦੇ ਸਹਾਇਕ ਦੇ ਰੂਪ ਵਿੱਚ ਕੰਮ ਕਰਨਗੇ। ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੰਮ ਬਾਰੇ ਵਿਵਾਦ ਉੱਤੇ ਜਿਮ ਮੈਟਿਸ ਨੇ ਵੀ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਥਾਂ ਪ੍ਰੈਟਿਕ ਸ਼ਾਨਹਾਨ ਨੂੰ ਕਾਰਜਕਾਰੀ ਰੱਖਿਆ ਸਕੱਤਰ ਬਣਾਇਆ ਗਿਆ ਹੈ। ਪ੍ਰੈਟਿਕ ਬੋਇੰਗ ਦੇ ਸਾਬਕਾ ਕਾਰਜਕਾਰੀ ਅਤੇ ਪੇਂਟਾਗਨ `ਚ ਨੰਬਰ 2 ਦੀ ਹੈਸੀਅਤ `ਚ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ