Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਖਤਨੇ ਦੇ ਵਿਰੁੱਧ ਜਾਗਰੁਕ ਹੋਈਆਂ ਕੁਰਦ ਔਰਤਾਂ

January 04, 2019 07:31 AM

ਬਗਦਾਦ, 3 ਜਨਵਰੀ (ਪੋਸਟ ਬਿਊਰੋ)- ਇਰਾਕ ਦੇ ਕਈ ਪਿੰਡਾਂ ਦੀਆਂ ਔਰਤਾਂ ਨੇ ਖਤਨੇ ਵਿਰੁੱਧ ਅਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿਤੀ ਹੈ। ਕੁਰਦ ਭਾਈਚਾਰੇ ਦੇ ਇਲਾਕੇ ਵਿਚ ਔਰਤਾਂ ਅਤੇ ਬੱਚਿਆਂ ਦੇ ਖਤਨੇ ਵਿਰੁੱਧ ਮੁਹਿੰਮ ਚਲਾਉਣ ਵਾਲੀ ਗ਼ੈਰ-ਸਰਕਾਰੀ ਸੰਸਥਾ ਵਾਦੀ ਨਾਲ ਜੁੜੀ ਰਸੂਲ ਨਾਮ ਦੀ ਔਰਤ ਨੇ ਇਸ ਦੀ ਕਾਮਯਾਬੀ ਦੀ ਸਹੁੰ ਚੁੱਕੀ ਹੈ।
ਰਸੂਲ ਕਈ ਪਿੰਡਾਂ ਦੇ ਬੱਚਿਆਂ ਲਈ ਦੇਵਦੂਤ ਬਣ ਕੇ ਆਈ ਹੈ। ਬਚਪਨ ਵਿਚ ਖਤਨਾ ਸਹਾਰ ਚੁੱਕੀ 35 ਸਾਲਾ ਰਸੂਲ ਸਥਾਨਕ ਘਰਾਂ ਵਿਚ ਜਾ ਕੇ ਲੋਕਾਂ ਨਾਲ ਇਸ ਬਾਰੇ ਗੱਲਾਂ ਕਰਦੀ ਹੈ। ਉਸ ਦੇ ਨਾਲ ਖੇਤਰ ਦੀਆਂ ਕੁਝ ਹੋਰ ਔਰਤਾਂ ਨੇ ਵੀ ਇਲਾਕੇ ਦੀ ਰੂੜੀਵਾਦੀ ਸੋਚ ਬਦਲਣ ਦੀ ਠਾਣ ਲਈ ਹੈ। ਇਸੇ ਕਾਰਨ ਇਰਾਕ ਦੇ ਮੁਕਾਬਲੇ ਕੁਰਦ ਖੇਤਰ ਵਿਚ ਬੱਚੀਆਂ ਦੇ ਖਤਨੇ ਦੀ ਗਿਣਤੀ ਵਿਚ ਕਮੀ ਆਈ ਹੈ। ਇਕ ਸਮਾਂ ਅਜਿਹਾ ਸੀ, ਜਦ ਕੁਰਦ ਇਲਾਕੇ ਵਿਚ ਬੱਚੀਆਂ ਦਾ ਖਤਨਾ ਕਰਨਾ ਆਮ ਗੱਲ ਸੀ। ਖੇਤਰੀ ਰਾਜਧਾਨੀ ਇਰਬਿਲ ਦੇ ਪੂਰਬ ਵਿਖੇ ਸ਼ਰਬਤੀ ਸਾਘਿਰਾ ਪਿੰਡ ਵਿਚ ਖਤਨੇ ਵਿਰੁਧ ਜਾਗਰੁਕਤਾ ਫੈਲਾਉਣ ਅਤੇ ਇਸ ਰਵਾਇਤ ਨੂੰ ਬੰਦ ਕਰਵਾਉਣ ਲਈ ਰਸੂਲ ਇਥੇ 25 ਵਾਰ ਜਾ ਚੁੱਕੀ ਹੈ। ਉਹ ਪਿੰਡ ਦੇ ਇਮਾਮ ਦੀ ਸੋਚ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਸੋਚਦੇ ਹਨ ਕਿ ਖਤਨਾ ਇਸਲਾਮਕ ਰਵਾਇਤ ਹੈ। ਉਹ ਪਿੰਡ ਦੀਆਂ ਸਿਖਲਾਈ ਪ੍ਰਾਪਤ ਦਾਈਆਂ ਨੂੰ ਖਤਨੇ ਨਾਲ ਹੋਣ ਵਾਲੇ ਨੁਕਸਾਨ, ਉਸ ਦੇ ਕਾਰਨ ਹੋਣ ਵਾਲੇ ਖੂਨ ਦੇ ਵਹਾਅ ਅਤੇ ਮਾਨਸਿਕ ਸ਼ੋਸ਼ਣ ਦੇ ਬਾਰੇ ਸਮਝਾਉਂਦੀ ਹੈ। ਖਤਨੇ ਵਿਰੁੱਧ ਔਰਤਾਂ ਵੱਲੋਂ ਚਲਾਈਆਂ ਜਾਂਦੀਆਂ ਮੁਹਿੰਮਾਂ ਤੋਂ ਬਾਅਦ ਕੁਰਦ ਪ੍ਰਸ਼ਾਸਨ ਨੇ 2011 ਵਿਚ ਖਤਨੇ ਨੂੰ ਘਰੇਲੂ ਹਿੰਸਾ ਕਾਨੂੰਨ ਅਧੀਨ ਦਰਜ ਕੀਤਾ ਹੈ। ਇਸ ਕਾਨੂੰਨ ਮੁਤਾਬਕ ਖਤਨਾ ਕਰਨ ਵਾਲਿਆਂ ਨੂੰ ਵੱਧ ਤੋਂ ਵੱਧ ਤਿੰਨ ਸਾਲ ਦੀ ਸਜ਼ਾ ਅਤੇ ਲਗਭਗ 80,000 ਅਮਰੀਕੀ ਡਾਲਰ ਦੇ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਕਾਨੂੰਨ ਬਣਾਉਣ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਮੁਹਿੰਮਾਂ ਨਾਲ ਪੈਦਾ ਹੋਈ ਜਾਗਰੁਕਤਾ ਕਾਰਨ ਖਤਨੇ ਦੀ ਗਿਣਤੀ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਹੋਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ