Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸਾਬਕਾ ਵਿਧਾਇਕ ਖੰਨਾ ਅਤੇ ਜੱਥੇਦਾਰ ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ

January 12, 2022 10:12 PM

ਨਵੀਂ ਦਿੱਲੀ, 12 ਜਨਵਰੀ (ਪੋਸਟ ਬਿਊਰੋ)- ਪੰਜਾਬ ਵਿੱਚ ਆਪਣੇ ਕੁਨਬੇ ਦਾ ਪਸਾਰ ਕਰਨ ਰੁੱਝੀ ਹੋਈ ਭਾਜਪਾ ਨੇ ਕੱਲ੍ਹ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਸਣੇ ਕਈ ਸਿਆਸਤਦਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਭਾਜਪਾ ਦੇ ਦਿੱਲੀ ਵਿਚਲੇ ਹੈਡਕੁਆਰਟਰ ਵਿਖੇ ਅਰਵਿੰਦ ਖੰਨਾ ਤੋਂ ਇਲਾਵਾ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਗੁਰਦੀਪ ਸਿੰਘ ਗੋਸ਼ਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਰਹੂਮ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਇੱਕ ਦੋਹਤੇ ਕੰਵਰਵੀਰ ਸਿੰਘ ਟੌਹੜਾ ਅਤੇ ਧਰਮਵੀਰ ਸਰੀਨ ਭਾਜਪਾ ਵਿੱਚ ਸ਼ਾਮਲ ਹੋਏ ਹਨ। ਭਾਜਪਾ ਦੇ ਪੰਜਾਬ ਦੇ ਚੋਣ ਇੰਚਰਾਜ ਗੁਜੇਂਦਰ ਸਿੰਘ ਸ਼ੇਖਾਵਤ, ਪੰਜਾਬ ਦੇ ਇੰਚਾਰਜ ਦੁਸ਼ਿਅੰਤ ਗੁਪਤਾ, ਕੇਂਦਰੀ ਮੰਤਰੀ ਹਰਦੀਪ ਪੁਰੀ ਤੇ ਮਨਜਿੰਦਰ ਸਿੰਘ ਸਿਰਸਾ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਹੈ।
ਜਾਣਕਾਰ ਹਲਕਿਆਂ ਮੁਤਾਬਕ ਪਾਰਟੀ ਅਰਵਿੰਦ ਖੰਨਾ ਨੂੰ ਖੰਨਾ ਤੋਂ ਉਮੀਦਵਾਰ ਬਣਾ ਸਕਦੀ ਹੈ। ਵਰਨਣ ਯੋਗ ਹੈ ਕਿ ਅਰਵਿੰਦ ਖੰਨਾ ਪਹਿਲਾਂ ਸੰਗਰੂਰ ਤੇ ਫਿਰ ਧੂਰੀ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਅਰਵਿੰਦ ਖੰਨਾ ਸਾਲ 2014 ਤੋਂ ਸਰਗਰਮ ਸਿਆਸਤ ਤੋਂ ਦੂਰ ਰਹੇ ਸਨ। ਭਾਜਪਾ ਵਿੱਚ ਸ਼ਾਮਲ ਹੋਏ ਗੋਸ਼ਾ ਨੂੰ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਮੰਨਿਆ ਜਾਂਦਾ ਸੀ। ਅੰਮ੍ਰਿਤਸਰ ਤੋਂ ਸਾਬਕਾ ਕੌਂਸਲਰ ਧਰਮਵੀਰ ਸਰੀਨ ਵੀ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਚੋਣ ਇਤਿਹਾਸ ਵਿੱਚ ਨਵਾਂ ਚੈਪਟਰ ਲਿਖੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚਆ ਰਹੇ ਲੋਕਾਂ ਦੀ ਸੂਚੀ ਕਾਫ਼ੀ ਲੰਬੀ ਹੈ, ਕਈ ਬੋਰਡ ਚੇਅਰਮੈਨ ਅਤੇ ਸਾਬਕਾ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਨ। ਚੰਡੀਗ਼ੜ੍ਹ ਵਿੱਚ ਭਾਜਪਾ ਦਾ ਮੇਅਰ ਬਣਨ ਦ ਅਸਰ ਪੰਜਾਬ ਚੋਣਾਂ ਵਿੱਚ ਵੀ ਨਜ਼ਰ ਆਏਗਾ।ਸ਼ੇਖਾਵਤ ਨੇ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਫ਼ਿਰੋਜ਼ਪੁਰ ਵਿੱਚ ਹੁੰਦੀ ਰਹਿ ਗਈ ਪ੍ਰਧਾਨ ਮੰਤਰੀ ਦੀ ਰੈਲੀ ਅੱਜ ਤਕ ਦੀ ਸਭ ਤੋਂ ਵੱਡੀ ਰੈਲੀ ਸਾਬਤ ਹੋਣੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼