Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਜੋਹਨਸਨ ਨੇ ਤਾਲਾਬੰਦੀ ਦੀ ਉਲੰਘਣਾ ਕਰਨ ਉੱਤੇ ਮੁਆਫੀ ਮੰਗੀ

January 13, 2022 07:40 PM

ਲੰਡਨ, 13 ਜਨਵਰੀ (ਪੋਸਟ ਬਿਊਰੋ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ 2020 ਵਿੱਚ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੱਗ ਪਹਿਲੀ ਤਾਲਾਬੰਦੀ ਦੌਰਾਨ ਪ੍ਰਧਾਨ ਮੰਤਰੀ ਦਫਤਰ 10 ਡਾਊਨਿੰਗ ਸਟਰੀਟ ਵਿੱਚ ਦਿੱਤੀ ਦਾਅਵਤ ਵਿੱਚ ਆਪਣੀ ਪਤਨੀ ਸਮੇਤ ਸ਼ਾਮਲ ਹੋਣ ਉੱਤੇ ਕੱਲ੍ਹ ਪਾਰਲੀਮੈਂਟ ਵਿੱਚ ਮੁਆਫੀ ਮੰਗੀ ਹੈ।
ਬੋਰਿਸ ਜੋਹਨਸਨ ਨੇ ਪਾਰਲੀਮੈਂਟਵਿੱਚ ਮੰਨਿਆ ਕਿ ਉਹ ਡਾਊਨਿੰਗ ਸਟਰੀਟ ਵਿੱਚ 20 ਮਈ 2020 ਨੂੰ ਹੋਈ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਪਾਰਲੀਮੈਂਟਮੈਂਬਰਾਂ ਅਤੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਇਸ ਦੀ ਜ਼ਿੰਮੇਵਾਰੀ ਲੈਂਦਾ ਅਤੇ ਇਸ ਦੀ ਮੁਆਫੀ ਮੰਗਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਕਰੋੜਾਂ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ, ਬਹੁਤ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ। ਮੈਂ ਉਨ੍ਹਾਂ ਦੇ ਦਰਦ ਨੂੰ ਮਹਿਸੂਸ ਕਰਦਾ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਗੁੱਸਾ ਹੈ ਕਿ ਲਾਈਆਂ ਗਈਆਂ ਪਾਬੰਦੀਆਂ ਅਤੇ ਨਿਯਮਾਂ ਦੀ ਪਾਲਣਾ ਉਨ੍ਹਾਂ ਲੋਕਾਂ ਨੇ ਹੀ ਨਹੀਂ ਕੀਤੀ, ਜਿਨ੍ਹਾਂ ਨੇ ਨਿਯਮ ਬਣਾਏ ਸਨ। ਅਜਿਹੀਆਂ ਚੀਜ਼ਾਂ ਹੋਈਆਂ, ਜੋ ਸਹੀ ਨਹੀਂ ਸਨ। 20 ਮਈ ਨੂੰ ਮੈਂ ਆਪਣੇ ਸਟਾਫ ਦਾ ਧੰਨਵਾਦ ਕੀਤਾ ਅਤੇ 25 ਮਿੰਟ ਬਾਅਦ ਦਫਤਰ ਵਿੱਚ ਵਾਪਸ ਆ ਗਿਆ। ਉਨ੍ਹਾਂ ਕਿਹਾ ਕਿ ਇਹ ਇੱਕ ਕੰਮ ਨਾਲ ਸਬੰਧਤ ਸਮਾਗਮ ਸੀ, ਪਰ ਮੈਨੂੰ ਮੇਰੇ ਸਟਾਫ ਨੂੰ ਵਾਪਸ ਭੇਜਣਾ ਚਾਹੀਦਾ ਸੀ, ਮੈਨੂੰ ਉਨ੍ਹਾਂ ਦਾ ਧੰਨਵਾਦ ਕਰਨ ਲਈ ਕੋਈ ਹੋਰ ਰਾਹ ਕੱਢਣਾ ਚਾਹੀਦਾ ਸੀ, ਇਸ ਲਈ ਮੈਂ ਦਿਲੋਂ ਮੁਆਫੀ ਮੰਗਦਾ ਹਾਂ।
ਜੋਹਨਸਨ ਦੇ ਇਸ ਬਿਆਨ ਤੋਂ ਬਾਅਦ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਇਹ ਬੰਦਾ ਮੰਨਦਾ ਨਹੀਂ ਤੇਆਪਣਾ ਬਚਾਅ ਕਰਦਾ ਹੈ, ਜਦ ਸਾਰਾ ਦੇਸ਼ ਤਾਲਾਬੰਦੀ ਵਿੱਚ ਸੀ ਅਤੇ ਇਹ 10 ਡਾਊਨਿੰਗ ਸਟਰੀਟ ਵਿੱਚ ਪਾਰਟੀ ਕਰ ਰਿਹਾ ਸੀ, ਜੋ ਅਪਰਾਧ ਹੈ। ਬੋਰਿਸ ਜੋਹਨਸਨ ਵੱਲੋਂ ਆਪਣੀ ਗਲਤੀ ਸਵੀਕਾਰ ਕਰਨ ਤੋਂ ਬਾਅਦ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਨੇ ਹੋਰ ਵੀ ਜ਼ੋਰ ਫੜ ਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ