Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਬੈਕ ਟੂ ਸਕੂਲ ਪਲੈਨ ਉੱਤੇ ਅਧਿਆਪਕਾਂ, ਸਕੂਲ ਬੋਰਡਜ਼ ਤੇ ਮਾਪਿਆਂ ਨੇ ਪ੍ਰਗਟਾਈ ਚਿੰਤਾ

January 14, 2022 01:20 AM

ਓਨਟਾਰੀਓ, 13 ਜਨਵਰੀ (ਪੋਸਟ ਬਿਊਰੋ) : ਪ੍ਰੋਵਿੰਸ ਦੇ ਬੈਕ ਟੂ ਸਕੂਲ ਪਲੈਨ ਤੋਂ ਸਕੂਲ ਬੋਰਡਜ਼, ਟੀਚਰਜ਼ ਯੂਨੀਅਨਜ਼ ਤੇ ਮਾਪਿਆਂ ਵੱਲੋਂ ਚਿੰਤਾ ਪ੍ਰਗਟਾਈ ਗਈ ਹੈ। ਇਨ੍ਹਾਂ ਸਭਨਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਸਾਰਿਆਂ ਦੀ ਸਲਾਹ ਨਹੀਂ ਲਈ ਗਈ ਤੇ ਬੱਚਿਆਂ ਨੂੰ ਸੋਮਵਾਰ ਤੋਂ ਕਲਾਸਾਂ ਵਿੱਚ ਭੇਜਣ ਲਈ ਉਹ ਸਹਿਜ ਮਹਿਸੂਸ ਨਹੀਂ ਕਰ ਰਹੇ।
ਜਿ਼ਕਰਯੋਗ ਹੈ ਕਿ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਬੁੱਧਵਾਰ ਨੂੰ ਕੀਤੀ ਗਈ ਨਿਊਜ਼ ਕਾਨਫਰੰਸ ਵਿੱਚ ਆਖਿਆ ਕਿ ਓਨਟਾਰੀਓ ਦਾ ਰਿਟਰਨ ਟੂ ਇਨ ਪਰਸਨ ਲਰਨਿੰਗ ਪਲੈਨ, ਟੈਸਟਿੰਗ, ਸੋਧੀ ਗਈ ਵੈਂਟੀਲੇਸ਼ਨ ਤੇ ਵੈਕਸੀਨੇਸ਼ਨ ਤੱਕ ਵਧੇਰੇ ਪਹੁੰਚ ਤੇ ਪੀਪੀਈ ਕਿੱਟਜ਼ ਵਿੱਚ ਸੁਧਾਰ ਉੱਤੇ ਕੇਂਦਰਿਤ ਰਹੇਗਾ।ਡਫਰਿਨ-ਪੀਲ ਕੈਥੋਲਿਕ ਸਕੂਲ ਬੋਰਡ ਨੇ ਲਿਚੇ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਆਖਿਆ ਕਿ ਮਾਪੇ ਤੇ ਗਾਰਡੀਅਨ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ।
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਫੋਰਡ ਸਰਕਾਰ ਨੇ ਪਾਰਦਰਸ਼ਤਾ ਤੋਂ ਕੰਮ ਨਹੀਂ ਲਿਆ ਤੇ ਸਕੂਲ ਬੋਰਡਜ਼ ਨਾਲ ਟੈਸਟਿੰਗ ਤੇ ਆਊਟਬ੍ਰੇਕਸ ਦੀ ਰਿਪੋਰਟ ਕਰਨ ਲਈ ਬਦਲੀ ਗਈ ਪ੍ਰੋਟੋਕਾਲ ਬਾਰੇ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਹੋਰਨਾਂ ਸਕੂਲ ਬੋਰਡਜ਼ ਵੱਲੋਂ ਵੀ ਫੋਰਡ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਐਨਡੀਪੀ ਆਗੂ ਐਂਡਰੀਆ ਹੌਰਵਥ ਨੇ ਸਕੂਲ ਬੋਰਡਜ਼ ਦੇ ਇਸ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆਉਣ ਦਾ ਧੰਨਵਾਦ ਕੀਤਾ ਤੇ ਆਖਿਆ ਕਿ ਸਰਕਾਰ ਸਾਰੀਆਂ ਕਲਾਸਾਂ ਵਿੱਚ ਹੈਪਾ ਫਿਲਟਰਜ਼ ਲੱਗੇ ਹੋਣ ਦਾ ਦਾਅਵਾ ਕਰ ਰਹੀ ਹੈ ਜੋ ਕਿ ਸੱਚ ਨਹੀਂ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ