Welcome to Canadian Punjabi Post
Follow us on

24

March 2019
ਪੰਜਾਬ

ਅਮਰਿੰਦਰ ਸਰਕਾਰ ਦੀ ਕਰਜ਼ਾ ਮਾਫੀ ਸਕੀਮ ਉੱਤੇ ਮੋਦੀ ਦਾ ਝੂਠ ਜਾਖੜ ਨੇ ਬੇਨਕਾਬ ਕੀਤਾ

January 04, 2019 07:39 AM

* ਕਰਜ਼ਾ ਮੁਆਫੀ ਦਾ ਲਾਭ 414275 ਕਿਸਾਨਾਂ ਨੂੰ ਹੋਇਆ 

ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਕਿਸਾਨ ਕਰਜ਼ਾ ਮੁਆਫੀ ਦੇ ਨਾਲ 414275 ਲਾਭਪਾਤਰੀ ਕਿਸਾਨਾਂ ਦੇ ਨਾਵਾਂ ਦੀ ਮੁਕੰਮਲ ਸੂਚੀ ਜਾਰੀ ਕਰ ਕੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਕੀਮ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਝੂਠ ਬੇਨਕਾਬ ਕਰ ਦਿੱਤਾ। ਇਸ ਨਾਲ ਕੋਆਪਰੇਟਿਵ ਬੈਂਕ ਦੇ ਕਰਜਿ਼ਆਂ ਪ੍ਰਤੀ ਹਰ ਕਿਸਾਨ ਨੂੰ ਔਸਤਨ 56737 ਰੁਪਏ ਅਤੇ ਵਪਾਰਕ ਬੈਂਕਾਂ ਦੇ ਕਰਜ਼ਿਆਂ ਪ੍ਰਤੀ ਹਰ ਕਿਸਾਨ ਨੂੰ ਔਸਤਨ 162830 ਰੁਪਏ ਦੀ ਮੁਆਫੀ ਦਿੱਤੀ ਜਾਣ ਦੀ ਰਿਪੋਰਟ ਹੈ।
ਪਾਰਲੀਮੈਂਟ ਭਵਨ ਵਿੱਚ ਕੱਲ੍ਹ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੀ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਸੂਚੀ ਪੱਤਰਕਾਰਾਂ ਨਾਲ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਸੁਭਾਵਿਕ ਹੈ ਕਿ ਨਰਿੰਦਰ ਮੋਦੀ ਨੇ ਇਸ ਮਾਮਲੇ ਵਿੱਚ ਝੂਠ ਬੋਲਿਆ ਹੈ ਅਤੇ ਉਨ੍ਹਾਂ ਨੂੰ ਸੰਕਟ ਗ੍ਰਸਤ ਕਿਸਾਨਾਂ ਦੇ ਦੁੱਖਾਂ ਦੀ ਕੋਈ ਹਮਦਰਦੀ ਨਹੀਂ ਹੈ। ਇਸ ਬਾਰੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਨਵੀਂਆਂ ਬਣੀਆਂ ਕਾਂਗਰਸ ਸਰਕਾਰਾਂ ਵੱਲੋਂ ਖੁਲ੍ਹੇਆਮ ਕਰਜ਼ਾ ਮੁਆਫੀ ਸਕੀਮਾਂ ਦੇ ਮੁੱਦੇ ਉੱਤੇ ਬੀਤੇ 27 ਦਸੰਬਰ ਨੂੰ ਨਰਿੰਦਰ ਮੋਦੀ ਵੱਲੋਂ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਦੇ ਜਨਤਕ ਜਲਸੇ ਵਿੱਚ ਕੀਤੀ ਟਿੱਪਣੀ 'ਤੇ ਨਿਰਾਸ਼ਾ ਜਾਹਰ ਕੀਤੀ ਹੈ। ਉਨ੍ਹਾਂ ਨੇ ਇਹ ਪੱਤਰ ਬਾਅਦ ਵਿੱਚ ਪਾਰਲੀਮੈਂਟ ਭਵਨ ਵਿੱਚ ਪ੍ਰਧਾਨ ਮੰਤਰੀ ਦਫਤਰ ਨੂੰ ਸੌਂਪਿਆ। ਜਾਖੜ ਨੇ ਪੱਤਰ ਵਿੱਚ ਕਿਹਾ ਕਿ ਨਾ ਸਿਰਫ ਪ੍ਰਧਾਨ ਮੰਤਰੀ ਨੇ ਇਨ੍ਹਾਂ ਸਕੀਮਾਂ ਪ੍ਰਤੀ ਸੰਵੇਦਨਹੀਣਤਾ ਦਿਖਾ ਕੇ ਕਿਸਾਨਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਸਗੋਂ ਗੁਮਰਾਹਕੁੰਨ ਬਿਆਨ ਵੀ ਦਿੱਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਵਾਅਦੇ ਉੱਤੇ ਕੁਝ ਨਹੀਂ ਕੀਤਾ ਅਤੇ ਇਥੋਂ ਤੱਕ ਕਿ ਸੂਬੇ ਨੇ ਇੱਕ ਵੀ ਕਿਸਾਨ ਨੂੰ ਕੋਈ ਰਾਹਤ ਨਹੀਂ ਦਿੱਤੀ। ਜਾਖੜ ਨੇ ਪ੍ਰਧਾਨ ਮੰਤਰੀ ਦਾ ਭਰਮ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੀ ਕਰਜ਼ਾ ਮੁਆਫੀ ਵਾਲੇ ਚਾਰ ਲੱਖ ਲਾਭ ਪਾਤਰੀ ਕਿਸਾਨਾਂ ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਕ੍ਰੈਡਿਟ ਕੀਤੀ ਰਾਸ਼ੀ ਦੇ ਸਬੂਤ ਦਿੱਤੇ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਨੇ 414275 ਕਿਸਾਨਾਂ ਦਾ 3417 ਕਰੋੜ ਰੁਪਏ ਕਰਜ਼ਾ ਮੁਆਫ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਅੰਕੜੇ ਦਿਖਾਉਂਦੇ ਹਨ ਕਿ ਇਸ ਨਾਲ ਕਿਸਾਨਾਂ ਦੇ ਕੋਆਪਰੇਟਿਵ ਬੈਂਕਾਂ ਦੇ ਮੁਆਫ ਕੀਤੇ ਕਰਜ਼ੇ ਦੀ ਔਸਤਨ ਰਕਮ 56737 ਰੁਪਏ ਅਤੇ ਕਮਰਸ਼ਲ ਬੈਂਕਾਂ ਦੇ ਕਰਜ਼ੇ ਦੀ ਔਸਤਨ ਰਕਮ 162830 ਰੁਪਏ ਬਣਦੀ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਅਪਰਾਧੀ ਰਿਕਾਰਡ ਵਾਲੇ ਉਮੀਦਵਾਰਾਂ ਨੂੰ ਅਖਬਾਰਾਂ ਤੇ ਚੈਨਲਾਂ 'ਚ ਖੁਦ ਇਸ਼ਤਿਹਾਰ ਦੇਣਾ ਪਵੇਗਾ
ਪੰਜਾਬ ਸਰਕਾਰ ਵੱਲੋਂ ਸਟੈਨੋ ਟਾਈਪਿਸਟਾਂ ਦੀ ਭਰਤੀ ਉੱਤੇ ਹਾਈ ਕੋਰਟ ਦੀ ਰੋਕ
ਹਾਈ ਕੋਰਟ ਨੇ ਪੁੱਛ ਲਿਆ: ਸਰਕਾਰੀ ਨੌਕਰੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਵਾਂਝਾ ਕਿਉਂ ਰੱਖਿਆ ਜਾ ਰਿਹੈ?
ਬਾਕੀ ਸਾਰੇ ਪਾਸੇ ਧੱਕੇ, ਸਿਰਫ ਇਕ ਜਥੇਦਾਰ ਨੇ ਹੋਲੇ-ਮਹੱਲੇ ਦੀ ਅਗਵਾਈ ਕੀਤੀ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ