Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਹਾਈ ਕੋਰਟ ਨੇ ਦੋ ਬੱਚਿਆਂ ਦੀ ਕਸਟਡੀ ਮਾਂ ਨੂੰ ਸੌਂਪਣ ਦੇ ਹੁਕਮ ਦਿੱਤੇ

January 04, 2019 07:43 AM

ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ)- ਬੱਚਿਆਂ ਦੀ ਕਸਟਡੀ ਦੇ ਕੇਸ ਵਿੱਚ ਹਾਈ ਕੋਰਟ ਨੇ ਇੱਕ ਅਰਜ਼ੀ ਸੁਣਨ ਪਿੱਛੋਂ ਕਿਹਾ ਕਿ ਬੱਚਿਆਂ ਦੀ ਦੇਖਭਾਲ ਮਾਂ ਤੋਂ ਵੱਧ ਹੋਰ ਕੋਈ ਰਿਸ਼ਤੇਦਾਰ ਨਹੀਂ ਕਰ ਸਕਦਾ। ਹਾਈ ਕੋਰਟ ਨੇ ਕਿਹਾ, ਭਾਵੇਂ ਕੋਈ ਹੋਰ ਰਿਸ਼ਤੇਦਾਰ ਬੱਚਿਆਂ ਨਾਲ ਬੇਹੱਦ ਲਗਾਓ ਰੱਖਦਾ ਹੋਵੇ, ਪ੍ਰੰਤੂ ਮਾਂ ਤੋਂ ਵੱਧ ਬੱਚਿਆਂ ਦੀਆਂ ਜ਼ਰੂਰਤਾਂ ਅਤੇ ਉਨ੍ਹਾਂ ਦੀ ਦੇਖਭਾਲ ਕੋਈ ਨਹੀਂ ਕਰ ਸਕਦਾ। ਇਸ ਲਈ ਹਾਈ ਕੋਰਟ ਨੇ ਇਸ ਕੇਸ ਵਿੱਚ ਬੱਚਿਆਂ ਦੀ ਕਸਟਡੀ ਮਾਂ ਨੂੰ ਸੌਂਪਦੇ ਹੋਏ ਅਰਜ਼ੀ ਦਾ ਨਿਬੇੜਾ ਕਰ ਦਿੱਤਾ ਹੈ।
ਸੁਣਵਾਈ ਅਧੀਨ ਕੇਸ ਵਿੱਚ ਬੱਚਿਆਂ ਦੀ ਮਾਂ ਦੇ ਹਿਰਾਸਤ ਵਿੱਚ ਹੋਣ ਕਾਰਨ ਉਸ ਦੇ ਦੋ ਬੱਚਿਆਂ ਦੀ ਕਸਟਡੀ ਬੱਚਿਆਂ ਦੇ ਪਿਤਾ ਨੂੰ ਸੌਂਪੀ ਗਈ ਸੀ, ਪਰ ਬਾਅਦ ਵਿੱਚ ਬੱਚਿਆਂ ਦਾ ਪਿਤਾ ਵੀ ਵਿਦੇਸ਼ ਚਲਾ ਗਿਆ ਤੇ ਜਾਂਦੇ ਸਮੇਂ ਉਸ ਨੇ ਬੱਚਿਆਂ ਦੀ ਜ਼ਿੰਮੇਵਾਰੀ ਆਪਣੀ ਭੈਣ ਅਤੇ ਜੀਜੇ ਨੂੰ ਦੇ ਦਿੱਤੀ। ਮਾਂ ਨੂੰ ਕੇਸ ਤੋਂ ਜ਼ਮਾਨਤ ਮਿਲੀ ਤਾਂ ਉਸ ਨੇ ਬੱਚਿਆਂ ਦੀ ਕਸਟਡੀ ਦੀ ਮੰਗ ਕੀਤੀ। ਉਸ ਦਾ ਕਹਿਣਾ ਸੀ ਕਿ ਉਹੀ ਆਪਣੇ ਬੱਚਿਆਂ ਦੀ ਸਹੀ ਦੇਖਭਾਲ ਕਰ ਸਕਦੀ ਹੈ, ਇਸ ਲਈ ਵਿੱਚ ਬੱਚੇ ਉਸ ਦੇ ਹਵਾਲੇ ਕੀਤੇ ਜਾਣੇ ਚਾਹੀਦੇ ਹਨ। ਬੱਚਿਆਂ ਦੀ ਭੂਆ ਤੇ ਉਸ ਦੇ ਪਤੀ ਨੇ ਕਿਹਾ ਕਿ ਬੱਚਿਆਂ ਦੀ ਦੇਖਭਾਲ ਉਹ ਸਹੀ ਕਰ ਰਹੇ ਹਨ ਅਤੇ ਬੱਚਿਆਂ ਦਾ ਪਿਤਾ ਵਿਦੇਸ਼ ਤੋਂ ਪੂਰਾ ਖਰਚਾ ਦੇ ਰਿਹਾ ਹੈ, ਜਦ ਕਿ ਬੱਚਿਆਂ ਦੀ ਮਾਂ ਦੇ ਕੋਲ ਆਮਦਨ ਦੇ ਵੀ ਲੋੜੀਂਦੇ ਸਾਧਨ ਨਹੀਂ। ਹਾਈ ਕੋਰਟ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰ ਕੇ ਕਪੂਰਥਲਾ ਦੇ ਐੱਸ ਐੱਸ ਪੀ ਨੂੰ ਬੱਚੇ ਮਾਂ ਨੂੰ ਸੌਂਪਣ ਦੇ ਹੁਕਮ ਦੇ ਦਿੱਤੇ ਅਤੇ ਕਿਹਾ ਕਿ ਜਦ ਤੱਕ ਬੱਚਿਆਂ ਦਾ ਪਿਤਾ ਵਾਪਸ ਨਹੀਂ ਆ ਜਾਂਦਾ, ਤਦ ਤੱਕ ਬੱਚੇ ਮਾਂ ਦੇ ਕੋਲ ਰਹਿਣਗੇ।
ਵਰਨਣ ਯੋਗ ਹੈ ਕਿ ਬੱਚਿਆਂ ਦੇ ਮਾਤਾ-ਪਿਤਾ ਦਾ ਵਿਆਹ 2007 ਵਿੱਚ ਹੋਇਆ ਸੀ ਤੇ ਇਸ ਦੇ ਬਾਅਦ ਪਤੀ ਇਟਲੀ ਚਲਾ ਗਿਆ ਸੀ। ਉਸ ਦੇ ਬਾਅਦ ਨਾ ਉਹ ਪਤਨੀ ਦਾ ਤੇ ਨਾ ਬੱਚਿਆਂ ਦਾ ਗੁਜ਼ਾਰਾ ਭੱਤਾ ਦਿੰਦਾ ਸੀ। ਇਸੇ ਦੌਰਾਨ ਪਤਨੀ ਦੋਵਾਂ ਬੱਚਿਆਂ ਨਾਲ ਆਪਣੇ ਭਰਾ ਕੋਲ ਮਲੇਸ਼ੀਆ ਚਲੀ ਗਈ। ਉਸ ਦੇ ਜਾਣ ਦੇ ਬਾਅਦ ਪਤੀ ਨੇ ਭਾਰਤ ਆ ਕੇ ਆਪਣੀ ਪਤਨੀ ਉੱਤੇ ਘਰ ਦਾ ਸੋਨਾ ਚੋਰੀ ਕਰਨ ਦਾ ਦੋਸ਼ ਲਗਾ ਕੇ ਕੇਸ ਦਰਜ ਕਰਵਾ ਦਿੱਤਾ। ਜਦ ਪਤਨੀ ਵਾਪਸ ਆਈ ਤਾਂ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਦੋਵਾਂ ਬੱਚਿਆਂ ਦੀ ਕਸਟਡੀ ਮਾਂ ਦੀ ਗੈਰ ਹਾਜ਼ਰੀ ਵਿੱਚ ਪਿਤਾ ਨੂੰ ਦੇ ਦਿੱਤੀ। ਇਸ ਪਿੱਛੋਂ ਪਿਤਾ ਬੱਚਿਆਂ ਨੂੰ ਆਪਣੀ ਭੈਣ ਤੇ ਜੀਜੇ ਕੋਲ ਛੱਡ ਕੇ ਵਿਦੇਸ਼ ਮੁੜ ਗਿਆ। ਇਸੇ ਦੌਰਾਨ ਪਤਨੀ ਨੂੰ ਜ਼ਮਾਨਤ ਮਿਲ ਗਈ ਅਤੇ ਉਸ ਨੇ ਟਰਾਇਲ ਕੋਰਟ ਵਿੱਚ ਅਰਜ਼ੀ ਦੇ ਕੇ ਬੱਚਿਆਂ ਦੀ ਮੰਗ ਕੀਤੀ, ਪ੍ਰੰਤੂ ਕੋਰਟ ਨੇ ਉਸ ਦੀ ਮੰਗ ਰੱਦ ਕਰ ਦਿੱਤੀ। ਇਸੇ ਫੈਸਲੇ ਨੂੰ ਬੱਚਿਆਂ ਦੀ ਮਾਂ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ