Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਹਾਈ ਕੋਰਟ ਨੇ ਕਿਹਾ: ਪਾਵਰਕਾਮ ਗਊਸ਼ਾਲਾਵਾਂ ਨੂੰ ਮੁਫਤ ਬਿਜਲੀ ਬਾਰੇ ਯੋਗ ਫੈਸਲਾ ਲਵੇ

January 04, 2019 08:10 AM

ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ)- ਪੰਜਾਬ ਦੀਆਂ ਅੱਠ ਗਊਸ਼ਾਲਾਵਾਂ ਦੀਆਂ ਪਟੀਸ਼ਨਾਂ ਦਾ ਨਿਬੇੜਾ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਅਤੇ ਪੰਜਾਬ ਪਾਵਰਕਾਮ (ਪੀ ਐਸ ਪੀ ਸੀ ਐਲ) ਦੇ ਚੇਅਰਮੈਨ ਵਾਲੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਗਊਸ਼ਾਲਾਵਾਂ ਨੂੰ ਮੁਫਤ ਬਿਜਲੀ ਦੀ ਸਪਲਾਈ ਦੀ ਮੰਗ ਦੇ ਕੇਸ ਬਾਰੇ ਗੌਰ ਕਰਕੇ ਯੋਗ ਫੈਸਲਾ ਲੈਣ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਪੀ ਐਸ ਪੀ ਸੀ ਐਲ ਨੇ ਇਕ ਕਾਰੋਬਾਰੀ ਸਰਕੁਲਰ ਦੇ ਨਾਲ ਰਜਿਸਟਰਡ ਗਊਸ਼ਾਲਾਵਾਂ ਨੂੰ ਮੁਫਤ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਸੀ। ਇਸ ਉਤੇ ਅੱਠ ਗਊਸ਼ਾਲਾਵਾਂ ਨੇ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਕਿਹਾ ਸੀ ਕਿ ਰਾਜ ਸਰਕਾਰ ਲੋਕਾਂ ਤੋਂ ਗਊ ਸੈਸ ਲੈ ਰਹੀ ਹੈ, ਇਸ ਦੇ ਬਾਵਜੂਦ ਮੁਫਤ ਬਿਜਲੀ ਸਪਲਾਈ ਦੀ ਸਕੀਮ ਨੂੰ ਜਾਰੀ ਨਾ ਰੱਖਣ ਦਾ ਫੈਸਲਾ ਕਰ ਲਿਆ ਹੈ। ਇਸ ਉੱਤੇ ਹਾਈ ਕੋਰਟ ਨੇ ਸਰਕਾਰੀ ਵਕੀਲ ਨੂੰ ਪੁੱਛਿਆ ਸੀ ਕਿ ਕੀ ਇਸ ਮੁੱਦੇ ਬਾਰੇ ਸੰਬੰਧਤ ਅਥਾਰਟੀਆਂ ਮੁੜ ਕੇ ਵਿਚਾਰ ਕਰ ਸਕਦੀਆਂ ਹਨ, ਜਿਸ ਉੱਤੇ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਚੀਫ ਸੈਕਟਰੀ ਅਤੇ ਚੇਅਰਮੈਨ ਪੀ ਐਸ ਪੀ ਸੀ ਐਲ ਇਸ ਬਾਰੇ ਵਿਚਾਰ ਕਰ ਸਕਦੇ ਹਨ। ਇਸ ਉੱਤੇ ਹਾਈ ਕੋਰਟ ਨੇ ਪਟੀਸ਼ਨਾਂ ਦਾ ਨਿਬੇੜਾ ਕਰਦਿਆਂ ਚੀਫ ਸੈਕਟਰੀ ਅਤੇ ਚੇਅਰਮੈਨ ਪੀ ਐਸ ਪੀ ਸੀ ਐਲ ਦੀ ਕਮੇਟੀ ਨੂੰ ਹਦਾਇਤ ਕੀਤੀ ਕਿ ਇਸ ਕੇਸ ਨੂੰ ਵੇਖਿਆ ਜਾਵੇ ਤੇ ਢੁੱਕਵਾਂ ਫੈਸਲਾ ਲਿਆ ਜਾਵੇ। ਹਾਈ ਕੋਰਟ ਨੇ ਦੋ ਮਹੀਨੇ ਪਹਿਲਾਂ ਜਾਰੀ ਕੀਤੀ ਇਸ ਹਦਾਇਤ ਵਿੱਚ ਕਮੇਟੀ ਨੂੰ ਸਮਾਂਬੱਧ ਨਹੀਂ ਕੀਤਾ, ਪਰ ਹਾਈ ਕੋਰਟ ਵੱਲੋਂ ਇਹ ਹਦਾਇਤ ਕਰਨ ਵੇਲੇ ਸਰਕਾਰੀ ਵਕੀਲ ਨੇ ਬੈਂਚ ਨੂੰ ਭਰੋਸਾ ਦਿੱਤਾ ਸੀ ਕਿ ਕਮੇਟੀ ਵੱਲੋਂ ਫੈਸਲਾ ਲੈਣ ਤੱਕ ਨਾ ਗਊਸ਼ਾਲਾਵਾਂ ਨੂੰ ਮੁਫਤ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ ਤੇ ਨਾ ਬਕਾਇਆ ਬਿੱਲਾਂ ਦੀ ਰਿਕਵਰੀ ਬਾਰੇ ਕੋਈ ਕਾਰਵਾਈ ਕੀਤੀ ਜਾਵੇਗੀ। ਇਸ ਉਤੇ ਹਾਈ ਕੋਰਟ ਨੇ ਪਟੀਸ਼ਨਰਾਂ ਨੂੰ ਉਸ ਵੇਲੇ ਕੋਈ ਫੌਰੀ ਰਾਹਤ ਨਹੀਂ ਦਿੱਤੀ ਅਤੇ ਕਿਹਾ ਸੀ ਕਿ ਜੇ ਉਹ ਕਮੇਟੀ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹੋਏ ਤਾਂ ਫਿਰ ਹਾਈ ਕੋਰਟ ਪਹੁੰਚ ਕਰ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ