Welcome to Canadian Punjabi Post
Follow us on

02

July 2025
 
ਕੈਨੇਡਾ

ਟੈਂਕਰ ਟਰੱਕ ਉਤਪਾਦਕ ਕੰਪਨੀ ਵਿੱਚ ਧਮਾਕਾ, ਇੱਕ ਦੀ ਮੌਤ, ਪੰਜ ਲਾਪਤਾ

January 14, 2022 11:46 PM

ਓਟਵਾ, 14 ਜਨਵਰੀ (ਪੋਸਟ ਬਿਊਰੋ) : ਓਟਵਾ ਵਿੱਚ ਟੈਂਕਰ ਟਰੱਕ ਉਤਪਾਦਕ ਕੰਪਨੀ ਵਿੱਚ ਧਮਾਕਾ ਹੋਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ।
ਓਟਵਾ ਪੁਲਿਸ ਦਾ ਕਹਿਣਾ ਹੈ ਕਿ ਸਿਟੀ ਦੇ ਦੱਖਣ ਵੱਲ ਈਸਟਵੇਅ ਟੈਂਕ ਉੱਤੇ ਹੋਏ ਧਮਾਕੇ ਤੋਂ ਬਾਅਦ ਅੱਗ ਲੱਗਣ ਮਗਰੋਂ ਤਿੰਨ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਹ ਜਾਣਕਾਰੀ ਓਟਵਾ ਪੁਲਿਸ ਨੇ ਦਿੱਤੀ। ਪੁਲਿਸ ਨੇ ਆਖਿਆ ਕਿ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਇੱਕ ਵਿਅਕਤੀ ਦੀ ਮੌਤ ਹੋ ਗਈ, ਇੱਕ ਦੀ ਹਾਲਤ ਸਥਿਰ ਹੈ ਤੇ ਤਿੰਨਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।
ਧਮਾਕੇ ਸਮੇਂ ਚਾਰ ਪੁਰਸ਼ ਤੇ ਇੱਕ ਮਹਿਲਾਂ ਮੌਕੇ ਉੱਤੇ ਹੀ ਮੌਜੂਦ ਸਨ ਪਰ ਉਹ ਅਜੇ ਵੀ ਲਾਪਤਾ ਹਨ ਤੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਸ ਨਹੀਂ ਹੈ ਕਿ ਕੋਈ ਵਿਅਕਤੀ ਉਨ੍ਹਾਂ ਨੂੰ ਹੁਣ ਜਿਊਂਦਾ ਮਿਲੇਗਾ। ਪੁਲਿਸ ਨੇ ਆਖਿਆ ਕਿ ਉਹ ਹਾਦਸੇ ਦੇ ਸਿ਼ਕਾਰ ਹੋਏ ਵਿਅਕਤੀਆਂ ਦੇ ਨਾਂ ਜਾਰੀ ਨਹੀਂ ਕਰ ਰਹੇ ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ