Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਕੁਵੈਤ ਦੀ ਰਿਫਾਈਨਰੀ ਵਿੱਚ ਅੱਗ ਨਾਲ ਦੋਂਹ ਦੀ ਮੌਤ ਤੇ 5 ਗੰਭੀਰ ਜ਼ਖਮੀ

January 16, 2022 08:37 PM

ਦੁਬਈ, 16 ਜਨਵਰੀ (ਪੋਸਟ ਬਿਊਰੋ)- ਕੁਵੈਤ ਦੀ ਇੱਕ ਵੱਡੀ ਤੇਲ ਰਿਫਾਈਨਰੀ ਵਿੱਚ ਮੁਰੰਮਤ ਦੇ ਕੰਮ ਦੌਰਾਨ ਅੱਗ ਲੱਗਣ ਦੀ ਘਟਨਾ ਵਿੱਚ ਦੋ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਪੰਜ ਜਣੇ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਕੁਵੈਤ ਨੈਸ਼ਨਲ ਪੈਟਰੋਲੀਅਮ ਕੰਪਨੀ ਦੀ ਮੀਨਾ-ਅਲ-ਅਹਿਮਦੀ ਤੇਲ ਰਿਫਾਈਨਰੀ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚਅੱਗ ਲੱਗਣ ਦੀ ਇਹ ਦੂਸਰੀ ਘਟਨਾ ਹੈ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਇਸ ਸਰਕਾਰੀ ਕੰਪਨੀ ਵਿੱਚ ਅੱਗ ਲੱਗੀ ਸੀ। ਉਸ ਦੌਰਾਨ ਕੁਝ ਕਰਮਚਾਰੀਆਂ ਨੂੰ ਧੰੂਏਂ ਕਾਰਨ ਦਿੱਕਤ ਹੋਈ ਸੀ ਅਤੇ ਕੁਝ ਲੋਕ ਮਾਮੂਲੀ ਝੁਲਸ ਗਏ ਸਨ।ਅੱਗ ਲੱਗਣ ਦੀ ਤਾਜ਼ਾ ਘਟਨਾ ਬਾਰੇ ਕੰਪਨੀ ਨੇ ਕਿਹਾ ਕਿ ਠੇਕੇ ਉੱਤੇ ਕੰਮ ਕਰਨ ਵਾਲੇ ਦੋ ਏਸ਼ੀਆਈ ਮਜ਼ਦੂਰਾਂ ਦੀ ਮੌਤ ਹੋਈ ਹੈ। ਉਨ੍ਹਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ। ਕੰਪਨੀ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਅੱਗ ਲੱਗਣ ਦੀ ਘਟਨਾ ਵਿੱਚ ਵਿੱਚ 10 ਮਜ਼ਦੂਰ ਜ਼ਖਮੀ ਹੋਏ ਹਨ। ਫਿਰ ਕੰਪਨੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਗੰਭੀਰ ਜ਼ਖਮੀ ਹੋਏ ਪੰਜ ਮਜ਼ਦੂਰਾਂ ਅਤੇ ਮਾਮੂਲੀ ਜ਼ਖਮੀ ਹੋਏ ਦੋ ਮਜ਼ਦੂਰਾਂ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਦ ਕਿ ਹੋਰਨਾਂ ਦਾ ਪਲਾਂਟ ਦੇ ਅੰਦਰਲੇ ਕਲੀਨਿਕ ਵਿੱਚ ਇਲਾਜ ਚੱਲ ਰਿਹਾ ਹੈ।ਕੰਪਨੀ ਨੇ ਬਾਅਦ ਵਿੱਚ ਦੱਸਿਆ ਕਿ ਗੰਭੀਰ ਝੁਲਸੇ ਪੰਜ ਮਜ਼ਦੂਰਾਂ ਨੂੰ ਨਾਜ਼ੁਕ ਹਾਲਤ ਵਿੱਚ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਫਿਰ ਕੰਪਨੀ ਨੇ ਦੱਸਿਆ ਕਿ ਅੱਗ ਗੈਸ ਨੂੰ ਤਰਲ ਵਿੱਚ ਬਦਲਣ ਵਾਲੇ ਯੂਨਿਟ ਵਿੱਚ ਮੁਰੰਮਤ ਦੌਰਾਨ ਲੱਗੀ। ਉਸ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਪਾ ਲਿਆ ਹੈ ਅਤੇ ਇਸ ਨਾਲ ਰਿਫਾਈਨਰੀ ਦੇ ਕੰਮ-ਕਾਜ ਉੱਤੇ ਕੋਈ ਅਸਰ ਨਹੀਂ ਹੋਇਆ ਹੈ ਕਿਉਂਕਿ ਜਿਸ ਯੂਨਿਟ ਵਿੱਚ ਘਟਨਾ ਵਾਪਰੀ ਹੈ, ਉਹ ਪਹਿਲਾਂ ਹੀ ਸਰਵਿਸ ਵਿੱਚ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ