Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਟੋਰਾਂਟੋ ਤੇ ਜੀਟੀਏ ਵਿੱਚ ਭਾਰੀ ਬਰਫਬਾਰੀ ਦੀ ਚੇਤਾਵਨੀ

January 17, 2022 08:45 AM

ਟੋਰਾਂਟੋ, 16 ਜਨਵਰੀ (ਪੋਸਟ ਬਿਊਰੋ) : ਐਤਵਾਰ ਰਾਤ ਤੋਂ ਸ਼ੁਰੂ ਹੋ ਕੇ ਸੋਮਵਾਰ ਤੱਕ ਟੋਰਾਂਟੋ ਤੇ ਜੀਟੀਏ ਵਿੱਚ ਭਾਰੀ ਬਰਫਬਾਰੀ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਐਨਵਾਇਰਮੈਂਟ ਕੈਨੇਡਾ ਦਾ ਕਹਿਣਾ ਹੈ ਕਿ ਸੋਮਵਾਰ ਰਾਤ ਤੱਕ 15 ਤੋਂ 20 ਸੈਂਟੀਮੀਟਰ ਤੱਕ ਬਰਫਬਾਰੀ ਹੋ ਸਕਦੀ ਹੈ। ਸੋਮਵਾਰ ਸਵੇਰੇ 2 ਤੋਂ 3 ਸੈਂਟੀਮੀਟਰ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ।ਏਜੰਸੀ ਅਨੁਸਾਰ ਇਸ ਨਾਲ ਆਵਾਜਾਈ ਉੱਤੇ ਵੀ ਅਸਰ ਪਵੇਗਾ। ਤੇਜ਼ ਉੱਤਰ ਪੱਛਮੀ ਹਵਾਵਾਂ, ਜੋ ਕਿ 50 ਕਿਲੋਮੀਟਰ ਪ੍ਰਤੀ ਘੰਟੇ ਦੇ ਹਿਸਾਬ ਨਾਲ ਚੱਲ ਸਕਦੀਆਂ ਹਨ, ਕਾਰਨ ਇਲਾਕੇ ਵਿੱਚ ਵਿਜ਼ੀਬਿਲਿਟੀ ਕਾਫੀ ਮਾੜੀ ਰਹਿ ਸਕਦੀ ਹੈ।
ਹਾਲਾਂਕਿ ਸਿਟੀ ਆਫ ਟੋਰਾਂਟੋ ਵੱਲੋਂ ਠੰਢ ਸਬੰਧੀ ਵੈਦਰ ਐਲਰਟ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਪਰ ਕਮਜ਼ੋਰ ਨਾਗਰਿਕਾਂ ਲਈ ਕਈ ਵਾਰਮਿੰਗ ਸੈਂਟਰਜ਼ ਖੁੱਲ੍ਹੇ ਰੱਖੇ ਜਾਣਗੇ।ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਤੇ ਟੋਰਾਂਟੋ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਸੋਮਵਾਰ ਨੂੰ ਇਨ ਪਰਸਨ ਲਰਨਿੰਗ ਲਈ ਜੇ ਸਕੂਲ ਬੰਦ ਰਹਿੰਦੇ ਹਨ ਤੇ ਬੱਸਾਂ ਨਹੀਂ ਚੱਲਦੀਆਂ ਤਾਂ ਇਸ ਬਾਰੇ ਮਾਪਿਆਂ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ।ਅਜਿਹੀ ਸਥਿਤੀ ਵਿੱਚ ਕਲਾਸਾਂ ਵਰਚੂਅਲੀ ਲਾਈਆਂ ਜਾਣਗੀਆਂ।
ਐਤਵਾਰ ਸ਼ਾਮ ਨੂੰ ਆਨਲਾਈਨ ਸਾਂਝੇ ਕੀਤੇ ਗਏ ਬਿਆਨ ਵਿੱਚ ਦੋਵਾਂ ਬੋਰਡਜ਼ ਨੇ ਆਖਿਆ ਕਿ ਇਸ ਸਬੰਧ ਵਿੱਚ ਫੈਸਲਾ ਸਵੇਰੇ 6:00 ਵਜੇ ਲਿਆ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ