Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬੰਗਾਲ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਤੋਂ ਹਟਾਉਣ ਉਤੇ ਮਮਤਾ ਵੱਲੋਂ ਮੋਦੀ ਨੂੰ ਪੱਤਰ

January 18, 2022 02:56 AM

ਕੋਲਕਾਤਾ, 17 ਜਨਵਰੀ (ਪੋਸਟ ਬਿਊਰੋ)- ਦਿੱਲੀ ਵਿੱਚ ਇਸ ਵਾਰ ਗਣਤੰਤਰ ਦਿਵਸ ਪਰੇਡ ਤੋਂ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਬਾਰੇ ਪੱਛਮੀ ਬੰਗਾਲ ਦੀ ਝਾਕੀ ਨੂੰ ਬਾਹਰ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਉੱਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੈਰਾਨੀ ਪ੍ਰਗਟਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਫੈਸਲੇ ਉੱਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ, ਕਿਉਂਕਿ ਸੂਬੇ ਦੇ ਲੋਕਾਂ ਨੂੰ ਇਸ ਕਦਮ ਨਾਲ ਦੁੱਖ ਹੋਵੇਗਾ।
ਬੈਨਰਜੀ ਨੇ ਇਹ ਵੀ ਕਿਹਾ ਕਿ ਝਾਕੀ ਰੱਦ ਕਰਨ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ। ਉਸ ਨੇ ਮੋਦੀ ਨੂੰ ਲਿਖੇ ਦੋ ਸਫਿਆਂ ਦੇ ਪੱਤਰ ਵਿੱਚ ਕਿਹਾ ਹੈ ਕਿ ‘ਮੈਂ ਭਾਰਤ ਸਰਕਾਰ ਦੇ ਅਗਲੇ ਗਣਤੰਤਰ ਦਿਵਸ ਦੀ ਪਰੇਡ ਤੋਂ ਪੱਛਮੀ ਬੰਗਾਲ ਸਰਕਾਰ ਦੀ ਝਾਕੀ ਨੂੰ ਅਚਾਨਕ ਬਾਹਰ ਕਰਨ ਦੇ ਫੈਸਲ ਤੋਂ ਹੈਰਾਨ ਤੇ ਦੁਖੀ ਹਾਂ। ਇਹ ਸਾਡੇ ਲਈ ਹੋਰ ਹੈਰਾਨ ਕਰਨ ਵਾਲੀ ਗੱਲ ਹੈ ਕਿ ਝਾਕੀ ਨੂੰ ਬਿਨਾਂ ਕੋਈ ਠੋਸ ਕਾਰਨ ਦੱਸੇ ਰੱਦ ਕਰ ਦਿੱਤਾ ਗਿਆ ਹੈ।’ ਮਮਤਾ ਬੈਨਰਜੀ ਨੇ ਪੱਤਰ ਵਿੱਚ ਕਿਹਾ, ‘‘ਮੈਂ ਤੁਹਾਨੂੰ ਦੱਸਣਾ ਚਾਹੰੁਦੀ ਹਾਂ ਕਿ ਪੱਛਮੀ ਬੰਗਾਲ ਦੇ ਲੋਕ ਕੇਂਦਰ ਸਰਕਾਰ ਦੇ ਇਸ ਰਵੱਈਏ ਤੋਂ ਬਹੁਤ ਦੁਖੀ ਹਨ। ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਇੱਥੋਂ ਦੇ ਬਹਾਦਰ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਆਜ਼ਾਦੀ ਦੇ 75ਵੇਂ ਸਾਲ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਇਸ ਮੌਕੇ ਨੂੰ ਮਨਾਉਣ ਦੇ ਲਈ ਕੋਈ ਜਗ੍ਹਾ ਨਹੀਂ ਮਿਲੀ ਹੈ।'' ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਮੈਂ ਤੁਹਾਨੂੰ ਇਸ ਫੈਸਲੇ ਉੱਤੇ ਮੁੜ ਵਿਚਾਰ ਕਰਨ ਅਤੇ ਆਜ਼ਾਦੀ ਦੇ 75ਵੇਂ ਸਾਲਮੌਕੇ ਗਣਤੰਤਰ ਦਿਵਸ ਪਰੇਡ ਵਿੱਚ ਪੱਛਮੀ ਬੰਗਾਲ ਦੇ ਆਜ਼ਾਦੀ ਘੁਲਾਟੀਆਂ ਦੀ ਝਾਕੀ ਸ਼ਾਮਲ ਕਰਾਉਣ ਦੀ ਬੇਨਤੀ ਕਰਦੀ ਹਾਂ।”ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਝਾਕ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਉੱਤੇ ਉਨ੍ਹਾਂ ਅਤੇ ਆਜ਼ਾਦ ਹਿੰਦ ਫੌਜ ਦੇ ਯੋਗਦਾਨ ਦੀ ਯਾਦ ਵਿੱਚ ਬਣਾਈ ਗਈ ਸੀ।
ਓਧਰ ਕਾਂਗਰਸ ਨੇ ਵੀ ਝਾਕੀ ਹਟਾਏ ਜਾਣ ਉੱਤੇ ਹੈਰਾਨੀ ਪ੍ਰਗਟਾਈ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਵੀ ਇਸ ਮੁੱਦੇ ਉੱਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼