ਇਟੋਬੀਕੋ, 18 ਜਨਵਰੀ (ਪੋਸਟ ਬਿਊਰੋ) : ਮੰਗਲਵਾਰ ਸਵੇਰੇ ਇਟੋਬੀਕੋ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਸਵੇਰੇ 3:00 ਵਜੇ ਤੋਂ ਪਹਿਲਾਂ 401 ਤੋਂ ਉੱਤਰ ਵੱਲ ਇਸਲਿੰਗਟਨ ਐਵਨਿਊ ਉੱਤੇ ਸਥਿਤ ਇਸ ਇਮਾਰਤ ਵਿੱਚ ਵਾਪਰੀ ਇਸ ਘਟਨਾ ਦੀ ਜਾਣਕਾਰੀ ਦੇ ਕੇ ਪੁਲਿਸ ਨੂੰ ਸੱਦਿਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ।ਉਸ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਅਜੇ ਤੱਕ ਕਿਸੇ ਮਸ਼ਕੂਕ ਦੇ ਸਬੰਧ ਵਿੱਚ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।