Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਘਾਤਕ ਹਿੱਟ ਐਂਡ ਰੰਨ ਲਈ ਜਿ਼ੰਮੇਵਾਰ ਪੰਜਾਬੀ ਮੂਲ ਦੇ ਵਿਅਕਤੀ ਖਿਲਾਫ ਵਾਰੰਟ ਜਾਰੀ

January 20, 2022 01:08 AM

ਬਰੈਂਪਟਨ, 19 ਜਨਵਰੀ (ਪੋਸਟ ਬਿਊਰੋ) : ਪਿਛਲੇ ਸਾਲ ਘਾਤਕ ਹਿੱਟ ਐਂਡ ਰੰਨ ਮਾਮਲੇ ਵਿੱਚ ਪੀਲ ਪੁਲਿਸ ਵੱਲੋਂ ਪੰਜਾਬੀ ਮੂਲ ਦੇ 25 ਸਾਲਾਂ ਦੇ ਵਿਅਕਤੀ ਖਿਲਾਫ ਕੈਨੇਡਾ ਭਰ ਵਾਸਤੇ ਗ੍ਰਿਫਤਾਰੀ ਵਾਰੰਟ ਕੱਢਿਆ ਗਿਆ ਹੈ।
3 ਜੁਲਾਈ, 2021 ਨੂੰ ਸਵੇਰੇ 5:00 ਵਜੇ ਬਰੈਂਪਟਨ ਵਿੱਚ ਹੁਰੌਨਤਾਰੀਓ ਸਟਰੀਟ ਤੇ ਸੈਂਡਲਵੁੱਡ ਪਾਰਕਵੇਅ ਦੇ ਲਾਂਘੇ ਉੱਤੇ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇੱਕ ਗੱਡੀ ਦੇ ਡਰਾਈਵਰ, 59 ਸਾਲਾਂ ਦੇ ਬਰੈਂਪਟਨ ਦੇ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ।ਪੁਲਿਸ ਨੇ ਆਖਿਆ ਕਿ ਦੂਜੀ ਗੱਡੀ ਦਾ ਡਰਾਈਵਰ ਮੌਕੇ ਉੱਤੇ ਰੁਕਿਆ ਹੀ ਨਹੀਂ ਸਗੋਂ ਉੱਥੋਂ ਫਰਾਰ ਹੋ ਗਿਆ। ਉਸ ਦੀ ਆਪਣੀ ਗੱਡੀ ਵਿੱਚ ਵੀ ਦੋ ਵਿਅਕਤੀ ਸਵਾਰ ਸਨ ਤੇ ਦੋਵੇਂ ਗੰਭੀਰ ਜ਼ਖ਼ਮੀ ਵੀ ਹੋਏ, ਪਰ ਗੱਡੀ ਚਲਾਉਣ ਵਾਲਾ ਉੱਥੋਂ ਫਰਾਰ ਹੋ ਗਿਆ।
ਮੌਕੇ ਤੋਂ ਫਰਾਰ ਹੋਣ ਵਾਲੇ ਡਰਾਈਵਰ ਨੂੰ ਆਖਿਰਕਾਰ ਗ੍ਰਿਫਤਾਰ ਕਰ ਲਿਆ ਗਿਆ, ਉਸ ਨੂੰ ਚਾਰਜ ਕੀਤਾ ਗਿਆ ਤੇ ਕੁੱਝ ਸ਼ਰਤਾਂ ਨਾਲ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਹੁਣ ਦੱਸਿਆ ਕਿ ਉਸ ਨੇ ਇਨ੍ਹਾਂ ਸ਼ਰਤਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਹੁਣ ਉਸ ਦੇ ਥਹੁ ਟਿਕਾਣੇ ਦਾ ਕੋਈ ਪਤਾ ਨਹੀਂ ਲੱਗ ਰਿਹਾ।
ਬਰੈਂਪਟਨ ਦੇ ਕਮਲਜੀਤ ਸਿੰਘ ਉੱਤੇ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾ ਕੇ ਵਿਅਕਤੀ ਦੀ ਜਾਨ ਲੈਣ, ਮੌਤ ਦੀ ਵਜ੍ਹਾ ਬਣਨ ਵਾਲੇ ਹਾਦਸੇ ਤੋਂ ਬਾਅਦ ਮੌਕੇ ਉੱਤੇ ਨਾ ਰੁਕਣ, ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾ ਕੇ ਲੋਕਾਂ ਨੂੰ ਜ਼ਖ਼ਮੀ ਕਰਨ, ਲੋਕਾਂ ਨੂੰ ਸਰੀਰਕ ਨੁਕਸਾਨ ਪਹੁੰਚਾਉਣ ਤੋਂ ਬਾਅਦ ਮੌਕੇ ਉੱਤੇ ਨਾ ਰੁਕਣ ਵਰਗੇ ਚਾਰਜ ਲਾਏ ਗਏ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ