Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਇਮੀਗ੍ਰੈਂਟਸ ਨੂੰ ਕੈਨੇਡੀਅਨ ਜੌਬ ਮਾਰਕਿਟ ਨਾਲ ਜੋੜਨ ਲਈ ਫੈਡਰਲ ਸਰਕਾਰ ਵੱਲੋਂ ਹੋਰ ਫੰਡਾ ਦੀ ਪੇਸ਼ਕਸ਼

January 04, 2019 08:41 AM

ਓਟਵਾ, 3 ਜਨਵਰੀ (ਪੋਸਟ ਬਿਊਰੋ) : ਫੈਡਰਲ ਸਰਕਾਰ ਕੈਨੇਡਾ ਆਉਣ ਵਾਲੇ ਇਮੀਗ੍ਰੈਂਟਸ ਲਈ ਕੈਨੇਡੀਅਨ ਜੌਬ ਮਾਰਕਿਟ ਨਾਲ ਜੁੜਨ ਤੇ ਹੋਰਨਾਂ ਸੈਟਲਮੈਂਟ ਸੇਵਾਵਾਂ ਵਾਸਤੇ ਵਧੇਰੇ ਫੰਡ ਖਰਚ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹਾ ਨਵੇਂ ਦੇਸ਼ ਵਿੱਚ ਆਉਣ ਤੇ ਆਪਣੇ ਖੇਤਰ ਵਿੱਚ ਨੌਕਰੀਆਂ ਆਸਾਨੀ ਨਾਲ ਲੱਭ ਸਕਣ ਦੀ ਇਮੀਗ੍ਰੈਂਟਸ ਦੀ ਕਾਬਲੀਅਤ ਨੂੰ ਵਧਾਉਣ ਲਈ ਕੀਤਾ ਜਾ ਰਿਹਾ ਹੈ।
ਵੀਰਵਾਰ ਨੂੰ ਵੈਨਕੂਵਰ ਵਿੱਚ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸਿ਼ਪ ਮੰਤਰੀ ਅਹਿਮਦ ਹੁਸੈਨ ਨੇ ਇਹ ਐਲਾਨ ਕੀਤਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ 2023 ਤੱਕ 16 ਸੰਸਥਾਵਾਂ ਨੂੰ ਇਮੀਗ੍ਰੇਸ਼ਨ ਅਤੇ ਸੈਟਲਮੈਂਟ ਸਪੋਰਟ ਲਈ ਸਾਂਝੇ ਤੌਰ ਉੱਤੇ 113 ਮਿਲੀਅਨ ਡਾਲਰ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਸੰਸਥਾਵਾਂ ਇਮੀਗ੍ਰੈਂਟਸ ਨਾਲ ਉਸ ਸਮੇਂ ਹੀ ਸੰਪਰਕ ਕਰ ਲੈਣਗੀਆਂ ਜਦੋਂ ਉਹ ਅਜੇ ਆਪਣੇ ਮੁਲਕ ਵਿੱਚ ਹੀ ਹੋਣਗੇ। ਇਹ ਸੱਭ ਇਮੀਗ੍ਰੈਂਟਸ ਨੂੰ ਕੈਨੇਡਾ ਪਹੁੰਚਣ ਤੋਂ ਪਹਿਲਾਂ ਨੌਕਰੀ ਦੇ ਪਰੀਪੇਖ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਕਰਨ ਤੇ ਜਨਰਲ, ਰੀਜਨਲ ਤੇ ਪੇਸ਼ੇਵਰਾਨਾ ਰੋਜ਼ਗਾਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ।
ਇਹ ਗਰੁੱਪ ਇਮੀਗ੍ਰੈਂਟਸ ਨੂੰ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਕਿਸੇ ਵੀ ਤਰ੍ਹਾਂ ਦੀ ਸਬੰਧਤ ਨੌਕਰੀ ਦਾ ਲਾਇਸੰਸ ਦਿਵਾਉਣ ਲਈ ਅਪਲਾਈ ਕਰਨ ਤੇ ਉਨ੍ਹਾਂ ਦੀ ਪ੍ਰੋਫੈਸ਼ਨਲ ਯੋਗਤਾ ਮੁਕੰਮਲ ਕਰਵਾਉਣ ਲਈ ਉਨ੍ਹਾਂ ਨੂੰ ਹੱਲਾਸ਼ੇਰੀ ਦੇਣਗੇ। ਇਸ ਦੇ ਨਾਲ ਹੀ ਜੇ ਇਮੀਗ੍ਰੈਂਟਸ ਨੂੰ ਕਿਸੇ ਕਿਸਮ ਦੀ ਸਕਿੱਲ ਟਰੇਨਿੰਗ ਚਾਹੀਦੀ ਹੋਵੇਗੀ ਉਹ ਵੀ ਦਿਵਾਈ ਜਾਵੇਗੀ। ਇਹ ਪ੍ਰੋਗਰਾਮ ਚੀਨ, ਭਾਰਤ, ਫਿਲੀਪੀਨਜ਼ ਤੇ ਮੋਰਾਕੋ ਵਿੱਚ ਫਰੈਂਚ ਸੇਵਾਵਾਂ ਲਈ ਕਾਇਮ ਕੀਤੇ ਗਏ ਪਾਇਲਟ ਪ੍ਰੋਜੈਕਟ ਲਈ ਸ਼ੁਰੂ ਕੀਤਾ ਜਾਵੇਗਾ।
ਹੁਸੈਨ ਨੇ ਆਖਿਆ ਕਿ ਇਨ੍ਹਾਂ ਸੇਵਾਵਾਂ ਨਾਲ ਇਮੀਗ੍ਰੈਂਟਸ ਨੂੰ ਕੈਨੇਡੀਅਨ ਲੇਬਰ ਮਾਰਕਿਟ ਵਿੱਚ ਸਹਿਜੇ ਹੀ ਸੈਟਲ ਹੋਣ ਵਿੱਚ ਮਦਦ ਮਿਲੇਗੀ। ਇਹ ਸੇਵਾਵਾਂ ਤਿੰਨ ਵੰਨਗੀਆਂ ਵਿੱਚ ਵੰਡੀਆਂ ਗਈਆਂ ਹਨ : ਆਰਥਿਕ ਅਤੇ ਫੈਮਿਲੀ ਕਲਾਸ ਇਮੀਗ੍ਰੈਂਟਸ, ਫਰੈਂਕੋਫੋਨ ਇਮੀਗ੍ਰੈਂਟਸ ਤੇ ਰਫਿਊਜੀਜ਼।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ