Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕਤਲ ਲਈ ਉਕਸਾਉਣ ਦੇ ਦੋਸ਼ ਵਿੱਚ ਸਾਬਕਾ ਐਸ ਐਸ ਪੀ ਕੁਲਤਾਰ ਸਿੰਘ ਦੀ ਸਜ਼ਾ ਮੁਲਤਵੀ

January 21, 2022 10:07 PM

ਚੰਡੀਗੜ੍ਹ, 21 ਜਨਵਰੀ (ਪੋਸਟ ਬਿਊਰੋ)- ਅੰਮਿ੍ਰਤਸਰ ਵਿੱਚ ਸਾਲ 2004 ਦੌਰਾਨ ਇੱਕੋ ਪਰਵਾਰ ਦੇ ਪੰਜ ਜੀਆਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਐਸ ਐਸ ਪੀ ਕੁਲਤਾਰ ਸਿੰਘ ਦੀ ਸਜ਼ਾ ਹਾਈ ਕੋਰਟ ਨੇ ਮੁਲਤਵੀ ਕਰ ਦਿੱਤੀ ਹੈ।ਉਸ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਸਜ਼ਾ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਉੱਤੇ ਹਾਈ ਕੋਰਟ ਨੇ ਕਿਹਾ ਕਿ ਕੁਲਤਾਰ ਸਿੰਘ ਨੂੰ ਟਰਾਇਲ ਕੋਰਟ ਨੇ ਫਰਵਰੀ 2022 ਵਿੱਚ ਦੋਸ਼ੀ ਕਰਾਰ ਦੇ ਕੇ ਅੱਠ ਸਾਲਾਂ ਦੀ ਸਜ਼ਾ ਦਿੱਤੀ ਸੀ। ਇਸ ਵਿਰੁੱਧ ਉਸ ਦੀ ਅਪੀਲ ਹਾਈ ਕੋਰਟ ਵਿੱਚ ਪੈਡਿੰਗ ਸੀ। ਐਸ ਐਸ ਪੀ ਕੁਲਤਾਰ ਸਿੰਘ ਦੀ ਸਿਹਤ ਦੀ ਜਾਂਚ ਲਈ ਮੈਡੀਕਲ ਬੋਰਡ ਨੇ ਰਿਪੋਰਟ ਵਿੱਚ ਖਰਾਬ ਸਿਹਤ ਬਾਰੇ ਜਾਣਕਾਰੀ ਵਜੋਂ ਦੱਸਿਆ ਹੈ ਕਿ ਸਾਬਕਾ ਐਸ ਐਸ ਪੀ ਕੁਲਤਾਰ ਦੀ ਉਮਰ 76 ਸਾਲ ਦੇ ਕਰੀਬ ਹੈ। ਉਹ ਗੰਭੀਰ ਰੋਗਾਂ ਤੋਂ ਪੀੜਤ ਹੈ ਅਤੇ ਆਪਣਾ ਕੰਮ ਖੁਦ ਕਰਨ ਦੀ ਹਾਲਤ ਵਿੱਚ ਨਹੀਂ ਹੈ।ਮੈਡੀਕਲ ਬੋਰਡ ਦੀ ਇਸ ਰਿਪੋਰਟ ਪਿੱਛੋਂ ਹਾਈ ਕੋਰਟ ਨੇ ਸਜ਼ਾ ਵਿਰੁੱਧ ਕੁਲਤਾਰ ਸਿੰਘ ਦੀ ਅਪੀਲ ਨੂੰ ਪੈਡਿੰਗ ਰੱਖ ਕੇ ਸਜ਼ਾ ਅੱਗੇ ਪਾ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਾਲ 2004 ਦੌਰਾਨ ਇੱਕੋ ਪਰਵਾਰ ਦੇ ਪੰਜ ਜੀਆਂ ਨੇ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਸਭ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਘਰ ਦੀਆਂ ਕੰਧਾਂ ਉੱਤੇ ਆਪਣੀ ਮੌਤ ਲਈ ਜ਼ਿੰਮੇਵਾਰ ਕੁਲਤਾਰ ਸਿੰਘ ਦਾ ਨਾਂਅ ਲਿਖ ਦਿੱਤਾ ਸੀ। ਇਸ ਬਾਰੇ ਜਦੋਂ ਕੇਸ ਚੱਲਿਆ ਤਾਂ ਕੁਲਤਾਰ ਸਿੰਘ ਦੀ ਗਿ੍ਰਫਤਾਰੀ ਲਈ 19 ਵਾਰੰਟ ਕੱਢੇ ਗਏ ਸਨ।ਹੇਠਲੀ ਅਦਾਲਤ ਨੇ ਉਨ੍ਹਾਂ ਵਾਰੰਟਾਂ ਨੂੰ ਰੱਦ ਕਰ ਦਿੱਤਾ। ਇਸ ਸਾਬਕਾ ਪੁਲਸ ਅਫਸਰ ਵਿਰੁੱਧ ਮਿਲੇ ਸਬੂਤ ਅਦਾਲਤ ਵਿੱਚ ਜਾਣ ਤੋਂ ਪਹਿਲਾਂ ਗਾਇਬ ਹੋ ਗਏ ਸਨ ਅਤੇ ਪੁਲਸ ਦਾ ਰਿਕਾਰਡ ਸਾੜ ਦਿੱਤਾ ਗਿਆ ਸੀ। ਇਸ ਕੇਸ ਵਿੱਚ ਟਰਾਇਲ ਕੋਰਟ ਨੇ ਫਰਵਰੀ 2020 ਦੌਰਾਨ ਕੁਲਤਾਰ ਨੂੰ ਦੋਸ਼ੀ ਕਰਾਰ ਦੇ ਕੇ ਇਸ ਨੂੰ ਅੱਠ ਸਾਲਾਂ ਦੀ ਸਜ਼ਾ ਸੁਣਾਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ