Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਹੈਮਿਲਟਨ ਦੇ ਹਸਪਤਾਲ ਵਿੱਚ 25 ਮਹਿਲਾਵਾਂ ਦੇ ਕੈਂਸਰ ਦਾ ਹੋਇਆ ਹੋ ਸਕਦਾ ਹੈ ਗਲਤ ਇਲਾਜ !

January 04, 2019 08:48 AM

ਓਨਟਾਰੀਓ, 3 ਜਨਵਰੀ (ਪੋਸਟ ਬਿਊਰੋ) : ਦੱਖਣੀ ਓਨਟਾਰੀਓ ਦੇ ਹਸਪਤਾਲ ਵੱਲੋਂ ਵੀਰਵਾਰ ਨੂੰ ਇਹ ਖੁਲਾਸਾ ਕੀਤਾ ਗਿਆ ਕਿ ਇੱਕ ਇਕਿਊਪਮੈਂਟ ਦੇ ਟੁਕੜੇ ਵਿੱਚ ਸਮੱਸਿਆ ਆਉਣ ਕਾਰਨ 25 ਮਰੀਜ਼ਾਂ ਨੂੰ ਗਲਤ ਰੇਡੀਏਸ਼ਨ ਟਰੀਟਮੈਂਟ ਦਿੱਤਾ ਗਿਆ ਹੋ ਸਕਦਾ ਹੈ। ਇਹ ਸਾਰੀਆਂ ਮਹਿਲਾਵਾਂ ਸਰਵਾਈਕਲ ਕੈਂਸਰ ਦੀਆਂ ਮਰੀਜ਼ ਸਨ।
ਜ਼ੁਰਾਵਿੰਸਕੀ ਕੈਂਸਰ ਸੈਂਟਰ ਦੇ ਹੈਮਿਲਟਨ ਹੈਲਥ ਸਾਇੰਸਿਜ਼ ਨੇ ਆਖਿਆ ਕਿ ਇਹ ਮੁੱਦਾ ਉਨ੍ਹਾਂ ਮਹਿਲਾਵਾਂ ਨਾਲ ਸਬੰਧਤ ਹੈ ਜਿਨ੍ਹਾਂ ਨੇ 2017 ਤੇ 2018 ਵਿੱਚ ਬ੍ਰੈਕੀਥੈਰੇਪੀ ਵਜੋਂ ਜਾਣਿਆ ਜਾਂਦਾ ਇਲਾਜ ਕਰਵਾਇਆ। ਇਹ ਵੀ ਆਖਿਆ ਗਿਆ ਕਿ ਭਾਵੇਂ ਇਸ ਕਾਰਨ ਕੁੱਝ ਮਰੀਜ਼ ਹੀ ਪ੍ਰਭਾਵਿਤ ਹੋਏ ਹੋ ਸਕਦੇ ਹਨ ਪਰ ਹਸਪਤਾਲ ਦੇ ਓਨਕੌਲੋਜੀ ਤੇ ਪੈਲੀਏਟਿਵ ਕੇਅਰ ਦੇ ਵਾਈਸ ਪ੍ਰੈਜ਼ੀਡੈਂਟ ਨੇ ਇਹ ਮੰਨਿਆ ਕਿ ਇਸ ਦਾ ਪ੍ਰਭਾਵ ਗੰਭੀਰ ਹੋ ਸਕਦਾ ਹੈ।
ਡਾ.ਰਾਲਫ ਮੇਅਰ ਨੇ ਆਖਿਆ ਕਿ ਇਸ ਖਰਾਬੀ ਕਾਰਨ ਮਰੀਜ਼ਾਂ ਦੇ ਟਿਊਮਰ ਨੂੰ ਜਿੱਥੇ ਨਿਸ਼ਾਨਾ ਬਣਾਇਆ ਜਾਣਾ ਸੀ ਉੱਥੇ ਹੀ ਉਨ੍ਹਾਂ ਦੇ ਸਿਹਤਮੰਦ ਟਿਸ਼ੂਜ਼ ਨੂੰ ਰੇਡੀਏਸ਼ਨ ਕਾਰਨ ਨੁਕਸਾਨ ਪਹੁੰਚਿਆ ਹੋ ਸਕਦਾ ਹੈ। ਜਿਸ ਨਾਲ ਕੈਂਸਰ ਦਾ ਇਲਾਜ ਤਾਂ ਨਹੀਂ ਹੋਇਆ ਹੋਵੇਗਾ ਪਰ ਅੰਦਰੂਨੀ ਅੰਗਾਂ ਨੂੰ ਨੁਕਸਾਨ ਹੋਇਆ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਹਸਪਤਾਲ ਅਜੇ ਵੀ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਿਹਾ ਹੈ ਕਿ 25 ਪ੍ਰਭਾਵਿਤ ਮਹਿਲਾਵਾਂ ਨੂੰ ਇਸ ਤਰ੍ਹਾਂ ਦੇ ਕਿਸੇ ਨੁਕਸਾਨ ਦਾ ਸਾਹਮਣਾ ਤਾਂ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਆਖਿਆ ਕਿ ਇਸ ਮੁੱਦੇ ਉੱਤੇ ਹਸਪਤਾਲ ਦਾ ਸਟਾਫ ਇਸ ਲਈ ਪਰੇਸ਼ਾਨ ਹੈ ਕਿ ਉਹ ਆਪਣੇ ਮਰੀਜ਼ਾਂ ਦਾ ਸਹੀ ਇਲਾਜ ਨਹੀਂ ਕਰ ਪਾਇਆ।
ਉਨ੍ਹਾਂ ਆਖਿਆ ਕਿ ਇਸ ਨੁਕਸ ਦਾ ਪਤਾ ਤਕਨੀਸ਼ੀਅਨਾਂ ਨੂੰ ਉਸ ਸਮੇਂ ਲੱਗਿਆ ਜਦੋਂ ਉਨ੍ਹਾਂ ਪਾਇਆ ਕਿ ਜਿਹੜੀ ਟਿਊਬ ਇਲਾਜ ਕਰਨ ਵਾਲੇ ਹਿੱਸੇ ਤੱਕ ਰੇਡੀਏਸ਼ਨ ਪਹੁੰਚਾਉਣ ਵਿੱਚ ਮਦਦ ਕਰਦੀ ਹੈ ਉਹ ਲੇਬਲ ਉੱਤੇ ਦਰਜ ਜਾਣਕਾਰੀ ਨਾਲੋਂ ਚਾਰ ਸੈਂਟੀਮੀਟਰ ਲੰਮੀ ਹੈ। ਇਸ ਦੇ ਨਤੀਜੇ ਵਜੋਂ ਰੇਡੀਏਸ਼ਨ ਉਸ ਹਿੱਸੇ ਵਿੱਚ ਨਹੀਂ ਪਹੁੰਚੀ ਹੋਵੇਗੀ ਜਿੱਥੋਂ ਦਾ ਇਲਾਜ ਕੀਤਾ ਜਾਣਾ ਹੈ ਸਗੋਂ ਇਸ ਨਾਲ ਸਿਹਤਮੰਦ ਟਿਸ਼ੂਜ਼ ਨੂੰ ਨੁਕਸਾਨ ਪਹੁੰਚਿਆ ਹੋ ਸਕਦਾ ਹੈ।
ਉਨ੍ਹਾਂ ਆਖਿਆ ਕਿ ਜਿਵੇਂ ਹੀ ਹਸਪਤਾਲ ਨੂੰ ਇਸ ਸਬੰਧ ਵਿੱਚ ਜਾਣਕਾਰੀ ਮਿਲੀ ਤਾਂ ਸੱਭ ਤੋਂ ਪਹਿਲਾਂ ਉਨ੍ਹਾਂ 25 ਮਰੀਜ਼ਾਂ ਤੋਂ ਮੁਆਫੀ ਮੰਗੀ ਗਈ ਤੇ ਹੁਣ ਆਉਣ ਵਾਲੇ ਮਹੀਨਿਆਂ ਵਿੱਚ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹਸਪਤਾਲ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੁਤਾਹੀ ਨੂੰ ਦੂਰ ਕਰਨ ਲਈ ਵੀ ਠੋਸ ਕਦਮ ਚੁੱਕਣ ਦੀ ਤਿਆਰੀ ਕਰ ਰਿਹਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ