Welcome to Canadian Punjabi Post
Follow us on

29

March 2024
 
ਭਾਰਤ

ਲਖੀਮਪੁਰ ਖੀਰੀ ਕੇਸ: ਸਬੂਤਾਂ ਦੀ ਘਾਟ ਕਾਰਨ ਤਿੰਨ ਕਿਸਾਨ ਬਰੀ

January 24, 2022 02:10 AM

ਲਖੀਮਪੁਰ ਖੀਰੀ, 23 ਜਨਵਰੀ (ਪੋਸਟ ਬਿਊਰੋ)- ਪਿਛਲੇ ਸਾਲ ਹੋਈ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਭਾਜਪਾ ਦੇ ਦੋ ਵਰਕਰਾਂ ਤੇ ਇੱਕ ਕਾਰ ਡਰਾਈਵਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਚਾਰ ਲੋਕਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਕੇਸ ਵਿੱਚ ਸੱਤ ਵਿਅਕਤੀਆਂ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਸੀ, ਪਰ ਤਿੰਨਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ। ਐਸ ਆਈ ਟੀ ਨੇ ਆਪਣੀ ਜਾਂਚ ਵਿੱਚ ਚਾਰ ਜਣਿਆਂ ਵਿਰੁੱਧ ਕਤਲ, ਦੰਗੇ, ਅੱਗਜ਼ਨੀ, ਤੋੜ-ਭੰਨ ਅਤੇ ਉਕਸਾਉਣ ਸਮੇਤ ਕਈ ਧਾਰਾਵਾਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਓਥੇ ਰੋਸ ਕਰਦੇ ਕਿਸਾਨਾਂ ਉੱਤੇ ਜੀਪ ਚਾੜ੍ਹ ਕੇ ਚਾਰ ਕਿਸਾਨ ਮਾਰ ਦਿੱਤੇ ਜਾਣ ਦੀ ਘਟਨਾ ਤੋਂ ਬਾਅਦ ਬਣੇ ਇਸ ਕੇਸ ਵਿੱਚ ਅੱਠ ਲੋਕਾਂ ਦੀ ਮੌਤ ਦਾ ਹਵਾਲਾ ਦਿੱਤਾ ਗਿਆ ਸੀ, ਜਿਸ ਵਿੱਚ ਚਾਰ ਕਿਸਾਨ, ਇੱਕ ਪੱਤਰਕਾਰ, ਦੋ ਭਾਜਪਾ ਵਰਕਰ ਅਤੇ ਇੱਕ ਕਾਰ ਡਰਾਈਵਰ ਸੀ। ਪਹਿਲੀ ਕਾਨੂੰਨੀ ਸਿ਼ਕਾਇਤ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਕਰੀਬ 15-20 ਲੋਕਾਂ ਉਤੇ ਉਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਦੇ ਵਿਰੁੱਧ ਰੋਸ ਕਰਦੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹਤਿਆ ਕਰਨ ਦਾ ਦੋਸ਼ ਹੈ। ਦੂਸਰੇ ਪਾਸੇ ਭਾਜਪਾ ਵਰਕਰਾਂ ਦੇ ਕਤਲ ਦੇ ਕਾਰਨ ਜਿਨ੍ਹਾਂ ਚਾਰ ਕਿਸਾਨਾਂ ਉੱਤੇ ਚਾਰਜਸ਼ੀਟ ਦਾਖ਼ਲ ਕੀਤੀ ਗਈ, ਉਨ੍ਹਾਂ ਵਿੱਚ ਬਚਿੱਤਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਹਨ। ਪੁਲਸ ਨੇ ਭਾਜਪਾ ਵਰਕਰਾਂ ਅਤੇ ਡਰਾਈਵਰ ਦੀ ਮੌਤ ਬਾਰੇ ਸ਼ੁਰੂ ਵਿੱਚ ਸੱਤ ਜਣਿਆਂ ਨੂੰ ਗ਼੍ਰਿਫ਼ਤਾਰ ਕੀਤਾ ਸੀ, ਪਰ ਸਬੂਤਾਂ ਦੀ ਘਾਟ ਕਾਰਨ ਤਿੰਨਾਂ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਤਿੰਨ ਜਣਿਆਂ ਰਣਜੀਤ ਸਿੰਘ, ਸੋਨੂੰ ਉਰਫ ਕੰਵਲਜੀਤ ਸਿੰਘ ਅਤੇ ਅਵਤਾਰ ਸਿੰਘ ਬਾਰੇ ਅੰਤਮ ਰਿਪੋਰਟਾਂ ਸੀ ਆਰ ਪੀ ਸੀ ਦੀ ਧਾਰਾ 169 (ਸਬੂਤ ਦੀ ਘਾਟ ਕਾਰਨ ਦੋਸ਼ੀ ਦੀ ਰਿਹਾਈ) ਹੇਠ ਪੇਸ਼ ਕੀਤੀਆਂ ਗਈਆਂ ਹਨ’;

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ