Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦਾ ਨਾਂਅ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਨਹੀਂ

January 24, 2022 02:14 AM

ਦੇਹਰਾਦੂਨ, 23 ਜਨਵਰੀ (ਪੋਸਟ ਬਿਊਰੋ)- ਉਤਰਾਖੰਡ ਵਿਧਾਨਸਭਾ ਚੋਣਾਂ ਲਈ ਦਿੱਲੀ ਵਿੱਚ ਲੱਗਭਗ 10 ਦਿਨ ਚਲੀ ਮਸ਼ਕਤ ਦੇ ਬਾਅਦ ਕੱਲ੍ਹ ਦੇਰ ਰਾਤ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਸੂਚੀ ਵਿੱਚ ਕੁੱਲ 53 ਮੈਂਬਰਾਂ ਦੇ ਨਾਮ ਸਨ। ਪ੍ਰਦੇਸ਼ ਦੇ ਸੀਨੀਅਰ ਆਗੂ ਗਣੇਸ਼ ਗੋਦਿਆਲ ਸ਼੍ਰੀਨਗਰ ਤੇ ਪ੍ਰੀਤਮ ਸਿੰਘ ਆਪਣੀ ਚਕਰਾਤਾ ਸੀਟ ਤੋਂ ਹੀ ਚੋਣ ਲੜਨਗੇ। ਕਾਂਗਰਸ ਪ੍ਰਦੇਸ਼ ਚੋਣ ਮੁਹਿੰਮ ਕਮੇਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਚੋਣ ਲੜਨ ਉੱਤੇ ਸਸਪੈਂਸ ਹੈ, ਕਿਉਂਕਿ ਉਨ੍ਹਾਂ ਦਾ ਨਾਮ ਪਹਿਲੀ ਸੂਚੀ ਵਿੱਚ ਸ਼ਾਮਲ ਨਹੀਂ ਹੈ।
ਪਿਛਲੀਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਨੇ ਕੇਵਲ 11 ਸੀਟਾਂ ਜਿੱਤੀਆਂ ਸਨ। ਇਨ੍ਹਾਂ ਵਿੱਚ ਡਾ. ਇੰਦਰਾ ਹਿਰਦੇਸ਼ ਦੀ ਮੌਤ ਹੋ ਚੁੱਕੀ ਹੈ। ਪਿਛਲੀ ਵਾਰ ਕਾਂਗਰਸ ਟਿਕਟ ਉੱਤੇ ਜਿੱਤੇ ਇੱਕ ਵਿਧਾਇਕ ਰਾਜਕੁਮਾਰ ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਕਾਂਗਰਸ ਦੀ ਪਹਿਲੀ ਸੂਚੀ ਵਿੱਚ ਪਾਰਟੀ ਦੇ ਸਾਰੇ ਸਿਟਿੰਗ ਨੌਂ ਵਿਧਾਇਕਾਂ ਦੇ ਨਾਮ ਹਨ। ਕੁਝ ਸਮਾਂ ਪਹਿਲਾਂ ਭਾਜਪਾ ਤੋਂ ਕਾਂਗਰਸ ਵਿੱਚ ਵਾਪਸੀ ਕਰਨ ਵਾਲੇ ਯਸ਼ਪਾਲ ਆਰੀਆ ਤੇ ਉਨ੍ਹਾਂ ਦੇ ਪੁੱਤਰ ਸੰਜੀਵ ਆਰੀਆ ਨੂੰ ਕ੍ਰਮਵਾਰ ਬਾਜਪੁਰ ਅਤੇ ਨੈਨੀਤਾਲ ਤੋਂ ਕਾਂਗਰਸ ਨੇ ਟਿਕਟ ਦਿੱਤੀ ਹੈ। ਭਾਜਪਾ ਤੋਂ ਆਏ ਸਾਬਕਾ ਵਿਧਾਇਕ ਮਾਲਚੰਦ ਨੂੰ ਕਾਂਗਰਸ ਨੇ ਪੁਰੋਲਾ ਤੋਂ ਟਿਕਟ ਦਿੱਤੀ ਹੈ। ਸੂਚੀ ਵਿੱਚ ਪਿਛਲੀ ਵਿਧਾਨਸਭਾ ਚੋਣ ਲੜ ਚੁੱਕੇ ਕਾਂਗਰਸ ਦੇ ਬਹੁਤੇ ਨੇਤਾਵਾਂ ਨੂੰ ਸਥਾਨ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਰਾਜ ਦੀ ਤੀਸਰੀ ਵਿਧਾਨਸਭਾ ਦੇ ਮੈਂਬਰ ਰਹੇ ਕਈ ਵਿਧਾਇਕਾਂ ਦੇ ਨਾਮ ਸ਼ਾਮਲ ਹਨ। ਡਾ. ਹਿਰਦੇਸ਼ ਦੀ ਹਲਦਵਾਨੀ ਸੀਟ ਤੋਂ ਉਨ੍ਹਾਂ ਦੇ ਪੁੱਤਰ ਸੁਮਿਤ ਹਿਰਦੇਸ਼ ਨੂੰ ਟਿਕਟ ਮਿਲੀ ਹੈ।
ਸੂਚੀ ਵਿੱਚ ਸਭ ਤੋਂ ਅਹਿਮ ਤੱਥ ਇਹ ਹੈ ਕਿ ਸਾਲ 2016 ਵਿੱਚ ਹਰੀਸ਼ ਰਾਵਤ ਸਰਕਾਰ ਉੱਤੇ ਸੰਕਟ ਦੇ ਦੌਰਾਨ ਪਾਰਟੀ ਨਾਲ ਖੜ੍ਹੇ ਰਹੇ ਸਾਰੇ ਕਾਂਗਰਸ ਵਿਧਾਇਕਾਂ ਉੱਤੇ ਪੂਰਾ ਧਿਆਨ ਦਿੱਤਾ ਗਿਆ ਹੈ। ਟਿਕਟ ਵੰਡਣ ਵਿੱਚ ਹਰੀਸ਼ ਰਾਵਤ ਦੇ ਸਟੈਂਡ ਨੂੰ ਹਾਈ ਕਮਾਨ ਦਾ ਪੂਰਾ ਸਮਰਥਨ ਮਿਲਿਆ ਹੈ। ਕਾਂਗਰਸ ਵਿੱਚ ਸ਼ਾਮਲ ਕੀਤੇ ਗਏ ਡਾ. ਹਰਕ ਸਿੰਘ ਰਾਵਤ ਅਤੇ ਉਨ੍ਹਾਂ ਦੀ ਨੂੰਹ ਅਨੁਕ੍ਰਤਿ ਗੁਸਾਈਂ ਰਾਵਤ ਦਾ ਨਾਮ ਪਹਿਲੀ ਸੂਚੀ ਵਿੱਚ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼