Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਦਿੱਲੀ ਕਮੇਟੀ ਚੋਣਾਂ ਉੱਤੇ ਵਿਰੋਧੀਆਂ ਨੇ ਸਵਾਲ ਚੁੱਕੇ, ਗੁਰੂ-ਘਰ ਵਿੱਚ ਪੁਲਸ ਦਾਖ਼ਲੇ ਦਾ ਵਿਰੋਧ

January 24, 2022 08:43 AM

ਨਵੀਂ ਦਿੱਲੀ, 23 ਜਨਵਰੀ, (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਵਿੱਚ ਵੱਡੇ ਪੱਧਰ ਉੱਤੇ ਪੁਲਸ ਤੇ ਪ੍ਰਸ਼ਾਸਨ ਦੇ ਦਖਲ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨੂੰ ਠੇਸ ਲਾਉਣ ਦੇ ਮੁੱਦੇ ਤੋਂ ਸਿਆਸਤ ਭਖ ਪਈ ਹੈ। ਇਸ ਮੁੱਦੇ ਉੱਤੇ ਅੱਜ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਨਰਲ ਸੈਕਟਰੀ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇਅਤੇ ਕੇਂਦਰੀ ਸਿੰਘ ਸਭਾ ਦੇ ਪ੍ਰਧਾਨ ਤਰਵਿੰਦਰ ਸਿੰਘ ਮਾਰਵਾਹਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਸ ਦੀ ਨਿੰਦਾ ਕੀਤੀ ਹੈ।
ਸਿੱਖ ਪੰਥ ਦੀ ਦੂਸਰੀ ਸਭ ਤੋਂ ਵੱਡੀ ਵੋਟਾਂ ਨਾਲ ਚੁਣੀ ਹੋਈ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਦਾਅਵਾ ਕੀਤਾ ਹੈ ਕਿ ਭਾਰੀ ਪੁਲਸ ਫੋਰਸ ਦੀ ਹਾਜ਼ਰੀ ਵਿੱਚ ਸਾਡੇ ਚੁਣੇ ਹੋਏ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਅਤੇ ਇੱਕ ਪੱਖ ਦੇ 30 ਕਮੇਟੀ ਮੈਂਬਰਾਂ ਦੇ ਦਸਖਤਾਂ ਉੱਤੇ ਦਿੱਲੀ ਪੁਲਸ ਨੂੰ ਸੱਦਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੁਲਸ ਬੁਲਾਉਣ ਦੇ ਪਿੱਛੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸਨ। ਇਹ ਅਸਲ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਪੁਲਸ ਦੇ ਆਸਰੇ ਕਬਜ਼ਾ ਕਰਨ ਦੀ ਸੋਚੀ ਸਮਝੀ ਸਾਜਿਸ਼ ਸੀ ਅਤੇ ਇਸੇ ਲਈ ਇਸ ਮੌਕੇ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਗੈਰ-ਹਾਜ਼ਰੀ ਨੂੰ ਵੀ ਯਕੀਨੀ ਕੀਤਾ ਗਿਆ ਸੀ, ਕਿਉਂਕਿ ਜੱਥੇਦਾਰਾਂ ਦੀ ਹਾਜ਼ਰੀ ਵਿੱਚ ਨਾਜਾਇਜ਼ ਤਰੀਕੇ ਨਾਲ ਕਬਜ਼ਾ ਕਰਨਾ ਸੰਭਵ ਨਹੀਂ ਸੀ, ਇਸ ਲਈ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਇਸ ਦੀ ਸ਼ਿਕਾਇਤ ਲੈ ਕੇ ਜਾਵਾਂਗੇ।
ਇਸ ਮੌਕੇ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ‘ਇਹ ਪਹਿਲੀ ਵਾਰ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਚੋਣ ਦੇ ਉਮੀਦਵਾਰ ਨੂੰ ਵੋਟ ਪਾਉਣ ਤੋਂ ਪਹਿਲਾਂ ਪੁਲਸ ਚੁੱਕ ਕੇ ਲੈ ਗਈ।’ ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਸਾਡੇ ਉਮੀਦਵਾਰ ਸਨ, ਪਰ ਪੁਲਸ ਨੇ ਸਾਨੂੰ ਸਭ ਨੂੰ ਨਾਜਾਇਜ਼ ਹਿਰਾਸਤ ਵਿੱਚ ਲੈ ਕੇ ਵੋਟ ਪਾਉਣ ਤੋਂ ਰੋਕਦਿੱਤਾ। ਜਦ ਸੁਖਬੀਰ ਸਿੰਘ ਕਾਲੜਾ ਦੀ ਵੋਟ ਦਾ ਵਿਰੋਧ ਹੋਇਆ ਤਾਂ ਡਾਇਰੈਕਟਰ ਨਰਿੰਦਰ ਸਿੰਘ ਨੂੰ ਤੁਰੰਤ ਮੀਟਿੰਗ ਮੁਤਲਵੀ ਕਰ ਦੇਣੀ ਚਾਹੀਦੀ ਸੀ।ਸਾਲ 2017 ਵਿੱਚ ਵੀ ਆਰਜ਼ੀ ਚੇਅਰਮੈਨ ਦੀ ਚੋਣਦਾ ਵਿਵਾਦ ਹੋਣ ਉੱਤੇ ਸਾਬਕਾ ਡਾਇਰੈਕਟਰ ਸੂਰਬੀਰ ਸਿੰਘ ਨੇ ਮੀਟਿੰਗ ਮੁਲਤਵੀ ਕੀਤੀ ਸੀ। ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੌਜੂਦਗੀ ਦੇ ਬਿਨਾਂ ਅਹੁਦੇਦਾਰ ਚੁਣ ਕੇ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਨੂੰ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਨਹੀਂ ਹੈ। ਚੋਣ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਵਾਲ ਕੀਤਾ ਕਿ ਜੇਬਾਦਲ ਗਰੁੱਪ ਕੋਲ 29 ਵੋਟਾਂ ਸਨ ਤਾਂ ਸੁਖਬੀਰ ਸਿੰਘ ਕਾਲੜਾ ਦੀ ਵੋਟ ਰੱਦ ਕਰਨ ਤੋਂ ਇਨ੍ਹਾਂ ਨੂੰ ਡਰ ਕਿਉਂ ਲੱਗਾ ਸੀ? ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਾਡੇ ਕੋਲ ਮੈਂਬਰ ਵੱਧ ਸਨ, ਕੁਝ ਸਾਹਮਣੇ ਤੇ ਕੁਝ ਪਿੱਛੇ ਸਨ। ਇਸ ਕਰ ਕੇ ਬਾਦਲ ਧੜੇ ਦਾ ਕਾਲੜਾ ਦੀ ਅਯੋਗ ਵੋਟ ਰੱਦ ਕਰਨ ਵਿਰੁੱਧ ਅੜਨਾ ਸਾਬਤ ਕਰਦਾ ਹੈ ਕਿ ਇਨ੍ਹਾਂ ਨੇ ਹਾਰ ਪਹਿਲਾਂ ਹੀ ਮੰਨ ਲਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ