Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਜ਼ਬਤ ਕੀਤੇ 105 ਭਾਰਤੀ ਜਹਾਜ਼ਾਂ ਦੀ ਸ੍ਰੀਲੰਕਾ ਵੱਲੋਂ ਨੀਲਾਮੀ

January 25, 2022 01:00 AM

ਕੋਲੰਬੋ, 24 ਜਨਵਰੀ (ਪੋਸਟ ਬਿਊਰੋ)- ਸ੍ਰੀਲੰਕਾ ਦੀ ਸਰਕਾਰ ਨੇ ਭਾਰਤੀ ਮਛੇਰਿਆਂ ਦੇ 105 ਉਨ੍ਹਾਂ ਜਹਾਜ਼ਾਂ ਦੀ ਨੀਲਾਮੀ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਉਨ੍ਹਾਂ ਦੀਆਂ ਬੰਦਰਗਾਹਾਂ ਤੋਂ ਇੱਕ ਜਾਂ ਦੂਸਰੀ ਉਲੰਘਣ ਕਰਨ ਦੇ ਕਾਰਨ ਜ਼ਬਤ ਕੀਤਾ ਗਿਆ ਸੀ। ਇਹ ਨੀਲਾਮੀ 7 ਤੋਂ 11 ਫਰਵਰੀ ਤਕ ਹੋਵੇਗੀ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼੍ਰੀਲੰਕਾਈ ਸਮੁੰਦਰੀ ਸੈਨਾ ਨੇ ਵੱਖ-ਵੱਖ ਮੌਕਿਆਂ ਉੱਤੇ ਸ਼੍ਰੀਲੰਕਾ ਦੇ ਪਾਣੀਆਂ ਵਿੱਚ ਗ਼ੈਰ-ਕਾਨੂੰਨੀ ਮੱਛੀਆਂ ਫੜਨ ਵਾਲੇ ਭਾਰਤੀ ਸਮੁੰਦਰੀ ਜਹਾਜ਼ਾਂ ਨੂੰ ਜ਼ਬਤ ਕੀਤਾ ਸੀ। ਮੱਛੀ ਪਾਲਣ ਵਿਭਾਗ ਕਾਨੂੰਨੀ ਕਾਰਵਾਈ ਤੋਂ ਬਾਅਦ ਅਗਲੇ ਮਹੀਨੇ ਜਨਤਕ ਨਿਲਾਮੀ ਵਿੱਚ ਲੱਗਭਗ 105 ਭਾਰਤੀ ਸਮੁੰਦਰੀ ਜਹਾਜ਼ਾਂ ਦਾ ਨਿਪਟਾਰਾ ਕਰੇਗਾ।ਜ਼ਬਤ ਕੀਤੇ ਜਹਾਜ਼ਾਂ ਦੀ ਨਿਲਾਮੀ ਕਰਨ ਦਾ ਫ਼ੈਸਲਾ ਇਸ ਲਈ ਕੀਤਾ ਗਿਆ ਕਿ ਉਹ ਜਾਂ ਤਾਂ ਅੰਸ਼ਕ ਤੌਰ ਉੱਤੇ ਨੁਕਸਾਨੇ ਗਏ ਹਨ ਜਾਂ ਵਰਤੋਂ ਯੋਗ ਨਹੀਂ ਹਨ। ਇਸ ਤੋਂ ਇਲਾਵਾ ਇਹ ਜਹਾਜ਼ ਕਈ ਸਾਲਾਂ ਤੋਂ ਨੇਵਲ ਜੈਟੀਆਂ ਵਿੱਚ ਖੜ੍ਹੇ ਹਨ ਅਤੇ ਡੇਂਗੂ ਦੇ ਪੈਦਾ ਹੋਣ ਦਾ ਸਥਾਨ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਜਹਾਜ਼ਾਂ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ, ਕਿਉਂਕਿ ਅਦਾਲਤੀ ਕਾਰਵਾਈ ਬਹੁਤ ਪਹਿਲਾਂ ਖ਼ਤਮ ਹੋ ਚੁੱਕੀ ਹੈ। ਇਨ੍ਹਾਂ 105 ਜਹਾਜ਼ਾਂ ਵਿੱਚੋਂ 65 ਕਰਾਈਨਗਰ, 24 ਕਿਰਾਂਚੀ, 9 ਤਾਲਾਈਮਾਨ, ਪੰਜ ਕਨਕੇਸੰਤੁਰਾਈ ਅਤੇ ਦੋ ਕਲਪੀਤੀਆ ਵਿਖੇ ਹਨ।
ਜ਼ਿਲ੍ਹਾ ਮੱਛੀ ਪਾਲਣ ਵਿਭਾਗ ਨੇ ਸਮੁੰਦਰੀ ਇੰਜਨੀਅਰਾਂ ਦੀ ਮਦਦ ਨਾਲ ਜ਼ਬਤ ਕੀਤੇ ਜਹਾਜ਼ਾਂ ਦੇ ਮੁਲਾਂਕਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਨਤਕ ਨੋਟਿਸ ਮੁਤਾਬਕ ਇੱਕ ਵਿਅਕਤੀ ਨੂੰ ਨਿਲਾਮੀ ਦੇ ਅਹਾਤੇ ਵਿੱਚ ਦਾਖ਼ਲ ਹੋਣ ਲਈ 1,000 ਰੁਪਏ ਭਰਨੇ ਪੈਣਗੇ ਅਤੇ 31 ਜਨਵਰੀ ਤੋਂ 5 ਫ਼ਰਵਰੀ ਤਕ ਵੱਖ-ਵੱਖ ਥਾਵਾਂ ਉੱਤੇ ਜਹਾਜ਼ਾਂ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਨਵੇਂ ਸੋਧੇ ਪ੍ਰਬੰਧਾਂ ਹੇਠ ਕੋਈ ਵੀ ਵਿਦੇਸ਼ੀ ਜਹਾਜ਼ ਜੋ ਸ਼੍ਰੀਲੰਕਾ ਦੇ ਪਾਣੀਆਂ ਵਿੱਚ ਦਾਖ਼ਲ ਹੁੰਦਾ ਹੈ ਅਤੇ ਬਿਨਾਂ ਪਰਮਿਟ ਦੇ ਮੱਛੀਆਂ ਫੜਦਾ ਮਿਲਦਾ ਹੈ, ਉਸ ਨੂੰ ‘ਸਰਕਾਰੀ ਜਾਇਦਾਦ' ਐਲਾਨ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ