Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਜਸਟਿਸ ਆਇਸ਼ਾ ਮਲਿਕ ਪਾਕਿ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ

January 25, 2022 08:07 PM

ਇਸਲਾਮਾਬਾਦ, 25 ਜਨਵਰੀ (ਪੋਸਟ ਬਿਊਰੋ)- ਜਸਟਿਸ ਆਇਸ਼ਾ ਮਲਿਕ ਨੇ ਕੱਲ੍ਹ ਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਵਜੋਂ ਸਹੁੰ ਚੁੱਕ ਲਈ। ਪਾਕਿਸਤਾਨ ਵਰਗੇ ਮੁਸਲਿਮ ਬਹੁਗਿਣਤੀ ਤੇ ਤੰਗ ਪਹੁੰਚ ਵਾਲੇ ਮੁਲਕ ਦੇ ਇਤਿਹਾਸ ਵਿੱਚ ਇਹ ਇੱਕ ਯਾਦਗਾਰੀ ਘਟਨਾ ਹੋ ਨਿਬੜੀ ਹੈ।
ਚੀਫ ਜਸਟਿਸ ਗੁਲਜ਼ਾਰ ਅਹਿਮਦ ਨੇ 55 ਸਾਲਾ ਆਇਸ਼ਾ ਮਲਿਕ ਨੂੰ ਸੁਪਰੀਮ ਕੋਰਟ ਵਿੱਚ ਹੋਏ ਸਮਾਰੋਹ ਵਿੱਚ ਸਹੁੰ ਚੁਕਾਈ। ਇਸ ਮੌਕੇ ਸੁਪਰੀਮ ਕੋਰਟ ਦੇ ਕਈ ਜੱਜ, ਵਕੀਲ, ਅਟਾਰਨੀ ਜਨਰਲ, ਕਾਨੂੰਨ ਅਤੇ ਨਿਆਂ ਕਮਿਸ਼ਨਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਚੀਫ ਜਸਟਿਸ ਅਹਿਮਦ ਨੇ ਕਿਹਾ ਕਿ ਜਸਟਿਸ ਮਲਿਕ ਸੁਪਰੀਮ ਕੋਰਟਦੀ ਜੱਜ ਬਣਨ ਲਈ ਪੂਰੀ ਸਮਰੱਥ ਸੀ ਅਤੇ ਉਹ ਆਪਣੇ ਦਮ ਉਤੇ ਇਸ ਅਹੁਦੇ ਤਕ ਪਹੁੰਚੀ ਹੈ, ਕਿਸੇ ਹੋਰ ਨੂੰ ਇਸ ਦਾ ਸਿਹਰਾ ਨਹੀਂ ਦਿੱਤਾ ਜਾ ਸਕਦਾ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਜਸਟਿਸ ਆਇਸ਼ਾ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਪਾਕਿਸਤਾਨ ਵਿੱਚ ਮਹਿਲਾ ਸ਼ਕਤੀਕਰਨ ਦੀ ਤਾਕਤਵਰ ਤਸਵੀਰ ਹੈ। ਫਵਾਦ ਨੇ ਟਵੀਟ ਕਰਦਿਆਂ ਸਹੁੰ ਚੁੱਕ ਸਮਾਗਮ ਦੀ ਫੋਟੋ ਵੀ ਪੋਸਟ ਕੀਤੀ ਸੀ।
ਵਰਨਣ ਯੋਗ ਹੈ ਕਿ ਜਸਟਿਸ ਆਇਸ਼ਾ ਮਲਿਕ ਨੂੰ ਜਦ ਚੁਣਿਆ ਗਿਆ ਤਾਂ ਕਈ ਸਵਾਲ ਵੀ ਉਠੇ ਸਨ ਕਿਉਂਕਿ ਲਾਹੌਰ ਹਾਈ ਕੋਰਟ ਦੇ ਜੱਜਾਂ ਦੀ ਸੀਨੀਆਰਤਾ ਸੂਚੀ ਵਿੱਚ ਉਹ ਚੌਥੇ ਨੰਬਰ ਉਤੇ ਸੀ। ਉਨ੍ਹਾਂ ਦੀ ਨਾਮਜ਼ਦਗੀ ਪਿਛਲੇ ਸਾਲ ਪਾਕਿਸਤਾਨ ਦੇ ਜੁਡੀਸ਼ਲ ਕਮਿਸ਼ਨ ਨੇ ਰੱਦ ਕਰ ਦਿੱਤੀ ਸੀ, ਪਰ ਇਸੇ ਮਹੀਨੇ ਕਮਿਸ਼ਨ ਨੇ ਚਾਰ ਦੇ ਮੁਕਾਬਲੇੇ ਪੰਜ ਵੋਟਾਂ ਦੇ ਮਾਮੂਲੀ ਫਰਕ ਨਾਲ ਉਨ੍ਹਾਂ ਦੀ ਨਾਮਜ਼ਦਗੀ ਮਨਜ਼ੂਰ ਹੋ ਗਈ। ਜਸਟਿਸ ਆਇਸ਼ਾ ਮਲਿਕ ਮਾਰਚ 2012 ਵਿੱਚ ਲਾਹੌਰ ਹਾਈ ਕੋਰਟ ਦੀ ਜੱਜ ਬਣੀ ਸੀ। ਉਹ ਆਪਣੀ ਸੇਵਾਮੁਕਤੀ ਜੂਨ 2031 ਤਕ ਸੁਪਰੀਮ ਕੋਰਟ ਵਿੱਚ ਸੇਵਾਵਾਂ ਦੇਣਗੇ। ਭਵਿੱਖਵਿੱਚ ਉਹ ਸਭ ਤੋਂ ਸੀਨੀਅਰ ਜੱਜ ਵੀ ਬਣ ਸਕਦੇ ਹਨ ਤੇ ਜਨਵਰੀ 2030 ਤਕ ਪਾਕਿਸਤਾਨ ਦੀ ਚੀਫ ਜਸਟਿਸ ਵੀ ਬਣ ਸਕਦੇ ਹਨ। ਪਾਕਿਸਤਾਨ ਵਿੱਚ ਚੀਫ ਜਸਟਿਸ ਬਣਨ ਵਾਲੀ ਉਹ ਪਹਿਲੀ ਔਰਤ ਹੋਣਗੇ।
ਸਾਲ 1966 ਵਿੱਚ ਜਨਮੀ ਆਇਸ਼ਾ ਮਲਿਕ ਨੇ ਆਪਣੀ ਮੁੱਢਲੀ ਸਿੱਖਿਆ ਪੈਰਿਸ, ਨਿਊ ਯਾਰਕ ਅਤੇ ਕਰਾਚੀ ਦੇ ਸਕੂਲਾਂ ਤੋਂ ਹਾਸਲ ਕੀਤੀ ਹੈ। ਉਨ੍ਹਾਂ ਪਾਕਿਸਤਾਨ ਕਾਲਜ ਆਫ ਲਾਅ ਤੋਂ ਐਲ ਐਲ ਬੀ, ਹਾਰਡਵਰਡ ਲਾਅ ਸਕੂਲ ਤੋਂ ਐਲ ਐਲ ਐਮ ਕੀਤੀ ਹੈ। ਜੂਨ 2021 ਵਿੱਚ ਉਨ੍ਹਾਂ ਇੱਕ ਮਿਸਾਲੀ ਫੈਸਲਾ ਸੁਣਾਇਆ ਸੀ ਜਿਸ ਵਿੱਚ ਉਨ੍ਹਾਂ ਜਿਨਸੀ ਹਮਲੇ ਦੇ ਪੀੜਤਾਂ ਦੇ ਕੁਆਰੇਪਨ ਦੇ ਟੈਸਟ ਨੂੰ ਗੈਰਕਾਨੂੰਨੀ ਤੇ ਪਾਕਿਸਤਾਨ ਦੇ ਸੰਵਿਧਾਨ ਦੇ ਖਿਲਾਫ ਕਰਾਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ