Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਜਦੋਂ ਕੈਪਟਨ ਅਮਰਿੰਦਰ ਨੇ ਬ੍ਰਹਮ ਮਹਿੰਦਰਾ ਦੀ ਜੱਦੀ ਸੀਟ ਖੋਹੀ

January 25, 2022 08:24 PM

ਪਟਿਆਲਾ, 25 ਜਨਵਰੀ (ਪੋਸਟ ਬਿਊਰੋ)- ਸਾਲ 1992 ਵਿੱਚ ਕਾਂਗਰਸ ਵਿੱਚ ਆ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਸੀਟ ਬ੍ਰਹਮ ਮਹਿੰਦਰਾ ਤੋਂ ਜ਼ਬਰਦਸਤੀ ਖੋਹ ਕੇ ਚੋਣ ਲੜੀ ਸੀ, ਜਦ ਕਿ ਇਸ ਸੀਟ ਤੋਂ ਲਗਾਤਾਰ 1980 ਤੋਂ ਬ੍ਰਹਮ ਮਹਿੰਦਰਾ ਚੋਣ ਲੜਦੇ ਰਹੇ ਸਨ। ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਤੇ ਅਮਰਿੰਦਰ ਸਿੰਘ ਦੇ ਰਿਸ਼ਤਿਆਂ ਵਿੱਚ ਕੁੜੱਤਣ ਆ ਗਈ, ਜੋ ਬਾਅਦ ਵਿੱਚ ਵਧਦੀ ਗਈ। ਇਨ੍ਹਾਂ ਦੇ ਜੱਦੀ ਘਰ ਆਹਮੋ-ਸਾਹਮਣੇ ਹੋਣ ਦੇ ਬਾਵਜੂਦ 14 ਸਾਲਾਂ ਤਕ ਬ੍ਰਹਮ ਮਹਿੰਦਰਾ ਤੇ ਅਮਰਿੰਦਰ ਸਿੰਘ ਇੱਕ-ਦੂਜੇ ਤੋਂ ਦੂਰ ਰਹੇ।
ਬ੍ਰਹਮ ਮਹਿੰਦਰਾ ਨੇ 1980 ਵਿੱਚ ਭਾਰਤੀ ਜਨਤਾ ਪਾਰਟੀ ਦੇ ਸ਼ੰਭੂ ਪ੍ਰਸਾਦ ਨੂੰ ਹਰਾਇਆ ਸੀ, ਉਸ ਤੋਂ ਬਾਅਦ 1985 ਵਿੱਚ ਅਕਾਲੀ ਦਲ ਦੇ ਸਰਦਾਰਾ ਸਿੰਘ ਕੋਹਲੀ ਨੂੰ ਹਰਾਇਆ। ਇਸ ਮਗਰੋਂ ਪੰਜਾਬ ਵਿੱਚ ਖਾੜਕੂਵਾਦ ਕਾਰਨ ਗਵਰਨਰੀ ਰਾਜ ਰਿਹਾ ਅਤੇ 1992 ਵਿੱਚ ਖਾੜਕੂਵਾਦ ਦੌਰਾਨ ਬ੍ਰਹਮ ਮਹਿੰਦਰਾ ਨੂੰ ਕਾਂਗਰਸ ਨੇ ਟਿਕਟ ਦਿੱਤੀ ਸੀ, ਜਦ ਕਿ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਦਾ ਬਾਈਕਾਟ ਕਰ ਦਿੱਤਾ ਸੀ। ਓਦੋਂ ਬ੍ਰਹਮ ਮਹਿੰਦਰਾ ਨੇ ਆਜ਼ਾਦ ਉਮੀਦਵਾਰ ਕ੍ਰਿਸ਼ਨ ਕੁਮਾਰ ਨੂੰ ਹਰਾਇਆ ਸੀ। 1997 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਪੂਰੀ ਚੜ੍ਹਤ ਸੀ। ਇਸ ਵਾਰ ਕਾਂਗਰਸ ਵਿਰੁੱਧ ਲਹਿਰ ਹੋਣ ਕਰ ਕੇ ਬ੍ਰਹਮ ਮਹਿੰਦਰਾ ਅਕਾਲੀ ਦਲ ਦੇ ਸੁਰਜੀਤ ਸਿੰਘ ਕੋਹਲੀ ਤੋਂ ਹਾਰ ਗਏ ਸਨ।ਉਸ ਪਿੱਛੋਂ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਬਣ ਗਏ ਅਤੇ ਉਨ੍ਹਾਂ ਬ੍ਰਹਮ ਮਹਿੰਦਰਾ ਦੀ ਜੱਦੀ ਸੀਟ ਪਟਿਆਲਾ ਸ਼ਹਿਰੀ ਉੱਤੇ ਕਬਜ਼ਾ ਕਰ ਲਿਆ, ਜਿਸ ਮਗਰੋਂ ਬ੍ਰਹਮ ਮਹਿੰਦਰਾ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਮਾਹੌਲ ਅਣਸੁਖਾਵਾਂ ਹੋ ਗਿਆ। ਸਾਲ 2002 ਵਿੱਚ ਬ੍ਰਹਮ ਮਹਿੰਦਰਾ ਨੂੰ ਸਮਾਣਾ ਭੇਜ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ