Welcome to Canadian Punjabi Post
Follow us on

29

March 2024
 
ਪੰਜਾਬ

ਆਪ ਪਾਰਟੀ ਦੀ ਮਹਿਲਾ ਨੇਤਾ ਖ਼ਿਲਾਫ਼ ਅਸ਼ਲੀਲ ਸ਼ਬਦਾਂ ਦੀ ਵਰਤੋਂ

January 25, 2022 08:34 PM

* ਮਾਮਲਾ ਪਾਰਟੀ ਹਾਈ ਕਮਾਨ ਕੋਲ ਜਾ ਪਹੁੰਚਿਆ

ਜਲੰਧਰ, 25 ਜਨਵਰੀ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੀ ਇੱਕ ਸੀਨੀਅਰ ਮਹਿਲਾ ਨੇਤਾ ਖ਼ਿਲਾਫ਼ ਵਰਤੀ ਗਈ ਅਸ਼ਲੀਲ ਸ਼ਬਦਾਵਲੀ ਦਾ ਮੁੱਦਾ ਪਾਰਟੀ ਹਾਈ ਕਮਾਨ ਕੋਲ ਪੁੱਜ ਗਿਆ ਹੈ, ਪਰ ਇਸ ਮਾਮਲੇ ਨੂੰ ਦਬਾਉਣ ਅਤੇ ਪੰਜਾਬ ਦੀ ਸੂਬਾ ਪੱਧਰੀ ਮਹਿਲਾ ਨੇਤਾ ਨੂੰ ਮਨਾਉਣ ਅਤੇ ਉਕਤ ਅਸ਼ਲੀਲ ਸ਼ਬਦਾਵਲੀ ਬੋਲਣ ਵਾਲੇ ਨੇਤਾ ਨੂੰ ਮੁਆਫ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਮਹਿਲਾ ਨੇਤਾ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਇਹ ਉਸ ਦੇ ਮਾਣ-ਸਨਮਾਨ ਦਾ ਸਵਾਲ ਹੈ। ਇਸ ਮਾਮਲੇ ਵਿੱਚ ਪਾਰਟੀ ਹਾਈ ਕਮਾਨ ਨੇ ਹੀ ਫੈਸਲਾ ਕਰਨਾ ਹੈ।
ਵਰਣਨਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਇੱਕ ਮੁੱਦਾ ਜ਼ੋਰ-ਸ਼ੋਰ ਨਾਲ ਪ੍ਰਚਾਰਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜਲੰਧਰ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਇੱਕ ਨੇਤਾ ਵੱਲੋਂ ‘ਗੁੰ..’ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਉੱਤੇ ਮਹਿਲਾ ਨੇਤਾ ਦਾ ਕਹਿਣਾ ਹੈ ਕਿ ਉਹ ਨੇਤਾ ਜਦੋਂ ਤਕ ਇਹ ਨਹੀਂ ਦੱਸਦਾ ਕਿ ਉਸ ਨੇ ਇਹ ਸ਼ਬਦਕਿਉਂ ਵਰਤੇ ਸਨ, ਤਦ ਤਕ ਮੁਆਫੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਇਸ ਸਬੰਧੀ ਜਦੋਂ ਉਕਤ ਨੇਤਾ ਨਾਲ ਫੋਨ ਉੱਤੇ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸਨੇ ਕਿਸੇ ਦੇ ਖ਼ਿਲਾਫ਼ ਕੁਝ ਨਹੀਂ ਕਿਹਾ, ਅਜਿਹਾ ਕੋਈ ਮਾਮਲਾ ਹੈ ਹੀ ਨਹੀਂ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਉਕਤ ਮਹਿਲਾ ਨੇਤਾ ਨੇ ਇਸਦੀ ਪੁਸ਼ਟੀ ਕੀਤੀ ਤੇ ਕਿਹਾ ਹੈ ਕਿ ਉਹ ਆਪਣੇ ਸਨਮਾਨ ਦੀ ਖਾਤਰ ਇਨਸਾਫ਼ ਲੈ ਕੇ ਰਹੇਗੀ ਤਾਂ ਉਸ ਨੇਤਾ ਨੇ ਕਿਹਾ ਕਿ ਉਹ ਚੰਡੀਗ਼ੜ੍ਹ ਵਿੱਚ ਪਾਰਟੀ ਮੀਟਿੰਗ ਵਿੱਚ ਹੈ। ਕੋਈ ਈਸ਼ੂ ਹੈ ਤਾਂ ਉਹ ਬਾਅਦ ਵਿੱਚ ਗੱਲ ਕਰੇਗਾ।ਦੂਜੇ ਪਾਸੇ ਉਕਤ ਮਹਿਲਾ ਨੇਤਾ ਨੇ ਗੱਲਬਾਤ ਦੌਰਾਨ ਆਪਣਾ ਪੱਖ ਰੱਖਦੇ ਹੋਏ ਬੇਹੱਦ ਭਾਵੁਕ ਸ਼ਬਦਾਂ ਵਿੱਚ ਕਿਹਾ ਕਿ ਉਕਤ ਨੇਤਾ ਨੇ ਪਾਰਟੀ ਦੇ ਅਧਿਕਾਰਤ ਵਟਸਐਪ ਗਰੁੱਪ ਜਿਸ ਵਿੱਚ ਹੋਰ ਵੀ ਔਰਤਾਂ ਸ਼ਾਮਲ ਹਨ, ਵਿੱਚ ਭੱਦੇ ਤੇ ਗੰਦੇ ਸ਼ਬਦ ਲਿਖ ਕੇ ਪਾਰਟੀ ਦੇ ਅਕਸ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਨੇਤਾ ਮਾਮਲੇ ਦੀ ਜਾਂਚ ਕਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ