Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਗੁੱਸੇ ਵਿੱਚ ਪੁੱਤਰ ਨੇ ਹੀ ਕੀਤਾ ਸੀ ਪਿਉ ਦਾ ਕਤਲ

January 06, 2019 12:28 AM

ਕਰਤਾਰਪੁਰ, 5 ਜਨਵਰੀ (ਪੋਸਟ ਬਿਊਰੋ)- ਬੀਤੀ 22 ਦਸੰਬਰ ਦੀ ਰਾਤ ਨੂੰ ਇਲਾਕੇ ਦੇ ਪਿੰਡ ਧੀਰਪੁਰ ਦੇ ਬਾਹਰ ਡੇਰੇ ਉੱਤੇ ਰਹਿੰਦੇ ਇਕ ਪਰਵਾਰ 'ਤੇ ਅਣਪਛਾਤਿਆਂ ਵੱਲੋਂ ਹਮਲਾ ਕਰਕੇ ਬਜ਼ੁਰਗ ਨੂੰ ਜਾਨੋਂ ਮਾਰਨ ਦੀ ਘਟਨਾ ਨੂੰ ਟਰੇਸ ਕਰ ਕੇ ਕੱਲ੍ਹ ਪੁਲਸ ਨੇ ਬਜ਼ੁਰਗ ਦੇ ਨੌਜਵਾਨ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਬਾਰੇ ਪ੍ਰੈਸ ਕਾਨਫਰੰਸ ਵਿੱਚ ਐਸ ਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਦਿਗਵਿਜੈ ਕਪਿਲ ਡੀ ਐਸ ਪੀ ਦੀ ਅਗਵਾਈ ਵਿੱਚ ਥਾਣਾ ਮੁਖੀ ਰਾਜੀਵ ਕੁਮਾਰ ਨੇ ਬੀਤੀ 22 ਦਸੰਬਰ ਨੂੰ ਕੇਸ ਦੇ ਮੁੱਖ ਦੋਸ਼ੀ ਰਣਜੀਤ ਸਿੰਘ ਪੁੱਤਰ ਦਲਜੀਤ ਸਿੰਘ ਨੂੰ ਬੀਤੀ ਸ਼ਾਮ ਧੀਰਪੁਰ ਮੱਲੀਆਂ ਰੋਡ ਤੋਂ ਗ੍ਰਿਫਤਾਰ ਕਰ ਲਿਆ ਸੀ। ਰਣਜੀਤ ਸਿੰਘ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਗਿਆ ਕਿ ਕੁਝ ਅਣਪਛਾਤਿਆਂ ਨੇ ਘਰ ਜਬਰੀ ਦਾਖਲ ਹੋ ਕੇ ਮੇਰੀ ਮਾਤਾ ਅਤੇ ਮੈਨੂੰ ਘਰ ਦੇ ਇਕ ਕਮਰੇ ਵਿੱਚ ਬੰਦੀ ਬਣਾ ਕੇ ਰੱਖਿਆ ਅਤੇ ਉਨ੍ਹਾਂ ਕੋਲ ਦੋ ਨਕਾਬਪੋਸ਼ ਬੈਠ ਗਏ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਵਾਜ਼ ਕਰਨ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਲੈ ਲਏ। ਇਸ ਵਾਰਦਾਤ ਦੌਰਾਨ ਘਰ ਦੇ ਬਰਾਂਡੇ ਵਿੱਚ ਸੁੱਤੇ ਪਏ ਦਲਜੀਤ ਸਿੰਘ (54) ਉੱਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮਾਰ ਦਿੱਤਾ ਅਤੇ ਕਾਤਲ ਸਵੇਰੇ ਕਰੀਬ ਪੌਣੇ ਤਿੰਨ ਵਜੇ ਘਰੋਂ ਗਏ। ਉਨ੍ਹਾਂ ਦੇ ਜਾਣ ਪਿੱਛੋਂ ਰੌਲਾ ਪਾਉਣ 'ਤੇ ਆਸ ਪਾਸ ਦੇ ਲੋਕ ਇਕੱਠੇ ਹੋਏ ਅਤੇ ਪੁਲਸ ਨੂੰ ਸੂਚਿਤ ਕੀਤਾ। ਇਸ ਬਾਰੇ ਪੁਲਸ ਵੱਲੋਂ ਕੀਤੀ ਛਾਣਬੀਣ ਵਿੱਚ ਰਣਜੀਤ ਸਿੰਘ ਦਾ ਬਿਆਨ ਝੂਠਾ ਨਿਕਲਿਆ ਅਤੇ ਪੁੱਛਗਿੱਛ ਵਿੱਚ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਲਜੀਤ ਸਿੰਘ ਸ਼ਰਾਬੀ ਸੀ ਅਤੇ ਰੋਜ਼ ਉਸ ਨਾਲ ਲੜਾਈ ਕਰਦਾ ਸੀ ਅਤੇ ਇਸ ਤੋਂ ਤੰਗ ਆ ਕੇ ਉਸ ਨੇ 22 ਦਸੰਬਰ ਦੀ ਰਾਤ ਨੂੰ ਸੁੱਤੇ ਪਏ ਆਪਣੇ ਪਿਤਾ ਦੇ ਸਿਰ 'ਤੇ ਦਾਤਰ ਨਾਲ ਹਮਲਾ ਕਰਕੇ ਮਾਰ ਦਿੱਤਾ ਅਤੇ ਫਿਰ ਇਹ ਕਹਾਣੀ ਬਣਾ ਲਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ