Welcome to Canadian Punjabi Post
Follow us on

28

March 2024
 
ਟੋਰਾਂਟੋ/ਜੀਟੀਏ

ਮਿਸੀਸਾਗਾ ਵਿੱਚ ਛੁਰੇਬਾਜ਼ੀ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

January 26, 2022 08:15 AM

ਮਿਸੀਸਾਗਾ, 25 ਜਨਵਰੀ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਛੁਰੇਬਾਜ਼ੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਪੀਲ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਕਿਊ ਈ ਡਬਲਿਊ ਦੇ ਪੱਛਮ ਵੱਲ ਐਰਿਨ ਮਿੱਲਜ਼ ਪਾਰਕਵੇਅ ਤੇ ਫਾਊਲਰ ਡਰਾਈਵ ਏਰੀਆ ਵਿੱਚ ਸ਼ਾਮੀਂ 6:30 ਵਜੇ ਵਾਪਰੀ।41 ਸਾਲਾ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ ਜਿੱਥੇ ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਮਸ਼ਕੂਕ ਦੀ ਪੁਲਿਸ ਅਧਿਕਾਰੀਆਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪੀਲ ਦੀ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਆਪਣੇ ਹੱਥ ਲਈ ਜਾਵੇਗੀ। ਅਜੇ ਤੱਕ ਮਸ਼ਕੂਕ ਦਾ ਕੋਈ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ