Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕਾਂਗਰਸ ਵੱਲੋਂ ਜਵਾਬੀ ਹਮਲਾ: ਕੈਪਟਨ ਦੱਸ ਦੇਵੇ ਕਿ ਨਵਜੋਤ ਸਿੱਧੂ ਵਾਸਤੇ ਉਸ ਨੂੰ ਪਾਕਿਸਤਾਨ ਤੋਂ ਸੰਦੇਸ਼ ਕੌਣ ਭੇਜ ਰਿਹਾ ਸੀ?

January 27, 2022 09:25 AM

ਚੰਡੀਗੜ੍ਹ, 26 ਜਨਵਰੀ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਘੇਰਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਹੀ ਕਸੂਤੇ ਘਿਰ ਗਏ ਜਾਪਦੇ ਹਨ। ਅੱਜ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਾਂਗਰਸ ਪਾਰਟੀ ਦੀ ਬੁਲਾਰਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਉਸ ਦਾਅਵੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ, ਜਿਸ ਵਿੱਚ ਉਨ੍ਹਾ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਸੰਦੇਸ਼ ਆ ਰਹੇ ਹਨ। ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸਿ਼ਸ਼ ਕਰ ਰਹੇ ਹਨ। ਅੱਜ ਕਾਂਗਰਸ ਦੀ ਬੁਲਾਰਾ ਸੁਪ੍ਰੀਆ ਸ੍ਰੀਨੇਤ ਨੇ ਇਹ ਵੀ ਸਵਾਲ ਕੀਤਾ ਕਿ ਜੇ ਪਾਕਿਸਤਾਨ ਤੋਂ ਕੋਈ ਇਹੋ ਜਿਹੀ ਸਿਫ਼ਾਰਸ਼ ਆਈ ਸੀ ਤਾਂ ਅਮਰਿੰਦਰ ਸਿੰਘ ਨੇ ਓਦੋਂ ਕੀ ਕਾਰਵਾਈ ਕੀਤੀ ਸੀ? ਸੁਪ੍ਰੀਆ ਨੇ ਕਿਹਾ, ‘ਅਮਰਿੰਦਰ ਸਿੰਘ ਸਾਡੇ ਵੱਡੇ ਨੇਤਾ ਸਨ, ਪਰ ਜਿੱਦਾਂ ਦੀਆਂ ਗੱਲਾਂ ਕਰਦੇ ਹਨ, ਇਹ ਸ਼ਰਮਨਾਕ ਹੈ, ਉਹ ਸੰਵਿਧਾਨਕ ਅਹੁਦਾ ਸੰਭਾਲ ਚੁੱਕੇ ਹਨ, ਚੁਣੇ ਹੋਏ ਮੁੱਖ ਮੰਤਰੀ ਸਨ, ਜੇ ਅਜਿਹੀ ਗੱਲ ਸੀ ਤਾਂ ਉਨ੍ਹਾਂ ਨੇ ਕੀ ਕੀਤਾ? ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੁਰਖੀਆਂ ਬਣਾਉਣੀਆਂ ਤੇ ਖ਼ਬਰਾਂ ਵਿੱਚ ਰਹਿਣਾ ਹੈ ਤਾਂ ਇਹ ਬੇਕਾਰ ਮੁੱਦੇ ਹਨ। ਸੁਪ੍ਰੀਆ ਨੇ ਕਿਹਾ, ‘ਪੰਜਾਬ ਦਾ ਮੁੱਦਾ ਕਿਸਾਨਾਂ ਦਾ ਹੈ। ਮੁੱਦਾ ਫਸਲਾਂ ਦੀ ਘੱਟੋ-ਘੱਟ ਖਰੀਦ ਕੀਮਤ (ਐੱਮ ਐੱਸ ਪੀ ਦਾ ਹੈ। ਮੁੱਦਾ ਬੇਰੁਜ਼ਗਾਰੀ ਦਾ ਹੈ। ਅਜਿਹੇ ਮਸਲਿਆਂ ਤੋਂ ਸਿਰਫ਼ ਧਿਆਨ ਭਟਕਾਇਆ ਜਾ ਸਕਦਾ ਹੈ, ਜੋ ਉਹ ਕਰ ਰਹੇ ਹਨ।’ ਵਰਨਣ ਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਾਅਵਾ ਕੀਤਾ ਸੀ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਬਣਾਉਣ ਲਈ ਉਨ੍ਹਾਂ ਨੂੰ ਪਾਕਿਸਤਾਨ ਤੋਂ ਮੈਸੇਜ਼ ਆਇਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਵਾਦ ਡੂੰਘਾ ਹੋਣ ਕਾਰਨ ਹੀ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ