Welcome to Canadian Punjabi Post
Follow us on

29

March 2024
 
ਭਾਰਤ

ਬੇਰਜ਼ਗਾਰ ਨੌਜਵਾਨਾਂ ਨੇ ਟਰੇਨਾਂ ਸਾੜੀਆਂ, ਕਈ ਟਰੇਨਾਂ ਰੱਦ

January 27, 2022 09:26 AM

ਪਟਨਾ, 26 ਜਨਵਰੀ, (ਪੋਸਟ ਬਿਊਰੋ)- ਰੇਲਵੇ ਭਰਤੀ ਵਿੱਚ ਧਾਂਦਲੀ ਦਾ ਦੋਸ਼ ਲਾਉਂਦੇ ਹੋਏ ਬੇਰਜ਼ਗਾਰ ਨੌਜਵਾਨਾਂ ਨੇ ਅੱਜ ਫਿਰ ਹੰਗਾਮਾ ਕਰ ਦਿੱਤਾ ਹੈ। ਅੱਜ ਬੁੱਧਵਾਰ ਰੇਲਵੇ ਉਮੀਦਵਾਰਾਂ ਨੇ ਗਯਾ ਵਿੱਚ ਟਰੇਨ ਦੇ ਤਿੰਨ ਡੱਬਿਆਂ ਨੂੰ ਅੱਗ ਲਾ ਦਿੱਤੀ ਤੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਖਬਰਾਂ ਹਨ ਕਿ ਗਯਾ ਜੰਕਸ਼ਨ ਨੇੜੇ ਕਰੀਮਗੰਜ ਨੇੜੇ ਰੇਲਵੇ ਟਰੈਕ ਉੱਤੇ ਖੜੀ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਵਿਦਿਆਰਥੀਆਂ ਨੇ ਅੱਗ ਲਾ ਦਿੱਤੀ ਤੇ ਇਸ ਮੌਕੇ ਪ੍ਰਦਰਸ਼ਨ ਕਰਦੇ ਲੋਕਾਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। ਦੱਸਿਆ ਜਾਂਦਾ ਹੈ ਕਿ ਰੇਲਵੇ ਭਰਤੀ ਵਿੱਚ ਧਾਂਦਲੀ ਦਾ ਦੋਸ਼ ਲਾਉਣ ਵਾਲੇ ਹਜ਼ਾਰਾਂ ਪ੍ਰਦਰਸ਼ਨਕਾਰੀ ਏਥੇ ਗਯਾ ਜੰਕਸ਼ਨ ਉੱਤੇ ਇਕੱਠੇ ਹੋਣ ਤੋਂ ਬਾਅਦ ਅੱਗੇ ਵਧੇ ਅਤੇ ਸਭ ਤੋਂ ਪਹਿਲਾਂ ਉਨ੍ਹਆਂ ਨੇ ਟਰੈਕ ਨੂੰ ਨੁਕਸਾਨ ਪੁਚਾਇਆ। ਫਿਰ ਉਨ੍ਹਾਂ ਨੇ ਯਾਰਡ ਤੋਂ ਆਈ ਟਰੇਨ ਦੀ ਇਕ ਬੋਗੀ ਸਾੜ ਦਿੱਤੀ। ਇਸ ਤੋਂ ਪਹਿਲਾਂ ਕਿ ਪੁਲਿਸ ਅੱਗ ਵਾਲੀ ਬੋਗੀ ਤਕ ਪਹੁੰਚਦੀ, ਪ੍ਰਦਰਸ਼ਨਕਾਰੀਆਂ ਨੇ ਤਿੰਨ ਬੋਗੀਆਂ ਨੂੰ ਅੱਗ ਲਾ ਦਿੱਤੀ। ਵਿਦਿਆਰਥੀਆਂ ਦਾ ਪਿੱਛਾ ਕਰਦੀ ਪੁਲਿਸ ਨੇ ਦੰਗੇ ਰੋਕਣ ਲਈ ਹਲਕੀ ਤਾਕਤ ਦੀ ਵਰਤੋਂ ਕੀਤੀ, ਪਰ ਹਿੰਸਕ ਪ੍ਰਦਰਸ਼ਨਕਾਰੀ ਨਹੀਂ ਮੰਨੇ। ਇਸ ਤੋਂ ਬਾਅਦ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ ਪੀ ਐਫ) ਦੀ ਟੀਮ ਨੇ ਭੀੜ ਨੂੰ ਹਟਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਮਿਲੀ ਜਾਣਕਾਰੀ ਮੁਤਾਬਕ ਇਸ ਸਥਿਤੀ ਦੇ ਕਾਰਨ ਰੇਲਵੇ ਨੇ ਬਿਹਾਰ ਅਤੇ ਨਾਲ ਲੱਗਦੇ ਰਾਜਾਂ ਵਿੱਚ ਟਰੇਨਾਂ ਦੀ ਆਵਾਜਾਈ ਉੱਤੇ ਵਿਚਾਰ ਕੀਤੀ ਅਤੇ ਇੱਕ ਹਜ਼ਾਰ ਤੋਂ ਵੱਧ ਟਰੇਨਾਂ ਹਾਲ ਦੀ ਘੜੀ ਰੱਦ ਕਰ ਦਿੱਤੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ