Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ

January 28, 2022 07:08 AM

ਚੰਡੀਗੜ੍ਹ, 27 ਜਨਵਰੀ, (ਪੋਸਟ ਬਿਊਰੋ)- ਡਰੱਗਜ਼ ਨਾਲ ਜੁੜੇ ਮਨੀ ਲਾਂਡਰਿੰਗ ਦੇ ਕੇਸ ਵਿੱਚ ਗ੍ਰਿਫਤਾਰੀ ਪਿੱਛੋਂ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਵਿਧਾਂਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਦੇ ਕੇਸ ਵਿੱਚ ਬਹਿਸ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜੋ ਅੱਜ ਸੁਣਾ ਦਿੱਤਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਅੱਜ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਚੋਣ ਲਈ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਭਰਨ ਦੀ ਇਜਾਜ਼ਤ ਦੇ ਦਿੱਤੀ ਸੀ।ਵਰਨਣ ਯੋਗ ਹੈ ਕਿ ਕਾਂਗਰਸ ਨੇ ਖਹਿਰਾ ਨੂੰ ਭੁਲੱਥ ਹਲਕੇ ਤੋਂ ਵਿਧਾਨ ਸਭਾ ਦਾ ਉਮੀਦਵਾਰ ਐਲਾਨਿਆ ਹੈ।ਇਸ ਕਾਰਨ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਦੀ ਅਦਾਲਤ ਵਿੱਚ ਨਾਮਜ਼ਦਗੀ ਪੱਤਰ ਭਰਨ ਦੀ ਅਰਜ਼ੀ ਪੇਸ਼ ਕੀਤੀ ਸੀ, ਜਿਸ ਉੱਤੇ ਅਦਾਲਤ ਨੇ ਹੁਕਮ ਦਿੱਤੇ ਸਨ ਕਿ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕੀਤਾ ਜਾਵੇ ਤੇ ਜੇ 31 ਜਨਵਰੀ ਨੂੰ ਕਿਸੇ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਇਕ ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲਿਜਾਇਆ ਜਾਵੇ।ਇਸ ਦੇ ਬਾਅਦ ਹਾਈਕੋਰਟ ਨੇ ਵੀ ਅੱਜ ਹੀ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਸੁਖਪਾਲ ਸਿੰਘ ਖਹਿਰਾ ਦੇ ਪਿੰਡ ਰਾਮਗੜ੍ਹ ਹਲਕਾ ਭੁਲੱਥ ਵਾਲੇ ਘਰ ਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਪਿਛਲੇ ਸਾਲ 9 ਮਾਰਚ ਨੂੰ ਰੇਡ ਕੀਤੀ ਸੀ, ਜਿਸ ਤੋਂ ਬਾਅਦ ਈ ਡੀ ਨੇ ਉਸ ਨੂੰ ਬੁਲਾਇਆ ਸੀ ਅਤੇ 11 ਨਵੰਬਰ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ