Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਜਲੰਧਰ ਪਹੁੰਚੇ ਰਾਹੁਲ ਗਾਂਧੀ ਨੇ ਕਿਹਾ: ਵਰਕਰਾਂ ਦੀ ਰਾਏ ਨਾਲ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਾਂਗੇ

January 28, 2022 09:51 AM

* ਨਵਜੋਤ ਸਿੱਧੂ ਨੇ ਕਿਹਾ;‘ਮੈਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ’
* ਚੰਨੀ ਨੇ ਕਿਹਾ: ਕਿਸੇ ਦਾ ਨਾਂਅ ਐਲਾਨ ਕਰੋ, ਮਿਲ ਕੇ ਚਲਾਂਗੇ

ਜਲੰਧਰ, 27 ਜਨਵਰੀ, (ਪੋਸਟ ਬਿਊਰੋ)- ਅੱਜ ਏਥੇ ਆਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਕਿਕਾਂਗਰਸਪੰਜਾਬ ਲਈ ਮੁੱਖ ਮੰਤਰੀ ਲਈ ਚਿਹਰੇ ਦਾ ਐਲਾਨ ਵਰਕਰਾਂ ਦੀ ਸਲਾਹ ਨਾਲ ਕਰੇਗੀ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਏਥੇਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂਰਾਹੁਲ ਗਾਂਧੀ ਨੂੰ ਪੰਜਾਬ ਦੇ ਲੋਕਾਂ ਅੱਗੇ ਪੇਸ਼ ਕਰਨ ਲਈਮੁੱਖ ਮੰਤਰੀਦਾਚਿਹਰਾ ਐਲਾਨਣ ਦੀ ਅਪੀਲ ਕੀਤੀ ਤੇ ਕਿਹਾ ਕਿ ਤੁਹਾਡਾ ਹਰ ਫੈਸਲਾ ਸਾਨੂੰ ਮਨਜ਼ੂਰ ਹੋਵੇਗਾ। ਇਸ ਦੇ ਨਾਲ ਚੰਨੀ ਨੇ ਕਿਹਾ ਕਿ ਸਰਕਾਰ ਦਾ ਪੈਸਾ ਪਹਿਲਾਂ ਬਾਦਲਾਂ ਦੇ ਘਰ ਜਾਂਦਾ ਸੀ,ਅੱਜ ਆਮ ਲੋਕਾਂ, ਕਿਸਾਨਾਂ ਅਤੇ ਗਰੀਬਾਂ ਦੇ ਘਰ ਜਾਣ ਲੱਗਾ ਹੈ, ਕਿਸਾਨਾਂ ਨੂੰ ਮੁਆਵਜ਼ਾ ਮਸਾਂ 12 ਹਜ਼ਾਰ ਰੁਪਏ ਏਕੜ ਮਿਲਦਾ ਸੀ, 17 ਹਜ਼ਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰਾ ਕੁਝ ਰਾਹੁਲ ਗਾਂਧੀ ਜੀ ਤੁਹਾਡੀ ਅਤੇ ਕਾਂਗਰਸ ਦੀਆਂ ਗਾਈਡਲਾਈਜ਼ ਮੁਤਾਬਕ ਹੋਇਆ ਹੈ।
ਵਰਨਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਪੰਜਾਬ ਦੇ ਇੱਕ ਰੋਜ਼ਾ ਦੌਰੇ ਉੱਤੇ ਪਹੁੰਚੇ ਤਾਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਫਿਰ ਉਹ ਰਾਮਤੀਰਥ ਵਿਖੇ ਭਗਵਾਨ ਵਾਲਮੀਕ ਤੀਰਥ ਜਾਣ ਪਿੱਛੋਂ ਕਾਫਲੇ ਨਾਲ ਜਲੰਧਰ ਪੁੱਜੇ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਪਿੱਛੋਂ ਪੰਜਾਬ ਦਾ ਪਹਿਲਾ ਦੌਰਾ ਕਰ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ਨੇਜਲੰਧਰ ਵਿੱਚ ਕੋਰੋਨਾ ਦੇ ਕਾਰਨ ਪਾਬੰਦੀਆਂ ਹੋਣ ਕਰਕੇ ਵੰਡਵੀਂ ਵਰਚੂਅਲ ਰੈਲੀ ਨੂੰ ਸੰਬੋਧਨ ਕੀਤਾ।
ਰੈਲੀ ਦੇ ਸ਼ੁਰੂ ਵਿੱਚ ਪੰਜਾਬਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦਾ ਸਵਾਗਤ ਕਰਦੇਹੋਏ ਲੋਕਾਂ ਵੱਲੋਂ ਤਿੰਨ ਸਵਾਲ ਰੱਖੇ, ਜਿਨ੍ਹਾਂ ਵਿੱਚੋਂ ਪਹਿਲਾ ਇਹ ਸੀ ਕਿ ਪੰਜਾਬ ਨੂੰ ਇਸ ਕਰਜ਼ੇ ਦੀ ਦਲਦਲਤੋਂ ਕੌਣ ਕੱਢੇਗਾ? ਦੂਸਰਾ ਇਹ ਕਿ ਕਿਵੇਂ ਕੱਢੂਗਾ ਅਤੇ ਉਸ ਦੀ ਕੀ ਯੋਜਨਾ ਹੋਵੇਗੀ? ਤੀਜਾ ਸਵਾਲ ਸੀ ਕਿ ਇਹ ਏਜੰਡਾ ਕੌਣ ਲਾਗੂ ਕਰੇਗਾ ਤੇ ਉਹ ਚਿਹਰਾ ਕੌਣ ਹੋਵੇਗਾ?ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਦੇ ਚਿਹਰੇ ਵਜੋਂ ਜਿਹੜਾ ਵੀਨਾਂਅ ਲੈਣਗੇ, ਸਾਨੂੰ ਸਭ ਨੂੰ ਮਨਜ਼ੂਰ ਹੋਵੇਗਾ।ਉਨਾ ਨੇ ਰਾਹੁਲ ਗਾਂਧੀ ਤੋਂ ਫੈਸਲੇ ਲੈਣ ਦੀ ਪਾਵਰ ਦੀ ਮੰਗ ਕੀਤੀ ਤੇ ਕਿਹਾ ਕਿ ‘ਮੈਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ।’ ਇਸ ਦੇ ਨਾਲ ਸਿੱਧੂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਚਾਹੇ ਕਿਸੇ ਨੂੰ ਵੀ ਚਿਹਰਾ ਐਲਾਨ ਕਰਕੇ ਜਾਣ,ਪੂਰੀ ਕਾਂਗਰਸ ਫੈਸਲਾ ਮੰਨੇਗੀ। ਇਸ ਪਿੱਛੋਂ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਰਾਜ ਹੇਠ ਕੀਤੇ ਕੰਮਾਂ ਦਾ ਵੇਰਵਾ ਦੇਣ ਦੇ ਬਾਅਦ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਕਾਂਗਰਸ ਸਰਕਾਰ ਦੀ ਲੋੜ ਹੈ ਤੇ 111 ਦਿਨ ਕੰਮ ਕਰਨ ਵਾਲੀ ਸਰਕਾਰ ਨੂੰ ਅਗਲੇ ਪੰਜ ਸਾਲ ਮੌਕਾ ਦਿਓ, ਅਸੀਂ ਪੰਜਾਬ ਨੂੰ ਬਦਲ ਦਿਆਗੇ। ਚੰਨੀ ਨੇ ਇਹ ਵੀ ਕਿਹਾ ਕਿ ਤੁਸੀਂਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੋ, ਤੁਹਾਡਾ ਦੱਸਿਆ ਹੋਇਆ ਨਾਂਅ ਮੇਰੇ ਸਮੇਤ ਸਭ ਨੂੰ ਮਨਜ਼ੂਰ ਹੋਵੇਗਾ, ਸਾਡੇ ਵਿੱਚ ਕੋਈ ਮਤਭੇਦ ਨਹੀਂ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਚੰਗੀ ਸਰਕਾਰ ਦੇਣ ਲਈ ਅਸੀਂ ਮਿਲ ਕੇ ਏਕਤਾ ਨਾਲ ਹਰ ਲੜਾਈ ਲੜਾਂਗੇ।
ਇਨ੍ਹਾਂ ਸਾਰਿਆਂ ਤੋਂ ਬਾਅਦ ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਜਸੀ ਵਿਚਾਰਾਂ ਦੇ ਨਾਲ ਇਹ ਗੱਲ ਵੀ ਸਾਫ ਕਹੀ ਕਿ ਉਹ ਛੇਤੀ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ, ਪਰ ਇਹ ਐਲਾਨ ਵਰਕਰਾਂ ਦੀ ਰਾਏ ਲੈਣ ਦੇ ਬਾਅਦ ਕੀਤਾ ਜਾਵੇਗਾ, ਜਿਹੜਾ ਪੰਜਾਬ ਦੇ ਲੋਕਾਂ ਨੂੰ ਪ੍ਰਵਾਨ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ