Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਲਾਸ ਏਂਜਲਸ ਨੇੜੇ ਗੋਲੀਬਾਰੀ ਵਿੱਚ ਤਿੰਨ ਮੌਤਾਂ, ਚਾਰ ਜ਼ਖਮੀ

January 07, 2019 07:20 AM

ਵਾਸ਼ਿੰਗਟਨ, 6 ਜਨਵਰੀ (ਪੋਸਟ ਬਿਊਰੋ)- ਬੀਤੇ ਦਿਨ ਕੈਲੀਫੋਰਨੀਆ 'ਚ ਪੁਲਸ ਨੇ ਦੱਸਿਆ ਕਿ ਲਾਸ ਏਂਜਲਸ ਨੇੜੇ ਹੋਈ ਗੋਲੀਬਾਰੀ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਚਾਰ ਗੰਭੀਰ ਜ਼ਖਮੀ ਹੋ ਗਏ। 
ਅਮਰੀਕਾ ਦੇ ਸਿਹਤ ਵਿਭਾਗ ਮੁਤਾਬਕ ਸਾਲ 2017 ਵਿੱਚ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਕਰੀਬ 40,000 ਲੋਕਾਂ ਦੀ ਜਾਨ ਗਈ ਹੈ। ਇਨ੍ਹਾਂ ਵਿੱਚ ਖੁਦਕੁਸ਼ੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ। ਟੋਰੈਂਸ ਪੁਲਸ ਦੇ ਸਾਰਜੈਂਟ ਰੋਨਾਲਡ ਹੈਰਿਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਗੈਂਬਲ ਹਾਊਸ ਬਾਉਲ 'ਚ ਗੋਲੀਬਾਰੀ ਦੀ ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਕੇ ਉਤੇ ਮੌਤ ਹੋ ਗਈ ਤੇ ਚਾਰ ਹੋਰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਚਸ਼ਮਦੀਦਾਂ ਨੇ ਲਾਸ ਏਂਜਲਸ ਟਾਈਮਜ਼ ਨੂੰ ਖੇਡ ਕੰਪਲੈਕਸ 'ਚ ਲੜਾਈ-ਝਗੜੇ ਦੀ ਗੱਲ ਦੱਸੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ