Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

14 ਸਾਲ ਤੋਂ ਕੋਮਾ ਵਿੱਚ ਪਈ ਮਹਿਲਾ ਨੇ ਬੱਚੇ ਨੂੰ ਜਨਮ ਦਿੱਤਾ

January 07, 2019 07:21 AM

ਫੀਨਿਕਸ, 6 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੇ ਐਰੀਜੋਨਾ ਦੇ ਹੇਸਿੰਡਾ ਹੈਲਥ ਕੇਅਰ ਵਿੱਚ 14 ਸਾਲ ਤੋਂ ਕੋਮਾ ਵਿੱਚ ਪਈ ਮਹਿਲਾ ਨੇ 29 ਦਸੰਬਰ ਨੂੰ ਸਿਹਤਮੰਦ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੇ ਬਾਅਦ ਹਸਪਤਾਲ ਵਿੱਚ ਮਹਿਲਾ ਨਾਲ ਬਲਾਤਕਾਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਪਤਾ ਲੱਗਾ ਹੈ ਕਿ ਇਸ ਬੱਚੇ ਦੇ ਜਨਮ ਤੱਕ ਹਸਪਤਾਲ ਦੇ ਕਿਸੇ ਵੀ ਡਾਕਟਰ ਨੂੰ ਮਹਿਲਾ ਦੇ ਗਰਭਵਤੀ ਹੋਣ ਦੀ ਜਾਣਕਾਰੀ ਨਹੀਂ ਸੀ। ਡਾਕਟਰਾਂ ਨੇ ਦੱਸਿਆ ਕਿ ਮਹਿਲਾ ਪਿਛਲੇ 14 ਸਾਲ ਤੋਂ ਹੈਲਥ ਕੇਅਰ ਸੈਂਟਰ ਵਿੱਚ ਹੈ। ਪਾਣੀ ਵਿੱਚ ਡੁੱਬਣ ਕਾਰਨ ਉਸ ਦਾ ਬ੍ਰੇਨ ਡੈਮੇਜ ਹੋ ਗਿਆ ਹੈ। ਹਾਲਾਤ ਇਹ ਹਨ ਕਿ ਉਸ ਨੂੰ 24 ਘੰਟੇ ਦੇਖਭਾਲ ਦੀ ਲੋੜ ਹੈ। ਦਿਨ ਵਿੱਚ ਕਈ ਵਾਰ ਸਟਾਫ ਉਸ ਦਾ ਚੈਕਅਪ ਕਰਦਾ ਹੈ। ਸਟਾਫ ਉੱਤੇ ਉਠਦੇ ਯੌਨ ਸ਼ੋਸ਼ਣ ਦੇ ਸਵਾਲਾਂ ਕਾਰਨ ਹੈਲਥ ਕੇਅਰ ਸੈਂਟਰ ਦੇ ਨਿਯਮਾਂ ਵਿੱਚ ਬਦਲਾਅ ਕਰ ਦਿੱਤੇ ਗਏ ਹਨ। ਇਹ ਨਿਯਮ ਐਰੀਜੋਨਾ ਡਿਪਾਰਟਮੈਂਟ ਆਫ ਹੈਲਥ ਸਰਵਿਸਿਜ਼ ਨੇ ਲਾਗੂ ਕਰਵਾਏ ਹਨ। ਹਸਪਤਾਲ ਨੇ ਇਸ ਨਾਲ ਜੁੜਿਆ ਇੱਕ ਸਟੇਟਮੈਂਟ ਵੀ ਜਾਰੀ ਕੀਤਾ ਹੈ। ਇਸ ਵਿੱਚ ਸਟਾਫ ਦੀ ਗਿਣਤੀ ਵਧਾਉਣ ਦੇ ਨਾਲ ਮਰੀਜ਼ਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਏਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ