Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਰੋਹਿੰਗਿਆ ਸ਼ਰਨਾਰਥੀਆਂ ਨੂੰ ਮੋੜਨ ਉੱਤੇ ਯੂ ਐੱਨ ਓ ਨੇ ਭਾਰਤ ਸਰਕਾਰ ਤੋਂ ਜਵਾਬ ਮੰਗਿਆ

January 07, 2019 07:21 AM

ਯੂ ਐੱਨ ਓ, 6 ਜਨਵਰੀ (ਪੋਸਟ ਬਿਊਰੋ)- ਭਾਰਤ ਵੱਲੋਂ ਰੋਹਿੰਗਿਆ ਮੁਸਲਮਾਨਾਂ ਦੇ ਇੱਕ ਗਰੁੱਪ ਨੂੰ ਮਿਆਂਮਾਰ ਵਾਪਸ ਮੋੜੇ ਜਾਣ ਦਾ ਯੂ ਐੱਨ ਓ ਦੀ ਸ਼ਰਨਾਰਥੀਆਂ ਬਾਰੇ ਏਜੰਸੀ (ਯੂ ਐੱਨ ਐੱਚ ਸੀ ਆਰ) ਨੇ ਨੋਟਿਸ ਲਿਆ ਹੈ। ਇਸ ਫੈਸਲੇ 'ਤੇ ਨਾਰਾਜ਼ਗੀ ਜਤਾਉਂਦਿਆਂ ਏਜੰਸੀ ਨੇ ਭਾਰਤੀ ਅਥਾਰਟੀ ਦੀ ਜਵਾਬ ਤਲਬੀ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਏਜੰਸੀ ਨੇ ਪੁੱਛਿਆ ਹੈ ਕਿ ਸ਼ਰਨਾਰਥੀਆਂ ਨੂੰ ਵਾਪਸ ਮੋੜੇ ਜਾਣ ਲਈ ਜ਼ਿੰਮੇਵਾਰ ਸਥਿਤੀਆਂ ਬਾਰੇ ਦੱਸਿਆ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਸ਼ਰਨ ਮੰਗਣ ਵਾਲਿਆਂ ਦੀਆਂ ਅਰਜ਼ੀਆਂ ਸਵੀਕਾਰ ਕਿਉਂ ਨਹੀਂ ਕੀਤੀਆਂ ਗਈਆਂ। ਯੂ ਐੱਨ ਐੱਚ ਸੀ ਆਰ ਦੇ ਹਾਈ ਕਮਿਸ਼ਨਰ ਨੇ ਕੱਲ੍ਹ ਕਿਹਾ ਕਿ ਭਾਰਤ ਨੇ ਰੋਹਿੰਗਿਆ ਸ਼ਰਨਾਰਥੀਆਂ ਦੇ ਇੱਕ ਪਰਵਾਰ ਨੂੰ ਵਾਪਸ ਮੋੜ ਦਿੱਤਾ ਅਤੇ ਇਹ ਪਿਛਲੇ ਤਿੰਨ ਮਹੀਨਿਆਂ ਵਿੱਚ ਅਜਿਹੀ ਦੂਜੀ ਘਟਨਾ ਹੈ। ਸੈਕਟਰੀ ਜਨਰਲ ਦੇ ਡਿਪਟੀ ਬੁਲਾਰੇ ਫਰਹਾਨ ਹੱਕ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਖਾਈਨ ਰਾਜ ਤੋਂ ਆਇਆ ਇਹ ਪਰਵਾਰ ਯੂ ਐੱਨ ਏਜੰਸੀ ਕੋਲ ਰਜਿਸਟਰਡ ਸੀ ਤੇ ਇਨ੍ਹਾਂ ਨੂੰ ਆਸਾਮ ਵਿੱਚ ਨਜ਼ਰਬੰਦ ਰੱਖਣ ਤੋਂ ਬਾਅਦ ਵੀਰਵਾਰ ਵਾਪਸ ਭੇਜ ਦਿੱਤਾ ਗਿਆ ਹੈ। ਉਹ ਉਥੇ 2013 ਤੋਂ ਭਾਰਤ ਵਿੱਚ ਨਾਜਾਇਜ਼ ਦਾਖਲੇ ਦੀ ਸਜ਼ਾ ਕੱਟ ਰਹੇ ਸਨ। ਏਜੰਸੀ ਨੇ ਕਿਹਾ ਕਿ ਭਾਰਤੀ ਅਥਾਰਟੀਆਂ ਨਾਲ ਕਈ ਵਾਰ ਇਸ ਬਾਰੇ ਸੰਪਰਕ ਕੀਤਾ ਗਿਆ, ਪਰ ਕੋਈ ਢੁਕਵਾਂ ਜਵਾਬ ਨਹੀਂ ਆਇਆ। ਏਜੰਸੀ ਨੇ ਕਿਹਾ ਕਿ ਮਿਆਂਮਾਰ ਵਿੱਚ ਰੋਹਿੰਗਿਆ ਮੁਸਲਮਾਨਾਂ ਲਈ ਮਾਹੌਲ ਸਾਜ਼ਗਾਰ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ