Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਦੇ ਮਾਲਵਾ ਤੇ ਸਤਲੁਜ ਗ੍ਰਾਮੀਣ ਬੈਂਕਾਂ ਦਾ ਪੰਜਾਬ ਗ੍ਰਾਮੀਣ ਬੈਂਕ ਵਿੱਚ ਰਲੇਵਾਂ

January 07, 2019 07:23 AM

ਚੰਡੀਗੜ੍ਹ, 6 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਦੋ ਬੈਂਕਾਂ ਮਾਲਵਾ ਗ੍ਰਾਮੀਣ ਬੈਂਕ (ਐੱਮ ਜੀ ਬੀ) ਅਤੇ ਸਤਲੁਜ ਗ੍ਰਾਮੀਣ ਬੈਂਕ (ਐੱਸ ਜੀ ਬੀ) ਨੂੰ ਪੰਜਾਬ ਗ੍ਰਾਮੀਣ ਬੈਂਕ (ਪੀ ਜੀ ਬੀ) ਵਿੱਚ ਮਿਲਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੀ ਪੇਂਡੂ ਕਰਜ਼ਾ ਨੀਤੀ ਅਤੇ ਗ੍ਰਾਮੀਣ ਬੈਂਕਾਂ ਨੂੰ ਮਜ਼ਬੂਤ ਬਣਾਉਣ ਦੇ ਏਜੰਡੇ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਰਲੇਵੇਂ ਦੇ ਬਾਅਦ ਬੈਂਕਾਂ ਨੂੰ ਤਕਨੀਕੀ ਪੱਖੋਂ ਤਕੜੇ ਕਰਨ ਲਈ ਪੀ ਐੱਨ ਬੀ ਵੱਲੋਂ ਸਪਾਂਸਰ ਕੀਤਾ ਗਿਆ ਹੈ।
ਇਸ ਸੰਬੰਧ ਵਿੱਚ ਹੋਏ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਇਹ ਤਿੰਨੇ ਬੈਂਕ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ ਅਤੇ ਪੰਜਾਬ ਵਿੱਚ ਇਨ੍ਹਾਂ ਦੇ ਕੰਮਾਂ ਅਤੇ ਰੋਜ਼ਾਨਾ ਗਤੀਵਿਧੀਆਂ ਵਿੱਚ ਕੋਈ ਫਰਕ ਨਹੀਂ ਪਵੇਗਾ। ਨਕਦੀ ਜਮ੍ਹਾ, ਨਿਕਾਸੀ ਵਰਗੇ ਸਾਰੇ ਬੈਂਕਿੰਗ ਕਾਰਜ, ਖਾਤਾ ਖੋਲ੍ਹਣਾ ਅਤੇ ਕਰਜ਼ਾ ਦੇਣ ਬਾਰੇ ਗਤੀਵਿਧੀਆਂ ਇਨ੍ਹਾਂ ਬੈਂਕਾਂ ਦੀਆਂ ਬ੍ਰਾਂਚਾਂ ਵਿੱਚ ਬਿਨਾਂ ਰੁਕਾਵਟ ਤੋਂ ਚੱਲਦੀਆਂ ਰਹਿਣਗੀਆਂ। ਇਨ੍ਹਾਂ ਬੈਂਕਾਂ ਐੱਮ ਜੀ ਬੀ ਅਤੇ ਐੱਸ ਜੀ ਬੀ ਦਾ ਰਲੇਵਾਂ ਹੋਣ ਨਾਲ ਪੀ ਜੀ ਬੀ ਦੀ ਪੂੰਜੀ ਵਿੱਚ ਵਾਧਾ ਹੋਇਆ ਹੈ, ਜਿਹੜੀ 2250 ਕਰੋੜ ਤੋਂ ਵਧ ਕੇ ਸਰਕਾਰ ਦੀ ਉਚ ਹਿੱਸੇਦਾਰੀ ਨਾਲ 2536 ਕਰੋੜ ਹੋ ਗਈ ਹੈ ਅਤੇ ਇਸ ਰਿਜ਼ਰਵ ਰਾਸ਼ੀ 692.56 ਕਰੋੜ ਤੋਂ ਵਧ ਕੇ 912.95 ਕਰੋੜ ਰੁਪਏ ਹੋ ਗਈ ਤੇ ਕੁੱਲ ਜਾਇਦਾਦ ਵਿੱਚ ਹਿੱਸੇਦਾਰੀ ਹੋਣ ਨਾਲ ਇਹ 715.06 ਕਰੋੜ ਰੁਪਏ ਤੋਂ ਵਧ ਕੇ 938.32 ਕਰੋੜ ਰੁਪਏ ਹੋ ਗਈ ਹੈ। ਪੇਂਡੂ ਬੈਂਕਾਂ ਦੇ ਇਸ ਰਲੇਵੇਂ ਨਾਲ ਇਨ੍ਹਾਂ ਦੇ ਵੱਖੋ-ਵੱਖ ਅਪਰੇਸ਼ਨ ਦੀ ਲਾਗਤ ਵਿੱਚ ਕਮੀ ਆਏਗੀ ਅਤੇ ਲਾਭ ਵਿੱਚ ਵਾਧਾ ਹੋਵੇਗਾ। ਇਸ ਦੇ ਇਲਾਵਾ ਸਾਂਝੀ ਗ੍ਰਾਹਕ ਸੇਵਾ ਦੀ ਵਿਵਸਥਾ ਬਣਨ ਨਾਲ ਪੇਂਡੂ ਬੈਂਕਾਂ ਨੂੰ ਵੱਖ-ਵੱਖ ਡਿਜੀਟਲ ਉਤਪਾਦਾਂ ਅਤੇ ਮੁਕਾਬਲੇ ਵਾਲੇ ਬੈਂਕਿੰਗ ਉਤਪਾਦਾਂ ਨੂੰ ਪੇਸ਼ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਯੋਜਨਾ ਦੇ ਬਾਰੇ ਪੰਜਾਬ ਨੈਸ਼ਨਲ ਬੈਂਕ (ਪੀ ਐੱਨ ਬੀ) ਦੇ ਇੱਕ ਉਚ ਅਧਿਕਾਰੀ ਨੇ ਦੱਸਿਆ ਕਿ ਇਸ ਦਾ ਸਿੱਧਾ ਲਾਭ ਇਹ ਹੋਵੇਗਾ ਕਿ ਹਾਲੇ ਤੱਕ ਵੱਖ-ਵੱਖ ਬਿਜ਼ਨਸ ਕਰਦੇ ਤਿੰਨਾਂ ਬੈਂਕਾਂ ਦੀ ਬੈਲੇਂਸ ਸ਼ੀਟ ਮਜ਼ਬੂਤ ਹੋਵੇਗੀ। ਪੀ ਐੱਨ ਬੀ ਦੀ ਸਪਾਂਸਰਸ਼ਿਪ ਦੇ ਬਾਰੇ ਉਨ੍ਹਾਂ ਦੱਸਿਆ ਕਿ ਇਕੱਠੇ ਹੋਏ ਪੇਂਡੂ ਬੈਂਕਾਂ ਦੇ ਕੰਮ ਵਿੱਚ ਪੀ ਐੱਨ ਬੀ ਦਾ ਕੋਈ ਦਖਲ ਨਹੀਂ ਹੋਵੇਗਾ, ਸਗੋਂ ਪੀ ਐੱਨ ਬੀ ਇਨ੍ਹਾਂ ਬੈਂਕਾਂ ਨੂੰ ਸੁਚਾਰੂ ਕੰਮ-ਕਾਜ ਲਈ ਆਧੁਨਿਕ ਤਕਨੀਕ ਅਤੇ ਮੈਨਪਾਵਰ ਪੇਸ਼ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ