Welcome to Canadian Punjabi Post
Follow us on

18

January 2019
ਬ੍ਰੈਕਿੰਗ ਖ਼ਬਰਾਂ :
ਪੱਤਰਕਾਰ ਛੱਤਰਪਤੀ ਕਤਲ ਕੇਸ: ਡੇਰਾ ਮੁਖੀ ਰਾਮ ਰਹੀਮ ਨੂੰ ਸਾਰੀ ਉਮਰ ਦੀ ਕੈਦ ਦੀ ਸਜ਼ਾਸੁਖਪਾਲ ਖਹਿਰਾ ਵਲੋਂ ਆਪ ਦੀ ਮੁਢਲੀ ਮੈਂਬਰੀ ਤੋਂ ਅਸਤੀਫਾਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪੁਰਾਣੀ ਕਰੰਸੀ ਬਦਲਣ ਬਾਰੇ ਮੰਗ ਦੀ ਜਾਂਚ ਕੀਤੀ ਜਾਵੇ : ਮਾਨ

January 07, 2019 07:25 AM

ਫਤਿਹਗੜ੍ਹ ਸਾਹਿਬ, 6 ਜਨਵਰੀ (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਸ ਦਫਤਰ ਵੱਲੋਂ ਰਿਜ਼ਰਵ ਬੈਂਕ ਨੂੰ ਲੱਖਾਂ ਰੁਪਏ ਦੀ ਪੁਰਾਣੀ ਕਰੰਸੀ ਬਦਲਣ ਲਈ ਲਿਖੇ ਪੱਤਰ ਉੱਤੇ ਸ਼ੱਕ ਕਰਦਿਆਂ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਾਂਚ ਦੀ ਮੰਗ ਕੀਤੀ ਹੈ।
ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਨਵੰਬਰ 2016 ਵਿੱਚ ਹੋਈ ਨੋਟਬੰਦੀ ਦੌਰਾਨ ਜਦੋਂ ਭਾਰਤ ਦੀਆਂ ਵੱਡੀਆਂ-ਵੱਡੀਆਂ ਸੰਸਥਾਵਾਂ, ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਰਿਜ਼ਰਵ ਬੈਂਕ ਆਫ ਇੰਡੀਆ ਦੀਆਂ ਹਦਾਇਤਾਂ ਅਨੁਸਾਰ ਨੋਟਬੰਦੀ ਤੋਂ ਪਹਿਲਾਂ ਚੱਲਣ ਵਾਲੀ ਕਰੰਸੀ ਨੂੰ ਦਿੱਤੇ ਸਮੇਂ ਵਿੱਚ ਬਦਲਿਆ ਸੀ ਤਾਂ ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ ਖਜ਼ਾਨੇ ਨੂੰ ਬਦਲਣ ਲਈ ਦੋ ਸਾਲ ਬਾਅਦ ਕਿਉਂ ਯਾਦ ਆਈ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਦੋ ਸਾਲ ਬਾਅਦ ਰਿਜ਼ਰਵ ਬੈਂਕ ਨੂੰ ਗੋਲਕਾਂ ਵਿੱਚ ਆਈ ਭੇਟਾ ਦਾ ਨਾਂਅ ਦੇ ਕੇ ਕਰੰਸੀ ਬਦਲਣ ਦੀ ਮੰਗ ਸਿਆਸਤਦਾਨਾਂ ਵੱਲੋਂ ਗਲਤ ਢੰਗਾਂ ਨਾਲ ਇਕੱਠੀ ਕੀਤੀ ਮਾਇਆ ਨੂੰ ਇਸ ਧਾਰਮਿਕ ਸੰਸਥਾ ਦੇ ਰਾਹੀਂ ਬਦਲਣ ਦੀ ਗੱਲ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਤੇ ਹੋਰ ਪੰਥਕ ਆਗੂਆਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਬਾਰੇ ਕਮੇਟੀ ਬਣਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਮਾਇਆ ਤਬਦੀਲੀ ਲਈ ਰਿਜ਼ਰਵ ਬੈਂਕ ਨੂੰ ਲਿਖੇ ਪੱਤਰ ਦੇ ਪਿਛੋਕੜ ਦੀ ਜਾਂਚ ਕਰਵਾਉਣ ਅਤੇ ਅਗਲੀ ਕਾਰਵਾਈ ਕਰਨ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਆਮ ਆਦਮੀ ਪਾਰਟੀ ਦੇ ਪੰਜ ਬਾਗੀ ਵਿਧਾਇਕਾਂ ਨੇ ਅਸਤੀਫੇ ਦੇਣ ਤੋਂ ਪਾਸਾ ਵੱਟਿਆ
ਨੰਨ ਬਲਾਤਕਾਰ ਕੇਸ ਦੇ ਮੁੱਖ ਗਵਾਹ ਦੀ ਮੌਤ ਮਗਰੋਂ ਚਾਰ ਨੰਨਜ਼ ਦੇ ਵਿਰੁੱਧ ਕਾਰਵਾਈ
ਆਈ ਐੱਸ ਅੱਤਵਾਦੀਆਂ ਨੂੰ ਫੜਨ ਦੇ ਲਈ ਐਨ ਆਈ ਏ ਵੱਲੋਂ ਛਾਪਿਆਂ ਦੀ ਝੜੀ ਲੱਗੀ
ਅੱਤਵਾਦ ਫੰਡਿੰਗ ਕੇਸ ਵਿੱਚ ਜੱਗੀ ਜੌਹਲ ਤੇ ਤਲਜੀਤ ਦੀ ਜ਼ਮਾਨਤ
ਪੰਜਾਬ ਦਾ ਥਾਣੇਦਾਰ ਦਸ ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਸੈਸ਼ਨ ਜੱਜ ਦੀ ਸੇਵਾ ਮੁਕਤੀ ਬਾਰੇ ਹਾਈ ਕੋਰਟ ਦੇ ਫੈਸਲੇ ਉੱਤੇ ਸੁਪਰੀਮ ਕੋਰਟ ਦੀ ਮੋਹਰ
ਪੰਜਾਬ ਦੇ 2.60 ਲੱਖ ਖੇਤੀ ਮਜ਼ਦੂਰਾਂ ਦਾ ਕਰਜ਼ਾ ਮੁਆਫ ਹੋਵੇਗਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿਧਾਇਕਾਂ ਨੂੰ ਹਲਕੇ ਲਈ ਮੋਟਾ ਫੰਡ ਮਿਲੇਗਾ
ਐਮ ਪੀ ਹਰਿੰਦਰ ਸਿੰਘ ਖਾਲਸਾ ਛੇਤੀ ਭਾਜਪਾ ਦਾ ਪੱਲਾ ਫੜਨਗੇ
‘ਰਾਕ ਗਾਰਡਨ` ਵਿੱਚ ਵਿਆਹਾਂ ਦੀ ਇਜਾਜ਼ਤ ਦੇਣ ਉੱਤੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ